11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਕੈਬਨਿਟ ਮੰਤਰੀ ਸੌਂਦ ਦੀਆਂ ਹਦਾਇਤਾਂ ਅਨੁਸਾਰ ਪਿੰਡਾਂ 'ਚ ਨਿਰਪੱਖਤਾ ਨਾਲ ਵਿਕਾਸ ਕਾਰਜ ਹੋ ਰਹੇ ਨੇ ਮੰਡਿਆਲਾ

Ad Position 21
No active advertisement
ਅਜੀਤ ਡੈਸਕ 22-04-2026
ਬੀਜਾ, 21 ਅਪ੍ਰੈਲ (ਕਸ਼ਮੀਰਾ ਸਿੰਘ ਬਗ਼ਲੀ)-ਪਿੰਡ ਮੰਡਿਆਲਾ ਕਲਾਂ ਵਿਖੇ ਵਾਰਡ ਨੰਬਰ 3 ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਮਜੀਤ ਸਿੰਘ ਮੰਡਿਆਲਾ ਸੀਨੀਅਰ ਆਗੂ ਆਮ ਆਦਮੀ ਪਾਰਟੀ ਤੇ ਸਰਪੰਚ ਹਰਜਿੰਦਰ ਕੌਰ ਮੰਡਿਆਲਾ, ਪੰਚ ਗੁਰਚਰਨ ਸਿੰਘ, ਪੰਚ ਬਲਜਿੰਦਰ ਕੌਰ, ਸਾਬਕਾ ਪੰਚ ਸਿਮਰਨਜੀਤ ਕੌਰ ਨੇ ਸਾਂਝੇ ਤੌਰ 'ਤੇ ਕਾਰਵਾਈ | ਕਰਮਜੀਤ ਸਿੰਘ ਮੰਡਿਆਲਾ ਅਤੇ ਸਰਪੰਚ ਹਰਜਿੰਦਰ ਕੌਰ ਨੇ ਦੱਸਿਆ ਕਿ ਪਿੰਡ ਦੀ ਸਮੂਹ ਗ੍ਰਾਮ ਪੰਚਾਇਤ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੂਰੇ ਪਿੰਡ ਦਾ ਵਿਕਾਸ ਬਿਨਾਂ ਕਿਸੇ ਭੇਦ ਭਾਵ ਅਤੇ ਪਾਰਟੀ ਬਾਜ਼ੀ ਤੋਂ ਉੱਪਰ ਉੱਠ ਕੇ ਕਰਵਾਇਆ ਜਾ ਰਿਹਾ ਹੈ | ਉਨਾਂ ਨੇ ਅੱਗੇ ਕਿਹਾ ਕਿ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾ ਰਹੀ | ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਸ ਹਰ ਰੋਜ਼ ਪਿੰਡਾਂ ਦੀਆਂ ਪੰਚਾਇਤਾਂ ਨੂੰ ਇਮਾਨਦਾਰੀ ਨਾਲ ਕੰਮ ਕਰਵਾਉਣ ਲਈ ਸੰਦੇਸ਼ ਦੇ ਰਹੇ ਹਨ | ਸੋ ਸਾਡੇ ਪਿੰਡ ਮੰਡਿਆਲਾ ਕਲਾਂ ਨੂੰ ਵਧੀਆ ਸਾਫ਼ ਸੁਥਰਾ ਬਣਾਉਣ ਲਈ ਗ੍ਰਾਮ ਪੰਚਾਇਤ ਦਿਨ ਰਾਤ ਆਪਣੀਆਂ ਸੇਵਾਵਾਂ ਨਿਭਾਅ ਰਹੀ ਹੈ | ਇਸ ਮੌਕੇ ਮਨਜੀਤ ਸਿੰਘ, ਅਵਤਾਰ ਸਿੰਘ, ਸੁਖਵਿੰਦਰ ਸਿੰਘ ਸੁੱਖੀ, ਰਵਿੰਦਰ ਸਿੰਘ ਰਿੰਕੂ, ਗੁਰਜੰਟ ਸਿੰਘ, ਜਗਦੀਸ਼ ਸਿੰਘ, ਗੁਰਧਿਆਨ ਸਿੰਘ, ਸੰਤੋਖ ਸਿੰਘ, ਬਲਰਾਜ ਸਿੰਘ,ਸਵਰਨ ਕੌਰ, ਹਰਪਾਲ ਕੌਰ, ਪ੍ਰਕਾਸ਼ ਕੌਰ, ਹਰਜੀਤ ਕੌਰ,ਮੀਤ ਕੌਰ, ਰਾਜ਼ ਕੌਰ,ਪਾਲ ਸਿੰਘ, ਠੇਕੇਦਾਰ ਲਛਮਣ ਕੁਮਾਰ ਮੁਕੇਸ਼ ਕੁਮਾਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਰੌਣੀ ਵਿਖੇ ਦੰਗਲ ਮੇਲਾ ਕਰਵਾਉਣ ਸੰਬੰਧੀ ਪ੍ਰਬੰਧਕਾਂ ਦੀ ਹੋਈ ਮੀਟਿੰਗ ਅਗਲੀ ਖ਼ਬਰ ਏ. ਐਸ. ਕਾਲਜ ਫਾਰ ਵਿਮੈਨ, ਖੰਨਾ ਦੀ ਰੀਆ ਨੇ ਮਿਸ ਫੇਅਰਵੱੈਲ ਦਾ ਖ਼ਿਤਾਬ ਜਿਤਿਆ
Ad Position 24