20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਰਣਜੀਤ ਸਿੰਘ ਹੀਰਾ ਵਲੋਂ 'ਆਪ' ਦੇ 7 ਰਾਜ ਸਭਾ ਮੈਂਬਰਾਂ ਦੇ ਭਾਜਪਾ 'ਚ ਆਉਣ ਦਾ ਭਰਵਾਂ ਸਵਾਗਤ

Ad Position 21
No active advertisement
ਅਜੀਤ ਡੈਸਕ 25-04-2026
ਖੰਨਾ, 24 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਹੀਰਾ ਨੇ ਆਮ ਆਦਮੀ ਪਾਰਟੀ (ਆਪ) ਨੂੰ ਲੱਗੇ ਵੱਡੇ ਸਿਆਸੀ ਝਟਕੇ ਅਤੇ ਇਸ ਦੇ 7 ਰਾਜ ਸਭਾ ਮੈਂਬਰਾਂ ਵਲੋਂ ਭਾਜਪਾ ਵਿਚ ਸ਼ਾਮਲ ਹੋਣ ਦੇ ਫ਼ੈਸਲੇ ਦਾ ਜ਼ੋਰਦਾਰ ਸਵਾਗਤ ਕੀਤਾ ਹੈ | ਹੀਰਾ ਨੇ ਕਿਹਾ ਕਿ ਇਹ ਫ਼ੈਸਲਾ ਦਰਸਾਉਂਦਾ ਹੈ ਕਿ 'ਆਪ' ਦੀਆਂ ਨੀਤੀਆਂ ਤੋਂ ਹੁਣ ਉਨ੍ਹਾਂ ਦੇ ਆਪਣੇ ਵੱਡੇ ਆਗੂ ਵੀ ਤੰਗ ਆ ਚੁੱਕੇ ਹਨ | ਉਨ੍ਹਾਂ ਕਿਹਾ ਕਿ ਰਾਜ ਸਭਾ ਮੈਂਬਰਾਂ ਦਾ ਪਾਰਟੀ ਛੱਡਣਾ ਸਾਬਤ ਕਰਦਾ ਹੈ ਕਿ ਆਮ ਆਦਮੀ ਪਾਰਟੀ ਪੰਜਾਬ ਅਤੇ ਦੇਸ਼ ਦੇ ਮੁੱਦਿਆਂ 'ਤੇ ਗੰਭੀਰ ਨਹੀਂ ਹੈ | ਉਨ੍ਹਾਂ ਕਿਹਾ ਕਿ ਇਨ੍ਹਾਂ ਮੈਂਬਰਾਂ ਦਾ ਭਾਜਪਾ ਨਾਲ ਜੁੜਨਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਅਤੇ ਵਿਕਾਸ ਦੀ ਰਾਜਨੀਤੀ ਵਿਚ ਵਧਦੇ ਵਿਸ਼ਵਾਸ ਦਾ ਪ੍ਰਤੀਕ ਹੈ | ਹੀਰਾ ਅਨੁਸਾਰ ਇਹ ਮੈਂਬਰ ਹੁਣ ਰਾਜ ਸਭਾ ਵਿਚ ਪੰਜਾਬ ਦੇ ਅਸਲ ਮੁੱਦਿਆਂ ਨੂੰ ਵਧੇਰੇ ਮਜ਼ਬੂਤੀ ਨਾਲ ਚੁੱਕ ਸਕਣਗੇ ਕਿਉਂਕਿ ਭਾਜਪਾ ਹੀ ਇੱਕ ਅਜਿਹੀ ਪਾਰਟੀ ਹੈ ਜੋ ਸੂਬੇ ਦਾ ਸਰਬਪੱਖੀ ਵਿਕਾਸ ਕਰ ਸਕਦੀ ਹੈ |

Ad Position 22
No active advertisement
ਪਿਛਲੀ ਖ਼ਬਰ ਅਮਨ ਕਟਾਰੀਆ 'ਆਪ' ਵਿਚ ਸ਼ਾਮਿਲ, ਕਾਂਗਰਸ ਨੂੰ ਅਲਵਿਦਾ ਕਿਹਾ ਅਗਲੀ ਖ਼ਬਰ ਦੋਰਾਹਾ ਨਗਰ ਕੌਂਸਲ ਚੋਣਾਂ ਦਾ ਅਧਿਕਾਰਤ ਤੌਰ 'ਤੇ ਨਹੀਂ ਹੋਇਆ ਐਲਾਨ
Ad Position 24