ਕੁਹਾੜਾ, 22 ਅਪ੍ਰੈਲ (ਸੰਦੀਪ ਸਿੰਘ ਕੁਹਾੜਾ)-ਯੂਥ ਕਾਂਗਰਸ ਪੰਜਾਬ ਦੇ ਜਨਰਲ ਸਕੱਤਰ ਲੱਕੀ ਸੰਧੂ ਵਲੋਂ ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਆਉਂਦੀ ਅਨਾਜ ਮੰਡੀ ਧਨਾਨਸੂ ਦਾ ਦੌਰਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ਮੰਡੀ ਵਿਚ ਕਿਸਾਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਮੰਡੀਆਂ ਵਿਚ ਕਿਸੇ ਵੀ ਕਿਸਾਨ ਨੂੰ ਕੋਈ ਮੁਸ਼ਕਿਲ ਪਰੇਸ਼ਾਨੀ ਨਾ ਆਵੇ, ਸਬੰਧਿਤ ਅਧਿਕਾਰੀਆਂ ਨਾਲ ਰਾਬਤਾ ਕਾਇਮ ਕੀਤਾ ਗਿਆ | ਯੂਥ ਕਾਂਗਰਸ ਪੰਜਾਬ ਦੇ ਜਨਰਲ ਸਕੱਤਰ ਸੰਧੂ ਵਲੋਂ ਅਮਰਦੀਪ ਸਿੰਘ ਗਿੱਲ ਵਾਈਸ ਪ੍ਰਧਾਨ ਆੜ੍ਹਤੀਆ ਐਸੋਸੀਏਸ਼ਨ ਮੈਂਬਰ ਬਲਾਕ ਸੰਮਤੀ ਨਾਲ ਮੰਡੀ ਵਿਚ ਕਿਸਾਨਾਂ ਦੀਆਂ ਸਹੂਲਤਾਂ ਲਈ ਲਈ ਕੀਤੇ ਪ੍ਰਬੰਧਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਮੰਡੀਆਂ ਵਿਚ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਿਲ ਪੇਸ਼ ਨਾ ਆਵੇ ਇਸ ਗੱਲ ਵੱਲ ਖ਼ਾਸ ਧਿਆਨ ਦਿੱਤਾ ਜਾਵੇ ਅਤੇ ਮੰਡੀਆਂ ਵਿਚ ਕਿਸਾਨਾਂ ਦੀ ਫ਼ਸਲ ਦੀ ਲਿਫ਼ਟਿੰਗ ਪ੍ਰਕਿਰਿਆ ਨੂੰ ਹੋਰ ਤੇਜ਼ ਕੀਤਾ ਜਾਵੇ | ਇਸ ਮੌਕੇ ਗਗਨ ਸਿੰਘ ਕਢਿਆਣਾ, ਹਰਮਨਦੀਪ ਗਿੱਲ, ਰੂਪ ਸੰਧੂ, ਅਨਮੋਲ ਸਿੰਘ, ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ |