28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਖ਼ਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ 'ਚ ਵਰਲਡ ਅਰਥ-ਡੇਅ ਮਨਾਇਆ

Ad Position 21
No active advertisement
ਅਜੀਤ ਡੈਸਕ 23-04-2026
ਮਾਛੀਵਾੜਾ ਸਾਹਿਬ, 20 ਅਪ੍ਰੈਲ (ਰਾਜਦੀਪ ਸਿੰਘ ਅਲਬੇਲਾ)-ਖ਼ਾਲਸਾ ਪਬਲਿਕ ਸੀਨੀਅਰ ਸਕੂਲ ਮਾਛੀਵਾੜਾ ਸਾਹਿਬ ਵਿਖੇ ਵਰਲਡ ਅਰਥ-ਡੇ ਮਨਾਇਆ ਗਿਆ | ਬੱਚਿਆਂ ਨੂੰ ਵੱਖ-ਵੱਖ ਤਰੀਕਿਆਂ ਨਾਲ ਇਸ ਦਿਨ ਦੀ ਮਹੱਤਤਾ ਨੂੰ ਦਰਸਾਉਂਦੇ ਹੋਏ ਧਰਤੀ ਨੂੰ ਸੁਰੱਖਿਅਤ ਰੱਖਣ ਲਈ ਜਾਗਰੂਕ ਕੀਤਾ ਗਿਆ | ਸਕੂਲ ਦੇ ਵਿਦਿਆਰਥੀਆਂ ਨੇ ਅਰਥ-ਡੇ ਨਾਲ ਸਬੰਧਿਤ ਵੱਖ-ਵੱਖ ਮਾਡਲ, ਚਾਰਟ ਮੇਕਿੰਗ, ਡਰਾਇੰਗ ਸ਼ੀਟ, ਆਰਟ ਐਂਡ ਕਰਾਫ਼ਟ, ਸਪੀਚ ਆਦਿ ਗਤੀਵਿਧੀਆਂ 'ਚ ਭਾਗ ਲਿਆ | ਸਕੂਲ ਦੇ ਪਿ੍ੰਸੀਪਲ ਹਰਿੰਦਰ ਪਾਲ ਕੌਰ ਤੂਰ ਨੇ ਕਿਹਾ ਕਿ ਅੱਜ ਵਿਸ਼ਵ ਪੱਧਰ 'ਤੇ ਇਹ ਸਭ ਤੋਂ ਵੱਡੀ ਸਮੱਸਿਆ ਹੈ ਕਿ ਆਪਣੀ ਧਰਤੀ ਨੂੰ ਕਿਵੇਂ ਬਚਾਇਆ ਜਾਵੇ ਕਿਉਂਕਿ ਜੇਕਰ ਭਵਿੱਖ 'ਚ ਇਸ ਚੀਜ਼ 'ਤੇ ਧਿਆਨ ਨਾ ਦਿੱਤਾ ਗਿਆ ਤਾਂ ਇਹ ਧਰਤੀ ਸਿਰਫ਼ ਮਨੁੱਖਾਂ ਦੇ ਰਹਿਣ ਯੋਗ ਹੀ ਨਹੀਂ, ਬਲਕਿ ਹੋਰ ਜੀਵ-ਜੰਤੂਆਂ ਦੇ ਰਹਿਣਯੋਗ ਵੀ ਨਹੀਂ ਰਹੇਗੀ | ਭਾਗ ਲੈਣ ਵਾਲੇ ਸਰਟੀਫਿਕੇਟਾਂ ਦੇ ਨਾਲ ਸਨਮਾਨਿਤ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਪਬਲਿਕ ਸੀਨੀ: ਸੈਕੰ: ਸਕੂਲ ਰੁਪਾਲੋ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਵਿਕਟੋਰੀਆ ਪਬਲਿਕ ਸਕੂਲ, ਲਹਿਰਾ ਵਿਖੇ ਧਰਤੀ ਦਿਵਸ ਨੂੰ ਸਮਰਪਿਤ ਸਮਾਗਮ
Ad Position 24