29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਨਹਿਰੀ ਵਿਭਾਗ ਦੇ ਅਧਿਕਾਰੀਆਂ ਵਲੋਂ ਪਿੰਡ ਕਟਾਹਰੀ ਵਿਖੇ ਗ੍ਰਾਮ ਪੰਚਾਇਤ 'ਤੇ ਕਿਸਾਨਾਂ ਨਾਲ ਮੀਟਿੰਗ

Ad Position 21
No active advertisement
ਅਜੀਤ ਡੈਸਕ 24-04-2026
ਰਾੜਾ ਸਾਹਿਬ, 23 ਅਪ੍ਰੈਲ (ਸੁਖਵੀਰ ਸਿੰਘ ਚਣਕੋਈਆਂ)-ਅੱਜ ਗੁ. ਈਸਰਸਰ ਸਾਹਿਬ ਪਿੰਡ ਕਟਾਹਰੀ ਵਿਖੇ ਨਹਿਰੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਗ੍ਰਾਮ ਪੰਚਾਇਤ ਅਤੇ ਕਿਸਾਨ ਭਰਾਵਾਂ ਨਾਲ ਖੇਤਾਂ ਨੂੰ ਨਹਿਰੀ ਪਾਣੀ ਪਹੰੁਚਦਾ ਕਰਨ ਲਈ ਮੀਟਿੰਗ ਕੀਤੀ ਗਈ | ਨਹਿਰੀ ਵਿਭਾਗ ਦੇ ਪਟਵਾਰੀ ਦਵਿੰਦਰ ਸਿੰਘ ਨੇ ਕਿਸਾਨਾਂ ਨਾਲ ਮੀਟਿੰਗ ਕਰਦਿਆਂ ਉਨ੍ਹਾਂ ਦੇ ਖੇਤਾਂ ਤੱਕ ਨਹਿਰੀ ਪਾਣੀ ਪਹੰੁਚਦਾ ਕਰਨ ਲਈ ਵਿਚਾਰਾਂ ਸਾਂਝੀਆਂ ਕੀਤੀਆਂ ਅਤੇ ਕਿਸਾਨਾਂ ਨੂੰ ਖੇਤਾਂ ਵਿੱਚ ਪਾਈਪਾਂ ਪਵਾਉਣ ਵਿੱਚ ਵਿਭਾਗ ਦਾ ਸਹਿਯੋਗ ਦੇਣ ਦੀ ਅਪੀਲ ਕੀਤੀ | ਸਰਪੰਚ ਮਨਦੀਪ ਸਿੰਘ ਪੰਨੂੰ (ਚੇਅਰਮੈਨ ਨਹਿਰੀ ਮੋਨੀਟਰਿੰਾਗ ਕਮੇਟੀ) ਨੇ ਕਿਹਾ ਕਿ ਹਲਕਾ ਵਿਧਾਇਕ ਇੰਜੀ. ਮਨਵਿੰਦਰ ਸਿੰਘ ਗਿਆਸਪੁਰਾ ਦੇ ਯਤਨਾਂ ਸਦਕਾ ਕਈ ਪਿੰਡਾਂ ਨੂੰ ਨਹਿਰੀ ਪਾਣੀ ਮੁਹੱਈਆ ਕਰਵਾਉਣ ਲਈ ਵੱਡਾ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ | ਜਿਸ ਤਹਿਤ ਦੋ ਲਿਫ਼ਟਾਂ ਲਗਾਈਆਂ ਜਾਣਗੀਆਂ, ਜਿਨ੍ਹਾਂ ਵਿਚੋਂ ਇੱਕ ਬੁਆਣੀ ਪਿੰਡ ਲਾਗੇ ਅਤੇ ਦੂਜੀ ਕਟਾਹਰੀ ਪਿੰਡ ਲਾਗੇ ਸਥਾਪਿਤ ਕੀਤੀ ਜਾਵੇਗੀ | ਲਗਭਗ 8 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਇਸ ਪ੍ਰੋਜੈਕਟ ਨਾਲ ਕਈ ਪਿੰਡਾਂ ਦੇ ਖੇਤਾਂ ਨੂੰ ਜਿਸ ਵਿੱਚ ਬੁਆਣੀ, ਕਟਹਾਰੀ, ਲਾਪਰਾਂ, ਬਿਲਾਸਪੁਰ ਤੇ ਜਹਾਂਗੀਰ ਆਦਿ ਪਿੰਡਾਂ ਨੂੰ ਨਹਿਰੀ ਪਾਣੀ ਮਿਲਣਾ ਸ਼ੁਰੂ ਹੋ ਜਾਵੇਗਾ | ਚੇਅਰਮੈਂਨ ਮਨਦੀਪ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਲਈ ਵਚਨਬੱਧ ਹੈ ਅਤੇ ਇਸ ਤਰ੍ਹਾਂ ਦੇ ਪ੍ਰੋਜੈਕਟਾਂ ਨਾਲ ਖੇਤੀਬਾੜੀ ਖੇਤਰ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਨਹਿਰੀ ਪਾਣੀ ਦੀ ਸੁਵਿਧਾ ਮਿਲਣ ਨਾਲ ਕਿਸਾਨਾਂ ਦੀਆਂ ਫ਼ਸਲਾਂ ਦੀ ਪੈਦਾਵਾਰ ਵਿੱਚ ਵਾਧਾ ਹੋਵੇਗਾ | ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਯੋਜਨਾ ਨੂੰ ਸਫਲ ਬਣਾਉਣ ਲਈ ਪੂਰਾ ਸਹਿਯੋਗ ਦੇਣ | ਇਸ ਮੌਕੇ ਹਰੀ ਸਿੰਘ ਪੰਚ, ਹਰਜੰਾਗ ਸਿੰਘ ਪੰਚ, ਜਗਜੀਵਨ ਸਿੰਘ ਪੰਚ, ਭੁਪਿੰਦਰ ਸਿੰਘ ਬਾਬਾ ਪੰਚ, ਨਗਿੰਦਰ ਸਿੰਘ ਬਿੱਲੂ ਪੰਚ, ਜਗਦੇਵ ਸਿੰਘ ਸੈਕਟਰੀ, ਬਲਜਿੰਦਰ ਸਿੰਘ, ਕਮਿੱਕਰ ਸਿੰਘ ਕਾਲਾ, ਸਤਨਾਮ ਸਿੰਘ ਗਾਗੂ, ਰਿੰਾਕੂ ਡਾਕਟਰ, ਸੁਖਵੀਰ ਸਿੰਘ ਸੋਖਾ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਿਸਾਨ ਸਨ |
Ad Position 22
No active advertisement
ਪਿਛਲੀ ਖ਼ਬਰ ਫ਼ੈਕਟਰੀ ਵਰਕਰ ਦਾ ਬੇਰਹਿਮੀ ਨਾਲ ਕਤਲ <br/> ਅਗਲੀ ਖ਼ਬਰ ਖੰਨਾ ਮੰਡੀ 'ਚ ਵਿਕੀ ਕਣਕ ਦੀ ਚੁਕਾਈ ਨਾ ਹੋਣ ਦਾ ਮਾਮਲਾ ਗਰਮਾਇਆ
Ad Position 24