27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਗੁ : ਸ੍ਰੀ ਮੰਜੀ ਸਾਹਿਬ ਕੋਟਾਂ ਵਿਖੇ ਸ਼੍ਰੋਮਣੀ ਭਗਤ ਧੰਨਾ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

Ad Position 21
No active advertisement
ਅਜੀਤ ਡੈਸਕ 23-04-2026
ਬੀਜਾ, 22 ਅਪ੍ਰੈਲ (ਅਵਤਾਰ ਸਿੰਘ ਜੰਟੀ ਮਾਨ)-ਸ੍ਰੀ ਮੰਜੀ ਸਾਹਿਬ ਕੋਟਾਂ ਵਿਖੇ ਸ਼੍ਰੋਮਣੀ ਭਗਤ ਧੰਨਾ ਜੀ ਦੇ ਪਾਵਨ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ | 19 ਅਪ੍ਰੈਲ ਦਿਨ ਐਤਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਜਿਨਾਂ ਦੇ ਅੱਜ ਭੋਗ ਪਾਏ ਗਏ, ਇਸ ਉਪਰੰਤ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ | ਇਸ ਸਮਾਗਮ ਵਿਚ ਢਾਡੀ ਤੇ ਕਵੀਸ਼ਰ ਜਥਿਆਂ ਸਮੇਤ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਦੇ ਹਜੂਰੀ ਰਾਗੀ ਭਾਈ ਰਜਿੰਦਰ ਸਿੰਘ ਕਰਤਾਰਪੁਰ ਵਾਲਿਆਂ ਨੇ ਸੰਗਤਾਂ ਨੂੰ ਇਤਿਹਾਸ ਸਰਵਣ ਕਰਵਾਇਆ | ਇਸ ਮੌਕੇ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਦਵਿੰਦਰ ਸਿੰਘ ਖੱਟੜਾ, ਮੈਂਬਰ ਅਤੇ ਸਾਬਕਾ ਮੀਤ ਪ੍ਰਧਾਨ ਜਥੇਦਾਰ ਹਰਪਾਲ ਸਿੰਘ ਜੱਲ੍ਹਾ, ਸੀਨੀਅਰ ਅਕਾਲੀ ਨੇਤਾ ਨਵਤੇਜ ਸਿੰਘ ਖੱਟੜਾ, ਮੈਨੇਜਰ ਇਕਬਾਲ ਸਿੰਘ ਝਬਾਲ, ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੁਲਾਜ਼ਮ ਜਸਪਾਲ ਸਿੰਘ ਪੂਰਬਾ, ਸੁਖਜੀਤ ਸਿੰਘ ਮੱਲੇਵਾਲ, ਪ੍ਰਚਾਰਕ ਪਰਮਜੀਤ ਸਿੰਘ, ਪ੍ਰਚਾਰਕ ਹਰਪ੍ਰੀਤ ਸਿੰਘ, ਰਣਜੀਤ ਸਿੰਘ ਪਾਇਲ, ਸ਼੍ਰੀ ਅਖੰਡ ਪਾਠਾਂ ਦੇ ਇੰਚਾਰਜ ਭਾਈ ਬਲਜਿੰਦਰ ਸਿੰਘ, ਰਾਜਵਿੰਦਰ ਸਿੰਘ ਰਾਜੂ, ਗੁਰਵੀਰ ਸਿੰਘ ਜੱਲ੍ਹਾ, ਜਸਵੀਰ ਸਿੰਘ ਘੁੰਗਰਾਲੀ ਰਾਜਪੂਤਾਂ, ਸਤਨਾਮ ਸਿੰਘ ਚਾਪੜਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਡਾ. ਤਰਲੋਚਨ ਸਿੰਘ ਦਿਉਲ ਨੇ ਪਿੰਡ ਚੱਕ ਸਰਾਏ ਦੇ ਸਕੂਲ ਲਈ ਦਾਨ ਦਿੱਤੇ ਪੱਖੇ ਅਗਲੀ ਖ਼ਬਰ ਗਰੀਨਵਿਊ ਸਕੂਲ ਬੇਗੋਵਾਲ ਦੇ 90 ਪ੍ਰਤੀਸ਼ਤ ਤੋਂ ਵੱਧ ਅੰਕ ਲੈਣ ਵਾਲੇ ਵਿਦਿਆਰਥੀ ਸਨਮਾਨਿਤ
Ad Position 24