'ਆਪ' ਦੇ 7 ਰਾਜ ਸਭਾ ਮੈਂਬਰਾਂ ਦੇ ਭਾਜਪਾ ਵਿਚ ਸ਼ਾਮਿਲ ਹੋਣ ਦਾ ਪ੍ਰੋ. ਭੁਪਿੰਦਰ ਸਿੰਘ ਚੀਮਾ ਵਲੋਂ ਸਵਾਗਤ
ਅਜੀਤ ਡੈਸਕ
25-04-2026
ਖੰਨਾ, 24 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਭਾਜਪਾ ਜ਼ਿਲ੍ਹਾ ਪ੍ਰਧਾਨ ਪ੍ਰੋ. ਭੁਪਿੰਦਰ ਸਿੰਘ ਚੀਮਾ ਨੇ ਆਮ ਆਦਮੀ ਪਾਰਟੀ ਦੇ 10 ਵਿਚੋਂ 7 ਰਾਜ ਸਭਾ ਮੈਂਬਰਾਂ ਵਲੋਂ ਪਾਰਟੀ ਛੱਡ ਕੇ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋਣ ਦਾ ਖੁੱਲ੍ਹੇ ਦਿਲ ਨਾਲ ਸਵਾਗਤ ਕੀਤਾ ਹੈ | ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਪ੍ਰੋ. ਭੁਪਿੰਦਰ ਸਿੰਘ ਚੀਮਾ ਨੇ ਇਸ ਘਟਨਾਕ੍ਰਮ ਨੂੰ 'ਆਪ' ਦੀਆਂ ਲੋਕ-ਵਿਰੋਧੀ ਨੀਤੀਆਂ ਦੀ ਹਾਰ ਦੱਸਿਆ | ਉਨ੍ਹਾਂ ਕਿਹਾ ਕਿ ਇਨ੍ਹਾਂ ਦਿੱਗਜ ਆਗੂਆਂ ਦੇ ਭਾਜਪਾ ਵਿਚ ਆਉਣ ਨਾਲ ਪੰਜਾਬ ਵਿਚ ਪਾਰਟੀ ਨੂੰ ਮਜ਼ਬੂਤੀ ਮਿਲੇਗੀ | ਇਹ ਸਪਸ਼ਟ ਹੈ ਕਿ 'ਆਪ' ਦੇ ਆਪਣੇ ਮੈਂਬਰ ਹੀ ਪਾਰਟੀ ਦੀ ਕਾਰਜਸ਼ੈਲੀ ਅਤੇ ਲੀਡਰਸ਼ਿਪ ਤੋਂ ਦੁਖੀ ਸਨ | ਅਸੀਂ ਸਾਰੇ ਮੈਂਬਰਾਂ ਦਾ ਭਾਜਪਾ ਪਰਿਵਾਰ ਵਿੱਚ ਤਹਿ ਦਿਲੋਂ ਸਵਾਗਤ ਕਰਦੇ ਹਾਂ | ਉਨ੍ਹਾਂ ਕਿਹਾ ਕਿ ਇਸ ਰਲੇਵੇਂ ਤੋਂ ਬਾਅਦ ਰਾਜ ਸਭਾ ਵਿਚ ਆਮ ਆਦਮੀ ਪਾਰਟੀ ਕੋਲ ਹੁਣ ਸਿਰਫ਼ 3 ਮੈਂਬਰ ਹੀ ਰਹਿ ਗਏ ਹਨ | ਉਨ੍ਹਾਂ ਕਿਹਾ ਕਿ ਇਹ ਕਦਮ ਆਉਣ ਵਾਲੀਆਂ ਚੋਣਾਂ ਵਿਚ ਪੰਜਾਬ ਦੀ ਸਿਆਸੀ ਤਸਵੀਰ ਬਦਲ ਕੇ ਰੱਖ ਦੇਵੇਗਾ ਅਤੇ ਪੰਜਾਬ ਵਿਚ ਅਗਲੀ ਸਰਕਾਰ ਭਾਜਪਾ ਦੀ ਬਣੇਗੀ |