28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਪੰਜਾਬ ਪਬਲਿਕ ਸੀਨੀ: ਸੈਕੰ: ਸਕੂਲ ਰੁਪਾਲੋ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ

Ad Position 21
No active advertisement
ਦਸਵੀਂ ਕਲਾਸ ਦੀਆਂ ਹੋਣਹਾਰ ਵਿਦਿਆਰਥਣਾਂ <br/> 23-04-2026
ਬੀਜਾ, 22 ਅਪ੍ਰੈਲ (ਕਸ਼ਮੀਰਾ ਸਿੰਘ ਬਗ਼ਲੀ)-ਪਿਛਲੇ ਦਿਨੀਂ ਸੀ. ਬੀ. ਐਸ. ਈ ਬੋਰਡ ਵੱਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜੇ ਜਿਸ ਵਿੱਚ ਇਲਾਕੇ ਦੀ ਨਾਮਵਰ ਸੰਸਥਾ ਪੰਜਾਬ ਪਬਲਿਕ ਸੀਨੀ: ਸੈਕੰ: ਸਕੂਲ ਰੁਪਾਲੋ ਦਾ ਦਸਵੀਂ ਦਾ ਨਤੀਜਾ ਸੌ ਪ੍ਰਤੀਸ਼ਤ ਰਿਹਾ | ਜਿਸ ਵਿੱਚ ਦਸਵੀਂ ਕਲਾਸ ਵਿਚੋਂ ਕ੍ਰਮਵਾਰ ਪਹਿਲੀ ਪੁਜ਼ੀਸ਼ਨ ਬਨਪ੍ਰੀਤ ਕੌਰ (95.8%), ਦੂਸਰੀ ਪੁਜ਼ੀਸ਼ਨ ਕਨਿਕਾ (86.2%) ਨੇ ਪ੍ਰਾਪਤ ਕੀਤੀ | ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਕੂਲ ਦੇ ਚੇਅਰਪਰਸਨ ਬਲਬੀਰ ਸਿੰਘ ਅਤੇ ਗੁਰਮਿੰਦਰ ਕੌਰ, ਡਾਇਰੈਕਟਰ ਕਰਮਵੀਰ ਸਿੰਘ ਅਤੇ ਡਾਇਰੈਕਟਰ ਜਸਪ੍ਰੀਤ ਕੌਰ ਵੱਲੋ ਸਨਮਾਨਿਤ ਕੀਤਾ ਗਿਆ | ਇਸ ਮੌਕੇ' ਤੇ ਸਕੂਲ ਦੀ ਵਾਈਸ ਪਿ੍ੰਸੀਪਲ ਨਵਨੀਤ ਕੌਰ ਵੱਲੋ ਸਾਰਿਆ ਨੂੰ ਮੁਬਾਰਕਾਂ ਦਿੰਦਿਆਂ ਹੋਇਆ ਕਿਹਾ ਕਿ ਵਿਦਿਆਰਥੀ ਚੰਗੀ ਵਿੱਦਿਆ ਰਚਨਾਤਮਿਕ ਗਤੀਵਿਧੀਆਂ ਤੇ ਨੈਤਿਕ-ਕਦਰਾਂ ਕੀਮਤਾਂ ਨਾਲ ਆਪਣੀ ਸ਼ਖ਼ਸੀਅਤ ਨੂੰ ਨਿਖਾਰ ਕੇ ਭਵਿੱਖ ਵਿੱਚ ਚੰਗੇ ਮੁਕਾਮ ਹਾਸਲ ਕਰ ਰਹੇ ਹਨ ਅਤੇ ਆਪਣੇ ਅਧਿਆਪਕਾ, ਮਾਤਾ-ਪਿਤਾ ਅਤੇ ਸਕੂਲ ਦਾ ਨਾਮ ਰੌਸ਼ਨ ਕਰ ਰਹੇ ਹਨ |

Ad Position 22
No active advertisement
ਪਿਛਲੀ ਖ਼ਬਰ ਕਲਗ਼ੀਧਰ ਅਕੈਡਮੀ ਸਕੂਲ ਦੁੱਗਰੀ ਵਿਚ ਵਿਸ਼ਵ ਧਰਤੀ ਦਿਵਸ ਮਨਾਇਆ ਅਗਲੀ ਖ਼ਬਰ ਖ਼ਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ 'ਚ ਵਰਲਡ ਅਰਥ-ਡੇਅ ਮਨਾਇਆ
Ad Position 24