27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਵਾਲੀਬਾਲ ਮੁਕਾਬਲਿਆਂ ਵਿਚ ਸ਼ੈਕਸਪੀਅਰ ਹਾਊਸ ਨੇ ਪਹਿਲਾ ਸਥਾਨ, ਐਰਿਸਟੋਟਲ ਹਾਊਸ ਦੂਜਾ ਸਥਾਨ ਕੀਤਾ ਪ੍ਰਾਪਤ

Ad Position 21
No active advertisement
ਅਜੀਤ ਡੈਸਕ 23-04-2026
ਖੰਨਾ, 22 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਪਲੈਨੇਟ ਈ ਸਕੂਲ ਖੰਨਾ ਵਿੱਚ ਇੰਟਰ ਹਾਊਸ ਵਾਲੀਬਾਲ ਮੁਕਾਬਲੇ ਬੜੇ ਉਤਸ਼ਾਹ ਅਤੇ ਖੇਡ ਭਾਵਨਾ ਨਾਲ ਕਰਵਾਏ ਗਏ | ਇਸ ਮੁਕਾਬਲੇ ਵਿੱਚ ਵਿਦਿਆਰਥੀਆਂ ਨੇ ਬਹੁਤ ਸ਼ਾਨਦਾਰ ਪ੍ਰਦਰਸ਼ਨ ਕੀਤਾ | ਸ਼ੈਕਸਪੀਅਰ ਹਾਊਸ ਨੇ ਪਹਿਲਾ ਸਥਾਨ, ਐਰਿਸਟੋਟਲ ਹਾਊਸ ਦੂਜਾ ਸਥਾਨ ਅਤੇ ਆਇਨਸਟਾਈਨ ਹਾਊਸ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਸਕੂਲ ਪਿ੍ੰਸੀਪਲ ਵੱਲੋਂ ਜਿੱਤਣ ਵਾਲੀਆਂ ਟੀਮਾਂ ਨੂੰ ਵਧਾਈ ਦਿੱਤੀ ਗਈ ਅਤੇ ਮੈਡਲ ਅਤੇ ਸਰਟੀਫਿਕੇਟਾਂ ਨਾਲ ਸਨਮਾਨਿਤ ਕੀਤਾ ਗਿਆ | ਅੰਤ ਵਿੱਚ ਸਕੂਲ ਪ੍ਰਬੰਧਕ ਕਮੇਟੀ ਵੱਲੋਂ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਗਈ ਅਤੇ ਭਵਿੱਖ ਵਿੱਚ ਅਜਿਹੇ ਖੇਡ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਪੈਰਾਗੌਨ ਇੰਟਰਨੈਸ਼ਨਲ ਸਕੂਲ ਨੰਗਲ ਵਿਖੇ ਧਰਤੀ ਦਿਵਸ ਮਨਾਇਆ ਅਗਲੀ ਖ਼ਬਰ ਕਾਂਗਰਸੀ ਆਗੂ ਲੱਕੀ ਸੰਧੂ ਵਲੋਂ ਧਨਾਨਸੂ ਅਨਾਜ ਮੰਡੀ ਦਾ ਦੌਰਾ ਕਰ ਕੇ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣੀਆਂ
Ad Position 24