ਮਲੌਦ, 21 ਅਪ੍ਰੈਲ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਹਲਕਾ ਪਾਇਲ ਦੇ ਵਿਧਾਇਕ ਇੰਜ. ਮਨਵਿੰਦਰ ਸਿੰਘ ਗਿਆਸਪੁਰਾ ਨੇ ਪਿੰਡ ਮਦਨੀਪੁਰ ਵਿਖੇ ਪਿੰਡ ਦੀ ਫਿਰਨੀ ਤੋਂ ਫੋਕਲ ਪੁਆਇੰਟ ਤੱਕ ਵਾਲੀ 2.44 ਕਿੱਲੋਮੀਟਰ ਸੜਕ ਨੂੰ 35.50 ਲੱਖ ਰੁਪਏ ਦੀ ਲਾਗਤ ਨਾਲ ਨਿਵਾਉਣ ਦਾ ਨੀਂਹ ਪੱਥਰ ਰੱਖਿਆ | ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਦੀ ਸੋਚ ਸਦਕਾ ਸੂਬੇ ਭਰ ਵਿਚ ਸੜਕਾਂ ਨੂੰ ਨਵੀਂ ਦਿੱਖ ਪ੍ਰਦਾਨ ਕਰਵਾਉਣ ਦੇ ਕਾਰਜ ਜੰਗੀ ਪੱਧਰ ਉੱਪਰ ਚੱਲ ਰਹੇ ਹਨ | ਉਨ੍ਹਾਂ ਕਿਹਾ ਕਿ ਇਸੇ ਲੜੀ ਤਹਿਤ ਹਲਕਾ ਪਾਇਲ ਅੰਦਰ ਵੀ ਸਮੁੱਚੀਆਂ ਸੜਕਾਂ ਦੀ ਕਾਇਆ ਕਲਪ ਕਰ ਕੇ ਨਮੂਨੇ ਦਾ ਹਲਕਾ ਬਣਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ | ਇਸ ਮੌਕੇ ਕਰਨ ਸਿਹੌੜਾ ਚੇਅਰਮੈਨ ਮਾਰਕੀਟ ਕਮੇਟੀ ਮਲੌਦ, ਜਗਦੀਪ ਸਿੰਘ ਰੋਡ ਇੰਸਪੈਕਟਰ ਲੋਕ ਨਿਰਮਾਣ ਵਿਭਾਗ, ਸਰਪੰਚ ਜਸਵੰਤ ਸਿੰਘ, ਜਸਪ੍ਰੀਤ ਸਿੰਘ, ਕੁਲਵਿੰਦਰ ਸਿੰਘ, ਭਿੰਦਰ ਸਿੰਘ, ਅਵਤਾਰ ਸਿੰਘ, ਸਤਵੰਤ ਸਿੰਘ, ਕੁਲਵਿੰਦਰ ਸਿੰਘ ਕਿੰਦਾ, ਹਰਵਿੰਦਰ ਸਿੰਘ, ਗਗਨਦੀਪ ਸਿੰਘ, ਅਮਰਿੰਦਰ ਸਿੰਘ, ਸ਼ਿੰਦਰ ਸਿੰਘ ਆਦਿ ਹਾਜ਼ਰ ਸਨ |