11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਨਨਕਾਣਾ ਸਾਹਿਬ ਸਕੂਲ ਈਸੜੂ ਵਿਖੇ ਬਾਰ੍ਹਵੀਂ ਜਮਾਤ ਨੂੰ ਵਿਦਾਇਗੀ ਪਾਰਟੀ

Ad Position 21
No active advertisement
ਅਜੀਤ ਡੈਸਕ 22-04-2026
ਈਸੜੂ, 21 ਅਪ੍ਰੈਲ (ਬਲਵਿੰਦਰ ਸਿੰਘ)-ਨਨਕਾਣਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਈਸੜੂ ਵਿਖੇ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ਸਮੇਂ ਵਿਦਿਆਰਥੀਆਂ ਦੇ ਖਾਣ ਪੀਣ ਅਤੇ ਮਨੋਰੰਜਨ ਲਈ ਵਧੀਆ ਪ੍ਰਬੰਧ ਕੀਤਾ ਗਿਆ | ਗਿਆਰ੍ਹਵੀਂ ਜਮਾਤ ਵਲੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਕੁਮੈਂਟ ਅਤੇ ਮਨੋਰੰਜਨ ਜਨਕ ਖੇਡਾਂ ਦਾ ਵਧੀਆ ਆਯੋਜਨ ਕੀਤਾ ਗਿਆ | ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਵਿਚੋਂ ਜੋਬਨਪ੍ਰੀਤ ਸਿੰਘ ਨੂੰ ਮਿਸਟਰ ਫੇਅਰਵੈੈੱਲ ਅਤੇ ਮਹਿਕਪ੍ਰੀਤ ਕੌਰ ਨੂੰ ਮਿਸ ਫੇਅਰਵੈੈੱਲ ਚੁਣਿਆ ਗਿਆ | ਇਸ ਤੋਂ ਇਲਾਵਾ ਮੰਨਤਪ੍ਰੀਤ ਕੌਰ ਨੂੰ ਮਿਸ ਰਾਕਸਟਾਰ, ਮਨਵੀਰ ਕੌਰ ਨੂੰ ਮਿਸ ਚਾਰਮਰ, ਮਹਿਕਪ੍ਰੀਤ ਕੌਰ ਨੂੰ ਮਿਸ ਐਲੀਗੈਂਟ, ਗੁਰਕਮਲ ਸਿੰਘ ਨੂੰ, ਮਿਸਟਰ ਐਲੀਗੈਂਟ, ਮਹਿਬੂਬ ਸਿੰਘ ਨੂੰ ਮਿਸਟਰ ਚਾਰਮਰ, ਗੁਰਸਿਮਰਨ ਕੌਰ ਨੂੰ ਵਧੀਆ ਹੇਅਰ ਸਟਾਈਲ ਅਤੇ ਜਸ਼ਨਪ੍ਰੀਤ ਸਿੰਘ ਨੂੰ ਸੋਹਣੀ ਪੱਗ ਲਈ ਚੁਣਿਆ ਗਿਆ | ਪਿ੍ੰਸੀਪਲ ਨੇਹਾ ਢੱਲ ਨੇ ਚੁਣੇ ਹੋਏ ਵਿਦਿਆਰਥੀਆਂ ਨੂੰ ਸਨਮਾਨਿਤ ਕਰਦਿਆਂ ਜ਼ਿੰਦਗੀ ਵਿਚ ਅਨੁਸ਼ਾਸਨ ਅਤੇ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਮੂਹ ਅਧਿਆਪਕ ਹਾਜ਼ਰ ਸਨ | ਸਮੂਹ ਕਮੇਟੀ ਮੈਂਬਰਾਂ ਗੁਰਮੀਤ ਸਿੰਘ ਸਾਬਕਾ ਸਰਪੰਚ, ਸੁਰਿੰਦਰ ਸਿੰਘ ਬੈਨੀਪਾਲ, ਰਵਿੰਦਰ ਸਿੰਘ ਬੈਨੀਪਾਲ ਅਤੇ ਦਲਜੀਤ ਸਿੰਘ ਬੈਨੀਪਾਲ ਨੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ |
Ad Position 22
No active advertisement
ਪਿਛਲੀ ਖ਼ਬਰ ਪ੍ਰਾਇਮਰੀ ਤੇ ਮਿਡਲ ਸਕੂਲ ਸਹਾਰਨ ਮਾਜਰਾ ਦੇ ਬੱਚਿਆਂ ਨੂੰ ਲਿਖਣ ਸਮੱਗਰੀ ਵੰਡੀ ਅਗਲੀ ਖ਼ਬਰ ਡੀ. ਏ. ਸੰਬੰਧੀ ਮਾਨਯੋਗ ਅਦਾਲਤ ਦਾ ਫ਼ੈਸਲਾ ਲਾਗੂ ਕਰੇ ਸਰਕਾਰ
Ad Position 24