ਮਲੌਦ, 22 ਅਪ੍ਰੈਲ (ਦਿਲਬਾਗ ਸਿੰਘ ਚਾਪੜਾ)- ਸਕੂਲ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਮਿਡਲ ਸਮਾਰਟ ਸਕੂਲ ਗੋਸਲ ਵਿਖੇ ਸਕੂਲ ਮੁਖੀ ਸਟੇਟ ਅਵਾਰਡੀ ਨਵਜੋਤ ਸ਼ਰਮਾ ਦੀ ਅਗਵਾਈ ਹੇਠ ਵਿਸ਼ਵ ਧਰਤੀ ਦਿਵਸ ਮਨਾਇਆ ਗਿਆ | ਸਕੂਲ ਮੁਖੀ ਦੁਆਰਾ ਸਵੇਰ ਦੀ ਸਭਾ ਵਿੱਚ ਵਿਦਿਆਰਥੀਆਂ ਨੂੰ ਧਰਤੀ ਦੀ ਮਹੱਤਤਾ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਇਸ ਨੂੰ ਸਾਫ਼ ਸੁਥਰਾ ਰੱਖਣ ਸਬੰਧੀ ਪ੍ਰਣ ਵੀ ਦਵਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੂੰ ਧਰਤੀ ਦਿਵਸ ਦੇ ਸੰਬੰਧ ਵਿੱਚ ਡਰਾਇੰਗ ਅਤੇ ਪੇਂਟਿੰਗ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਜੇਤੂ ਵਿਦਿਆਰਥੀਆਂ ਦੀ ਸਕੂਲ ਮੁਖੀ ਵੱਲੋਂ ਹੌਸਲਾ ਅਫ਼ਜਾਈ ਕੀਤੀ ਗਈ | ਇਸ ਮੌਕੇ ਸਕੂਲ ਵਿੱਚ ਫੁੱਲਦਾਰ ਅਤੇ ਫਲਦਾਰ ਪੌਦੇ ਵੀ ਲਗਾਏ ਗਏ |