20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਨਵੀਂ ਚੁਣੀ ਸਟੂਡੈਂਟ ਕੌਂਸਲ ਨੂੰ ਮੁੱਖ ਮਹਿਮਾਨ ਕਰਨਲ ਅਜੈ ਕੋਹਲੀ ਨੇ ਦਿੱਤੀਆਂ ਸ਼ੁੱਭਕਾਮਨਾਵਾਂ ਸੰਤ ਈਸ਼ਰ ਸਿੰਘ ਮੈਮੋਰੀਅਲ ਪਬਲਿਕ ਸਕੂਲ ਕਰਮਸਰ ਰਾੜਾ ਸਾਹਿਬ ਵਿਖੇ ਸਟੂਡੈਂਟ ਕੌਂਸਲ ਦਾ ਸ਼ਾਨਦਾਰ ਗਠਨ

Ad Position 21
No active advertisement
ਅਜੀਤ ਡੈਸਕ 25-04-2026
ਸੰਤ ਈਸ਼ਰ ਸਿੰਘ ਮੈਮੋਰੀਅਲ ਪਬਲਿਕ ਸਕੂਲ ਕਰਮਸਰ ਰਾੜਾ ਸਾਹਿਬ ਵਿਖੇ ਸਮਾਗਮ ਦੌਰਾਨ ਮੁੱਖ ਮਹਿਮਾਨ ਦੌਰਾਨ ਕਰਨਲ ਅਜੈ ਕੋਹਲੀ ਸ਼ਮ੍ਹਾਂ ਰੌਸ਼ਨ ਕਰਦੇ ਹੋਏ ਉਨ੍ਹਾਂ ਨਾਲ ਸੂਬੇਦਾਰ ਮੇਜਰ ਕਰਨੈਲ ਹਵਲਦਾਰ ਹਰਪ੍ਰੀਤ ਸਿੰਘ, ਪਿ੍ੰ. ਧੀਰਜ ਕੁਮਾਰ ਥਪਲਿਆਲ ਅਤੇ ਹੋਰ | ਤਸਵੀਰ : ਸੁਖਵੀਰ ਸਿੰਘ ਚਣਕੋਈਆਂ


ਰਾੜਾ ਸਾਹਿਬ, 24 ਅਪ੍ਰੈਲ (ਸੁਖਵੀਰ ਸਿੰਘ ਚਣਕੋਈਆਂ)-ਸੰਤ ਅਮਰ ਸਿੰਘ ਦੇ ਅਸ਼ੀਰਵਾਦ ਸਦਕਾ ਸੰਤ ਈਸ਼ਰ ਸਿੰਘ ਮੈਮੋਰੀਅਲ ਪਬਲਿਕ ਸਕੂਲ ਕਰਮਸਰ ਰਾੜਾ ਸਾਹਿਬ ਵਿਖੇ ਸਟੂਡੈਂਟ ਕੌਂਸਲ ਦਾ ਗਠਨ ਸੰਬੰਧੀ ਸਮਾਗਮ ਕੀਤਾ ਗਿਆ, ਜਿਸ ਵਿਚ 3 ਪੰਜਾਬ ਬਟਾਲੀਅਨ ਐਨ. ਸੀ. ਸੀ. ਲੁਧਿਆਣਾ ਤੋਂ ਕਮਾਂਡਿੰਗ ਅਫ਼ਸਰ ਕਰਨਲ ਅਜੈ ਕੋਹਲੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਉਨ੍ਹਾਂ ਦੇ ਨਾਲ ਸੂਬੇਦਾਰ ਮੇਜਰ ਕਰਨੈਲ ਸਿੰਘ ਵੀ ਇਸ ਮੌਕੇ 'ਤੇ ਮੌਜੂਦ ਰਹੇ |19 ਪੰਜਾਬ ਬਟਾਲੀਅਨ ਐਨ.ਸੀ.ਸੀ ਲੁਧਿਆਣਾ ਹਵਲਦਾਰ ਹਰਪ੍ਰੀਤ ਸਿੰਘ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਸਕੂਲ ਦੇ ਐਨ. ਸੀ. ਸੀ. ਕੈਡਟਾਂ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਮੁੱਖ ਮਹਿਮਾਨ ਵਲੋਂ ਸ਼ਮ੍ਹਾਂ ਰੌਸ਼ਨ ਕਰ ਕੇ ਕੀਤੀ ਗਈ, ਜੋ ਗਿਆਨ ਅਤੇ ਰੌਸ਼ਨੀ ਦਾ ਪ੍ਰਤੀਕ ਹੈ |ਇਸ ਤੋਂ ਬਾਅਦ ਬੱਚਿਆਂ ਦੁਆਰਾ ਸ਼ਬਦ ਗਾਇਨ ਕੀਤਾ ਗਿਆ | ਮੁੱਖ ਮਹਿਮਾਨ ਕਰਨਲ ਅਜੈ ਕੋਹਲੀ ਨੇ ਨਵੀਂ ਚੁਣੀ ਗਈ ਸਟੂਡੈਂਟ ਕੌਂਸਲ ਨੂੰ ਦਿਲੋਂ ਵਧਾਈਆਂ ਦਿੱਤੀਆਂ ਅਤੇ ਉਨ੍ਹਾਂ ਨੂੰ ਉਨ੍ਹਾਂ ਦੀਆਂ ਨਵੀਆਂ ਜ਼ਿੰਮੇਵਾਰੀਆਂ ਲਈ ਸ਼ੁੱਭਕਾਮਨਾਵਾਂ ਭੇਂਟ ਕੀਤੀਆਂ | ਉਨ੍ਹਾਂ ਨੇ ਸਟੂਡੈਂਟ ਕੌਂਸਲ ਦੇ ਮੈਂਬਰਾਂ-ਹੈੱਡ ਬੁਆਏ ਬਿਕਰਮਜੀਤ ਸਿੰਘ, ਹੈੈੱਡ ਗਰਲ ਹਰਜਸਲੀਨ ਕੌਰ ਖੰਗੂੜਾ, ਸਪੋਰਟਸ ਕੈਪਟਨ ਬੁਆਏ ਗੁਰਸ਼ਾਨ ਸਿੰਘ ਗਿੱਲ, ਸਪੋਰਟਸ ਕੈਪਟਨ ਗਰਲ ਯਸ਼ਮੀਨ ਕੌਰ ਅਤੇ ਹਾਊਸ ਕੈਪਟਨਾਂ, ਵਾਈਸ ਕੈਪਟਨਾਂ, ਸੀਨੀਅਰ ਪ੍ਰੀਫੈਕਟਾਂ ਅਤੇ ਜੂਨੀਅਰ ਪ੍ਰੀਫੈਕਟਾਂ ਕੁੱਲ 36 ਵਿਦਿਆਰਥੀਆਂ ਨੂੰ ਆਪਣੇ ਫ਼ਰਜ਼ਾਂ ਪ੍ਰਤੀ ਵਫ਼ਾਦਾਰ ਰਹਿਣ ਦੀ ਸਹੁੰ ਚੁਕਾਈ | ਕਰਨਲ ਅਜੈ ਕੋਹਲੀ ਨੇ ਆਪਣੇ ਪ੍ਰੇਰਨਾਦਾਇਕ ਸ਼ਬਦਾਂ ਨਾਲ ਵਿਦਿਆਰਥੀਆਂ ਨੂੰ ਸਮੇਂ ਦੀ ਕਦਰ ਕਰਨ, ਸਖ਼ਤ ਮਿਹਨਤ ਕਰਨ ਅਤੇ ਆਪਣੀਆਂ ਜ਼ਿੰਮੇਵਾਰੀਆਂ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਸਕੂਲ ਇੱਕ ਅਜਿਹੀ ਪਵਿੱਤਰ ਸੰਸਥਾ ਹੈ ਜਿੱਥੇ ਇੱਕ ਬੱਚੇ ਦਾ ਸਰਵਪੱਖੀ ਵਿਕਾਸ ਹੁੰਦਾ ਹੈ ਅਤੇ ਉਸ ਨੰੂ ਪ੍ਰਸ਼ਾਸਨਿਕ ਹੁਨਰਾਂ ਨੂੰ ਵਿਕਸਿਤ ਕਰਨ ਦਾ ਮੌਕਾ ਮਿਲਦਾ ਹੈ |
ਪ੍ਰੋਗਰਾਮ ਦੇ ਅੰਤ ਵਿਚ ਪਿ੍ੰਸੀਪਲ ਡਾ. ਧੀਰਜ ਕੁਮਾਰ ਥਪਲਿਆਲ ਨੇ ਮੁੱਖ ਮਹਿਮਾਨ ਸਮੇਤ ਸਾਰੇ ਪਤਵੰਤਿਆਂ ਦਾ ਧੰਨਵਾਦ ਕੀਤਾ | ਪਿ੍ੰਸੀਪਲ ਵਲੋਂ ਮੁੱਖ ਮਹਿਮਾਨ ਕਰਨਲ ਅਜੈ ਕੋਹਲੀ, ਸੂਬੇਦਾਰ ਮੇਜਰ ਕਰਨੈਲ ਸਿੰਘ ਅਤੇ ਹਵਲਦਾਰ ਹਰਪ੍ਰੀਤ ਸਿੰਘ ਨੂੰ ਯਾਦਗਾਰੀ ਸਨਮਾਨ ਚਿੰਨ੍ਹ ਭੇਂਟ ਕਰ ਕੇ ਉਨ੍ਹਾਂ ਦਾ ਸਤਿਕਾਰ ਕੀਤਾ |
Ad Position 22
No active advertisement
ਪਿਛਲੀ ਖ਼ਬਰ ਸੰਤ ਈਸ਼ਰ ਸਿੰਘ ਮੈਮੋਰੀਅਲ ਪਬਲਿਕ ਸਕੂਲ ਕਰਮਸਰ ਰਾੜਾ ਸਾਹਿਬ ਵਿਖੇ ਸਟੂਡੈਂਟ ਕੌਂਸਲ ਦਾ ਸ਼ਾਨਦਾਰ ਗਠਨ ਅਗਲੀ ਖ਼ਬਰ ਮਾਂ ਬਗਲਾਮੁਖੀ ਧਾਮ ਦੇ ਪ੍ਰਮੁੱਖ ਮਨਪ੍ਰੀਤ ਸਿੰਘ ਛਤਵਾਲ ਨੂੰ ਸਦਮਾ, ਮਾਤਾ ਸਵਰਗਵਾਸ
Ad Position 24