11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਬੇਅਦਬੀ ਲਈ ਬਣਿਆ ਸਖ਼ਤ ਕਾਨੂੰਨ ਸਰਕਾਰ ਦਾ ਬੇਹੱਦ ਸ਼ਲਾਘਾਯੋਗ ਕਦਮ- ਰਾਠੌਰ

Ad Position 21
No active advertisement
ਅਜੀਤ ਡੈਸਕ 22-04-2026
ਮਾਛੀਵਾੜਾ ਸਾਹਿਬ, 21 ਅਪ੍ਰੈਲ (ਮਨੋਜ ਕੁਮਾਰ)-ਸੂਬੇ ਦੇ ਇਤਿਹਾਸ ਵਿੱਚ ਸ਼ਾਇਦ ਇਹ ਪਹਿਲੀ ਵਾਰ ਹੋਵੇਗਾ ਕਿ ਕਿਸੇ ਰਾਜਨੀਤਿਕ ਦਲ ਨੇ ਚੋਣਾਂ ਦੌਰਾਨ ਜੋ ਵਾਅਦੇ ਕੀਤੇ ਤੇ ਉਨ੍ਹਾਂ ਸਾਰਿਆਂ ਨੂੰ ਇੱਕ ਇੱਕ ਕਰਕੇ ਪੂਰਾ ਵੀ ਕੀਤਾ | ਬੇਅਦਬੀ ਲਈ ਬਣਾਇਆ ਗਿਆ ਸਖ਼ਤ ਕਾਨੂੰਨ ਵੀ ਪੰਜਾਬ ਸਰਕਾਰ ਦੇ ਇੱਕ ਵਾਅਦੇ ਨੂੰ ਪੂਰਾ ਕਰਦਾ ਸ਼ਲਾਘਾਯੋਗ ਕਦਮ ਹੈ | ਇਹਨਾਂ ਗੱਲਾਂ ਦਾ ਪ੍ਰਗਟਾਵਾ ਕਰਦਿਆਂ ਜ਼ਿਲ੍ਹਾ ਲੁਧਿਆਣਾ ਦੇ ਬੀ. ਸੀ. ਸੈੱਲ ਦੇ ਪ੍ਰਧਾਨ ਤੇ ਆਪ ਦੇ ਸੀਨੀਅਰ ਆਗੂ ਭੁਪਿੰਦਰ ਸਿੰਘ ਰਾਠੌਰ ਨੇ ਕਿਹਾ ਕਿ ਹੁਣ ਸਮਾਂ ਹੈ ਕਿ ਰਾਜਨੀਤੀ ਤੋਂ ਉੱਪਰ ਉੱਠ ਕੇ ਹੋਰ ਰਾਜਨੀਤਿਕ ਨੁਮਾਇੰਦਿਆਂ ਨੂੰ ਆਪਣਾ ਪੂਰਾ ਸਮਰਥਨ ਦੇਣਾ ਚਾਹੀਦਾ ਹੈ ਕਿਉਂ ਕਿ ਬੇਅਦਬੀ ਲਈ ਸਖ਼ਤ ਸਜ਼ਾਵਾਂ ਦਾ ਇਹ ਕਦਮ ਸਿੱਖ ਇਤਿਹਾਸ ਲਈ ਸੱਚੀ ਸਮਰਪਿਤ ਭਾਵਨਾ ਹੋਵੇਗਾ | ਉਨ੍ਹਾਂ ਅੱਗੇ ਦੱਸਿਆ ਕਿ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਦੀ ਅਗਵਾਈ ਵਿੱਚ ਮਾਛੀਵਾੜਾ ਬਲਾਕ ਦੀ ਨੁਹਾਰ ਬਦਲਣ ਲਈ ਜੋ ਵਿਕਾਸ ਦੀਆਂ ਸਕੀਮਾਂ ਨੂੰ ਚਲਾਇਆ ਗਿਆ ਹੈ ਜਲਦ ਹੀ ਇਸਦੀ ਸਾਰਥਿਕ ਤਸਵੀਰ ਸਾਹਮਣੇ ਹੋਵੇਗੀ | ਅੱਜ ਆਪ ਦੇ ਕੀਤੇ ਕੰਮਾਂ ਦੀ ਘਰ ਘਰ ਚਰਚਾ ਹੈ ਤੇ ਬਿਨਾ ਕਿਸੇ ਪੱਖਪਾਤ ਤੋਂ ਸਰਕਾਰ ਨੇ ਆਮ ਤੇ ਖ਼ਾਸ ਨੂੰ ਇੱਕੋ ਤੱਕੜੀ ਵਿੱਚ ਤੋਲਣ ਦਾ ਕੰਮ ਕੀਤਾ ਹੈ |
Ad Position 22
No active advertisement
ਪਿਛਲੀ ਖ਼ਬਰ ਮਲੌਦ ਪੁਲਿਸ ਵਲੋਂ 60 ਕਿੱਲੋ ਭੁੱਕੀ ਸਮੇਤ ਦੋਸ਼ੀ ਕਾਬੂ ਅਗਲੀ ਖ਼ਬਰ ਸੇਂਟ ਮਦਰ ਟੈਰੇਸਾ ਪਬਲਿਕ ਸਕੂਲ 'ਚ ਵਾਲੀਬਾਲ ਇੰਟਰ ਹਾਊਸ ਮੁਕਾਬਲੇ ਕਰਵਾਏ
Ad Position 24