29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਕੈਬਨਿਟ ਮੰਤਰੀ ਸੌਂਦ ਨੇ ਅਨਾਜ ਮੰਡੀ ਖੰਨਾ 'ਚ ਕਣਕ ਖ਼ਰੀਦ ਅਤੇ ਲਿਫ਼ਟਿੰਗ ਪ੍ਰਬੰਧਾਂ ਦੀ ਕੀਤੀ ਸਮੀਖਿਆ

Ad Position 21
No active advertisement
ਅਜੀਤ ਡੈਸਕ 24-04-2026
ਖੰਨਾ, 23 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਪੰਜਾਬ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਅਨਾਜ ਮੰਡੀ, ਖੰਨਾ ਦੇ ਮਾਰਕੀਟ ਕਮੇਟੀ ਦੇ ਮੀਟਿੰਗ ਹਾਲ ਵਿੱਚ ਕਣਕ ਦੀ ਖ਼ਰੀਦ ਅਤੇ ਲਿਫ਼ਟਿੰਗ ਦੇ ਪ੍ਰਬੰਧਾਂ ਦੀ ਸਮੀਖਿਆ ਕਰਨ ਲਈ ਖ਼ਰੀਦ ਏਜੰਸੀਆਂ ਦੇ ਮੁਖੀਆਂ, ਮੰਡੀ ਬੋਰਡ ਅਤੇ ਖ਼ੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਹੋਰ ਸਬੰਧਿਤ ਵਿਭਾਗਾਂ ਅਤੇ ਆੜ੍ਹਤੀਆ ਐਸੋਸੀਏਸ਼ਨ ਖੰਨਾ ਨਾਲ ਮੀਟਿੰਗ ਕੀਤੀ | ਇਸ ਮੌਕੇ ਉਨ੍ਹਾਂ ਦੇ ਨਾਲ ਉਪ ਮੰਡਲ ਮੈਜਿਸਟਰੇਟ ਖੰਨਾ ਸਵਾਤੀ ਟਿਵਾਣਾ ਅਤੇ ਮਾਰਕੀਟ ਕਮੇਟੀ ਖੰਨਾ ਦੇ ਚੇਅਰਮੈਨ ਜਗਤਾਰ ਸਿੰਘ ਗਿੱਲ ਰਤਨਹੇੜੀ ਵੀ ਹਾਜਰ ਸਨ | ਕੈਬਨਿਟ ਮੰਤਰੀ ਸੌਂਦ ਨੇ ਇਸ ਮੀਟਿੰਗ ਵਿੱਚ ਸਾਰਿਆਂ ਨੂੰ ਆਪਣੀ ਬਣਦੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣ ਲਈ ਕਿਹਾ ਗਿਆ ਤਾਂ ਜੋ ਮੌਜੂਦਾ ਕਣਕ ਦੇ ਸੀਜ਼ਨ ਦੌਰਾਨ ਕਿਸਾਨਾਂ ਦੀ ਸਹਾਇਤਾ ਲਈ ਕਣਕ ਦੀ ਨਿਰਵਿਘਨ ਅਤੇ ਮੁਸ਼ਕਲ ਰਹਿਤ ਖ਼ਰੀਦ ਪ੍ਰਕਿਰਿਆ ਨੂੰ ਯਕੀਨੀ ਬਣਾਇਆ ਜਾ ਸਕੇ |ਤਰੁਨਪ੍ਰੀਤ ਸਿੰਘ ਸੌਂਦ ਨੇ ਅਧਿਕਾਰੀਆਂ ਨੂੰ ਸਪਸ਼ਟ ਕਿਹਾ ਕਿ ਅਨਾਜ ਮੰਡੀ ਵਿੱਚ ਆਏ ਕਿਸਾਨਾਂ ਦੇ ਇੱਕ-ਇੱਕ ਦਾਣੇ ਦੀ ਖ਼ਰੀਦ ਤੁਰੰਤ ਕੀਤੀ ਜਾਵੇ ਅਤੇ ਖ਼ਰੀਦ ਕੀਤੀ ਕਣਕ ਦੀ ਸਮੇਂ ਸਿਰ ਲਿਫ਼ਟਿੰਗ ਕਰਨ ਨੂੰ ਵੀ ਯਕੀਨੀ ਬਣਾਇਆ ਜਾਵੇ | ਮੰਤਰੀ ਸੌਂਦ ਨੇ ਆੜਤੀਆਂ ਨੂੰ ਕਿਹਾ ਕਿ ਜੇਕਰ ਉਨ੍ਹਾਂ ਨੂੰ ਇਸ ਖ਼ਰੀਦ ਪ੍ਰਕਿਰਿਆ ਦੌਰਾਨ ਕੋਈ ਵੀ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਉਹ ਚੇਅਰਮੈਨ ਮਾਰਕੀਟ ਕਮੇਟੀ ਖੰਨਾ, ਉਪ ਮੰਡਲ ਮਜਿਸਟਰੇਟ ਖੰਨਾ ਅਤੇ ਜਾਂ ਉਨ੍ਹਾਂ ਦੇ ਨਾਲ ਸਿੱਧੇ ਤੌਰ 'ਤੇ ਧਿਆਨ ਵਿੱਚ ਲਿਆ ਸਕਦੇ ਹਨ | ਇਸ ਕਣਕ ਦੇ ਸੀਜ਼ਨ ਦੌਰਾਨ ਕਿਸੇ ਵੀ ਕਿਸਾਨ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ | ਬਾਅਦ ਵਿੱਚ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਵਾਰ ਕਣਕ ਦੀ ਖਰੀਦ ਦਾ ਸੀਜ਼ਨ ਬਹੁਤ ਵਧੀਆ ਤਰੀਕੇ ਨਾਲ ਚੱਲ ਰਿਹਾ ਹੈ | ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਨੂੰ ਕਿਸੇ ਵੀ ਪੰਜਾਬ ਦੀ ਅਨਾਜ ਮੰਡੀ ਵਿੱਚ ਕੋਈ ਮੁਸ਼ਕਲ ਨਾ ਆਵੇ | ਉਨ੍ਹਾਂ ਦੱਸਿਆ ਕਿ ਖੰਨਾ ਦੀ ਅਨਾਜ ਮੰਡੀ ਇਸ ਸਮੇਂ ਜ਼ਿਲ੍ਹੇ ਵਿੱਚ ਸਭ ਤੋਂ ਅੱਗੇ ਹੈ | ਹੁਣ ਤੱਕ 61 ਫ਼ੀਸਦੀ ਕਣਕ ਦੀ ਲਿਫ਼ਟਿੰਗ ਹੋ ਚੁੱਕੀ ਹੈ ਅਤੇ ਬਾਕੀ 40 ਫ਼ੀਸਦੀ ਰਹਿੰਦੀ ਲਿਫ਼ਟਿੰਗ ਵੀ ਅਗਲੇ 5-7 ਦਿਨਾਂ ਵਿੱਚ ਹੋ ਜਾਵੇਗੀ | ਉਨ੍ਹਾਂ ਕਿਹਾ ਕਿ ਅਸੀਂ ਭਰੋਸਾ ਦਿੰਦੇ ਹਾਂ ਕਿ ਕਿਸਾਨਾਂ ਦੀ ਕਣਕ ਦਾ ਇਕੱਲਾ-ਇਕੱਲਾ ਦਾਣਾ ਅਸੀਂ ਚੁਕਾਵਾਂਗੇ | ਇਸ ਮੌਕੇ ਉਪ ਮੰਡਲ ਮਜਿਸਟਰੇਟ ਖੰਨਾ ਸਵਾਤੀ ਟਿਵਾਣਾ, ਸਕੱਤਰ ਮਾਰਕੀਟ ਕਮੇਟੀ ਖੰਨਾ ਕਮਲਦੀਪ ਸਿੰਘ ਮਾਨ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਇਲਾਵਾ ਚੇਅਰਮੈਨ ਮਾਰਕੀਟ ਕਮੇਟੀ ਖੰਨਾ ਜਗਤਾਰ ਸਿੰਘ ਗਿੱਲ ਰਤਨਹੇੜੀ, ਆੜ੍ਹਤੀਆ ਐਸੋਸੀਏਸ਼ਨ ਖੰਨਾ ਦੇ ਪ੍ਰਧਾਨ ਹਰਬੰਸ ਸਿੰਘ ਰੋਸ਼ਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਆੜਤੀਏ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਕੁਲਾਰ ਹਸਪਤਾਲ ਬੀਜਾ ਵਿਖੇ ਪਿਛਲੇ 10 ਸਾਲਾਂ ਤੋਂ ਪੀੜ੍ਹਤ ਬਜ਼ੁਰਗਾਂ ਦੇ ਗੋਡੇ ਬਦਲ ਕੇ ਦਿੱਤੀ ਨਵੀਂ ਜ਼ਿੰਦਗੀ ਅਗਲੀ ਖ਼ਬਰ ਬੀਬੀ ਅਮਨਦੀਪ ਖੰਗੂੜਾ ਵਲੋਂ ਕਣਕ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ
Ad Position 24