27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਪੰਜਾਬ ਅਨੁਸੂਚਿਤ ਜਾਤੀਆਂ, ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਪੰਜਾਬ ਦੇ ਚੇਅਰਮੈਨ ਬਲਜਿੰਦਰ ਸਿੰਘ ਚੌਂਦਾ ਦਾ ਰਾਏਕੋਟ ਪੁੱਜਣ 'ਤੇ ਸਨਮਾਨ

Ad Position 21
No active advertisement
ਅਜੀਤ ਡੈਸਕ 23-04-2026
ਰਾਏਕੋਟ, 22 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-ਆਮ ਆਦਮੀ ਪਾਰਟੀ 'ਚ ਮਿਹਨਤਕਸ਼ ਵਿਅਕਤੀਆਂ ਨੂੰ ਸਮੇਂ-ਸਮੇਂ ਸਿਰ ਜ਼ਿੰਮੇਵਾਰੀਆਂ ਨਾਲ ਨਿਵਾਜਿਆ ਜਾ ਰਿਹਾ ਹੈ | ਜਿਸ ਤਹਿਤ ਬਲਜਿੰਦਰ ਸਿੰਘ ਚੌਂਦਾ ਚੇਅਰਮੈਨ ਪੰਜਾਬ ਅਨੁਸੂਚਿਤ ਜਾਤੀਆਂ, ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਪੰਜਾਬ ਨੂੰ ਸੂਬਾ ਜਨਰਲ ਸਕੱਤਰ ਐੱਸ.ਸੀ ਵਿੰਗ ਪੰਜਾਬ ਆਮ ਆਦਮੀ ਪਾਰਟੀ ਵਜੋਂ ਨਿਯੁਕਤ ਕੀਤਾ ਗਿਆ ਹੈ, ਜਿੰਨ੍ਹਾਂ ਨੂੰ ਅੱਜ ਰਾਏਕੋਟ ਵਿਖੇ ਐੱਸ.ਸੀ ਵਿੰਗ ਦੀ ਮੀਟਿੰਗ ਦੌਰਾਨ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਗੁਰਮਿੰਦਰ ਸਿੰਘ ਤੂਰ ਚੇਅਰਮੈਨ ਮਾਰਕੀਟ ਕਮੇਟੀ ਰਾਏਕੋਟ, ਸਰਪੰਚ ਜਗਪ੍ਰੀਤ ਸਿੰਘ ਜ਼ਿਲ੍ਹਾ ਪ੍ਰਧਾਨ ਐੱਸ.ਸੀ ਵਿੰਗ ਦੀ ਅਗਵਾਈ ਹੇਠ ਚੇਅਰਮੈਨ ਬਲਜਿੰਦਰ ਸਿੰਘ ਚੌਦਾ ਨੂੰ ਸਨਮਾਨਿਤ ਕਰਦਿਆਂ ਆਖਿਆ ਕਿ 'ਆਪ' ਪਾਰਟੀ ਵਲੋਂ ਮਿਹਨਤਕਸ਼ ਲੋਕਾਂ ਨੂੰ ਸਮੇਂ-ਸਮੇਂ ਸਿਰ ਯੋਗ ਆਹੁਦੇਦਾਰੀਆਂ ਦੇ ਕੇ ਨਿਵਾਜਿਆ ਜਾਂਦਾ ਹੈ ਤਾਂ ਜੋ ਮਿਹਨਤੀ ਵਲੰਟੀਅਰਾਂ ਦੀ ਹੌਂਸਲਾ ਅਫਜਾਈ ਹੋ ਸਕੇ | ਇਸ ਮੌਕੇ ਚੇਅਰਮੈਨ ਬਲਜਿੰਦਰ ਸਿੰਘ ਚੌਂਦਾ ਨੇ ਆਖਿਆ ਕਿ ਪਛੜੀਆਂ ਸ਼੍ਰੇਣੀਆਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਪੰਜਾਬ ਸਰਕਾਰ ਯਤਨਸ਼ੀਲ ਹੈ ਅਤੇ ਉਹ ਵੀ ਆਪਣੀ ਜ਼ਿੰਮੇਵਾਰੀ ਨੂੰ ਨਿਭਾਉਂਦੇ ਹੋਏ ਪਛੜੇ ਲੋਕਾਂ ਲਈ ਅਹਿਮ ਜ਼ਿੰਮੇਵਾਰੀ ਨਿਭਾਉਣਗੇ | ਇਸ ਸਮੇਂ ਅਮਨਦੀਪ ਸਿੰਘ ਹਲਕਾ ਕੋਆਰਡੀਨੇਟਰ, ਅਮਨਦੀਪ ਸਿੰਘ ਹਲਕਾ ਕੋਆਰਡੀਨੇਟਰ ਐੱਸ.ਸੀ ਵਿੰਗ, ਸਰਪੰਚ ਗੁਰਪਾਲ ਸਿੰਘ ਜੰਡ ਜ਼ਿਲ੍ਹਾ ਪ੍ਰਧਾਨ ਕਿਸਾਨ ਵਿੰਗ 'ਆਪ' ਪਾਰਟੀ, ਸ਼ਿੰਦਾ ਕਲਸੀਆਂ ਜ਼ੋਨ ਇੰਚਾਰਜ ਸ਼ੋਸਲ ਮੀਡੀਆ, ਰਵਿੰਦਰ ਸ਼ਰਮਾ ਜ਼ਿਲ੍ਹਾ ਪ੍ਰਧਾਨ ਸ਼ੋਸ਼ਲ ਮੀਡੀਆ, ਰਣਧੀਰ ਸਿੰਘ, ਅਵਤਾਰ ਸਿੰਘ ਰਾਏਕੋਟ, ਵਿਸ਼ਵਜੀਤ ਸਿੰਘ, ਬੁੱਧ ਸਿੰਘ, ਲਖਬੀਰ ਸਿੰਘ, ਗੁਰਮੀਤ ਸਿੰਘ, ਕੇਵਲ ਸਿੰਘ, ਰਾਜਕੁਮਾਰ, ਸਤਵਿੰਦਰ ਸਿੰਘ, ਕੁਲਦੀਪ ਸਿੰਘ ਮਾਣਕ, ਪਰਮਜੀਤ ਸਿੰਘ (ਸਾਰੇ ਬਲਾਕ ਪ੍ਰਧਾਨ ਐੱਸ.ਸੀ ਵਿੰਗ 'ਆਪ' ਪਾਰਟੀ ਹਲਕਾ ਰਾਏਕੋਟ) ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗਰੀਨਵਿਊ ਸਕੂਲ ਬੇਗੋਵਾਲ ਦੇ 90 ਪ੍ਰਤੀਸ਼ਤ ਤੋਂ ਵੱਧ ਅੰਕ ਲੈਣ ਵਾਲੇ ਵਿਦਿਆਰਥੀ ਸਨਮਾਨਿਤ ਅਗਲੀ ਖ਼ਬਰ ਸਰਕਾਰ ਮੰਡੀਆਂ ਵਿਚ ਖ਼ਰੀਦ ਸਮੇਤ ਲਿਫ਼ਟਿੰਗ ਦੇ ਕੰਮ 'ਚ ਤੇਜ਼ੀ ਲਿਆਵੇ-ਖ਼ਾਲਸਾ
Ad Position 24