11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਸੇਂਟ ਮਦਰ ਟੈਰੇਸਾ ਪਬਲਿਕ ਸਕੂਲ 'ਚ ਵਾਲੀਬਾਲ ਇੰਟਰ ਹਾਊਸ ਮੁਕਾਬਲੇ ਕਰਵਾਏ

Ad Position 21
No active advertisement
ਅਜੀਤ ਡੈਸਕ 22-04-2026
ਖੰਨਾ, 21 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਖੰਨਾ ਸ਼ਹਿਰ ਦੇ ਪ੍ਰਸਿੱਧ ਸੇਂਟ ਮਦਰ ਟੈਰੇਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨੂੰ ਧਿਆਨ ਵਿਚ ਰੱਖਦੇ ਹੋਏ ਵਾਲੀਬਾਲ ਇੰਟਰ-ਹਾਊਸ ਮੁਕਾਬਲੇ ਕਰਵਾਏ ਗਏ | ਇਸ ਮੁਕਾਬਲੇ ਵਿਚ ਕਲਾਸ 9ਵੀਂ ਤੋਂ ਲੈ ਕੇ 12ਵੀਂ ਤੱਕ ਦੇ ਵਿਦਿਆਰਥੀਆਂ ਨੇ ਉਤਸ਼ਾਹ ਅਤੇ ਜੋਸ਼ ਨਾਲ ਭਾਗ ਲਿਆ | ਮੁਕਾਬਲੇ ਦਾ ਫਾਈਨਲ ਮੈਚ ਏਅਰ ਅਟੈਕਰ ਟੀਮ ਤੇ ਪਾਵਰ ਸਪੀਕਰ ਟੀਮ ਦੇ ਵਿਚਕਾਰ ਖੇਡਿਆ ਗਿਆ, ਜਿਸ ਵਿਚ ਦੋਵੇਂ ਟੀਮਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਅੰਤ ਵਿਚ ਏਅਰ ਅਟੈਕਰ ਟੀਮ ਨੇ ਬਿਹਤਰੀਨ ਤਾਲਮੇਲ ਅਤੇ ਉਤਕਿ੍ਸ਼ਟ ਖੇਡ ਦੇ ਦਮ 'ਤੇ ਜਿੱਤ ਹਾਸਲ ਕਰ ਕੇ ਟਰਾਫ਼ੀ ਆਪਣੇ ਨਾਮ ਕੀਤੀ | ਇਸ ਮੌਕੇ 'ਤੇ ਸਕੂਲ ਦੇ ਚੇਅਰਮੈਨ ਸੁਰਿੰਦਰ ਸ਼ਾਹੀ, ਪਿ੍ੰਸੀਪਲ ਅੰਜੂ ਭਾਟੀਆ, ਡਾ. ਪੂਜਾ ਸ਼ਾਹੀ ਸਹਿਗਲ ਤੇ ਡਾ. ਅਭਿਨਵ ਸਹਿਗਲ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ | ਚੇਅਰਮੈਨ ਸੁਰਿੰਦਰ ਸ਼ਾਹੀ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਖੇਡਾਂ ਸਾਨੂੰ ਸਿਰਫ਼ ਜਿੱਤਣਾ ਹੀ ਨਹੀਂ ਸਿਖਾਉਂਦੀਆਂ, ਸਗੋਂ ਅਨੁਸ਼ਾਸਨ, ਧੀਰਜ ਅਤੇ ਟੀਮ ਭਾਵਨਾ ਦਾ ਵੀ ਵਿਕਾਸ ਕਰਦੀਆਂ ਹਨ | ਜੀਵਨ ਵਿਚ ਕਾਮਯਾਬੀ ਹਾਸਲ ਕਰਨ ਲਈ ਖੇਡ ਭਾਵਨਾ ਅਤੇ ਲਗਾਤਾਰ ਮਿਹਨਤ ਬਹੁਤ ਜ਼ਰੂਰੀ ਹੈ | ਉਨ੍ਹਾਂ ਨੇ ਸਾਰੇ ਖਿਡਾਰੀਆਂ ਦੀ ਸਰਾਹਨਾ ਕਰਦੇ ਹੋਏ ਉਨ੍ਹਾਂ ਨੂੰ ਭਵਿੱਖ ਵਿਚ ਵੀ ਇਸੇ ਜੋਸ਼ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ | ਪਿ੍ੰਸੀਪਲ ਅੰਜੂ ਭਾਟੀਆ ਨੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿਚ ਅਨੁਸ਼ਾਸਨ, ਟੀਮ ਵਰਕ ਅਤੇ ਨੇਤਿ੍ਤਵ ਦੀ ਭਾਵਨਾ ਦਾ ਵਿਕਾਸ ਕਰਦੀਆਂ ਹਨ, ਜੋ ਉਨ੍ਹਾਂ ਦੇ ਚਮਕਦੇ ਭਵਿੱਖ ਲਈ ਬਹੁਤ ਜ਼ਰੂਰੀ ਹਨ | ਪ੍ਰੋਗਰਾਮ ਦੇ ਅੰਤ ਵਿਚ ਜੇਤੂ ਟੀਮ ਨੂੰ ਸਨਮਾਨਿਤ ਕੀਤਾ ਗਿਆ ਅਤੇ ਸਾਰੇ ਭਾਗੀਦਾਰਾਂ ਦੀ ਪ੍ਰਸ਼ੰਸਾ ਕੀਤੀ ਗਈ | ਇਹ ਮੁਕਾਬਲਾ ਵਿਦਿਆਰਥੀਆਂ ਲਈ ਇੱਕ ਪ੍ਰੇਰਣਾਦਾਇਕ ਅਨੁਭਵ ਸਾਬਤ ਹੋਇਆ |
Ad Position 22
No active advertisement
ਪਿਛਲੀ ਖ਼ਬਰ ਬੇਅਦਬੀ ਲਈ ਬਣਿਆ ਸਖ਼ਤ ਕਾਨੂੰਨ ਸਰਕਾਰ ਦਾ ਬੇਹੱਦ ਸ਼ਲਾਘਾਯੋਗ ਕਦਮ- ਰਾਠੌਰ ਅਗਲੀ ਖ਼ਬਰ ਸੜਕ 'ਤੇ ਸ਼ਰਾਬ ਪੀਂਦੇ ਨੌਜਵਾਨ ਕਾਬੂ
Ad Position 24