29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਸੰਤ ਬਾਬਾ ਪਿਆਰਾ ਸਿੰਘ ਸਟੱਡੀ ਫਾਊਾਡੇਸ਼ਨ ਵਲੋਂ ਵਿਦਿਆਰਥੀਆਂ ਦਾ ਸਨਮਾਨ

Ad Position 21
No active advertisement
ਅਜੀਤ ਡੈਸਕ 24-04-2026
ਮਾਛੀਵਾੜਾ ਸਾਹਿਬ, 23 ਅਪ੍ਰੈਲ (ਰਾਜਦੀਪ ਸਿੰਘ ਅਲਬੇਲਾ)-ਸੰਤ ਬਾਬਾ ਪਿਆਰਾ ਸਿੰਘ ਸਟੱਡੀ ਫਾਊਾਡੇਸ਼ਨ ਹਾਈ ਸਕੂਲ, ਝਾੜ ਸਾਹਿਬ ਦੇ ਵਿਦਿਆਰਥੀਆਂ ਨੇ ਅੱਠਵੀਂ ਜਮਾਤ ਦੇ ਨਤੀਜਿਆਂ 'ਚ ਬਹੁਤ ਹੀ ਵਧੀਆ ਪ੍ਰਦਰਸ਼ਨ ਕੀਤਾ | ਇਸ ਮੌਕੇ ਅੱਵਲ ਆਉਣ ਵਾਲੇ ਵਿਦਿਆਰਥੀਆਂ ਨੂੰ ਸੰਸਥਾ ਵਲੋਂ ਸਨਮਾਨਿਤ ਕੀਤਾ ਗਿਆ | ਜਸਕੀਰਤ ਸਿੰਘ ਨੇ 559/600 ਅੰਕ ਪ੍ਰਾਪਤ ਕਰ ਕੇ ਪਹਿਲਾ ਸਥਾਨ ਹਾਸਲ ਕੀਤਾ, ਨਵਰੀਤ ਕੌਰ ਨੇ 536/600 ਅੰਕ ਪ੍ਰਾਪਤ ਕਰ ਕੇ ਦੂਜਾ ਸਥਾਨ ਹਾਸਿਲ ਕੀਤਾ, ਹਰਕੀਰਤ ਸਿੰਘ ਨੇ 528/600 ਅੰਕ ਪ੍ਰਾਪਤ ਕਰ ਕੇ ਤੀਸਰਾ ਸਥਾਨ ਹਾਸਿਲ ਕੀਤਾ | ਗੁਰਾਂ ਕੌਰ ਨੇ 513/600 ਅੰਕ ਪ੍ਰਾਪਤ ਕਰ ਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਸੰਸਥਾ ਦੇ ਡਾਇਰੈਕਟਰ ਦੀਦਾਰ ਸਿੰਘ ਨੇ ਵਿਦਿਆਰਥੀਆਂ ਦੀ ਮਿਹਨਤ ਦੀ ਪ੍ਰਸ਼ੰਸਾ ਕੀਤੀ | ਉਨ੍ਹਾਂ ਨੇ ਕਿਹਾ ਕਿ ਇਹ ਨਤੀਜੇ ਵਿਦਿਆਰਥੀਆਂ ਦੀ ਲਗਨ ਅਤੇ ਅਧਿਆਪਕਾਂ ਦੀ ਮਿਹਨਤ ਦਾ ਨਤੀਜਾ ਹਨ | ਅੰਤ 'ਚ ਸਾਰੇ ਵਿਦਿਆਰਥੀਆਂ ਨੂੰ ਸਨਮਾਨਿਤ ਕਰ ਕੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ | ਇਸ ਮੌਕੇ ਅਮਨਦੀਪ ਕੌਰ, ਸੰਯੋਗਿਤਾ, ਜਸਲੀਨ ਕੌਰ, ਸਿਮਰਨਜੋਤ ਕੌਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਾਈਸ ਚੇਅਰਪਰਸਨ ਤਰਨਜੀਤ ਕੌਰ ਚੀਮਾ ਦਾ ਸਨਮਾਨ ਅਗਲੀ ਖ਼ਬਰ ਸਰਕਾਰੀ ਕਾਲਜ ਰਾੜਾ ਸਾਹਿਬ ਵਿਖੇ ਫਾਈਨਲ ਵਾਲੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ
Ad Position 24