ਖੰਨਾ, 24 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਸਾਬਕਾ ਮੰਤਰੀ ਗੁਰਕੀਰਤ ਸਿੰਘ ਨੇ ਹਲਕਾ ਖੰਨਾ ਦੇ ਵਾਰਡ ਨੰਬਰ 28 ਵਿਖੇ ਇੱਕ ਵਿਸ਼ੇਸ਼ ਸਮਾਗਮ ਦੌਰਾਨ ਕਾਂਗਰਸ ਪਾਰਟੀ ਵਲੋਂ ਸੁਭਾਸ਼ ਸ਼ਰਮਾ ਨੂੰ ਵਾਰਡ ਦੇ ਸੇਵਾਦਾਰ ਵਜੋਂ ਨਵੀਂ ਜ਼ਿੰਮੇਵਾਰੀ ਸੌਂਪੀ | ਇਸ ਮੌਕੇ ਸੁਭਾਸ਼ ਸ਼ਰਮਾ ਨੇ ਕਿਹਾ ਕਿ ਸਾਬਕਾ ਮੰਤਰੀ ਗੁਰਕੀਰਤ ਸਿੰਘ ਵਲੋਂ ਮੇਰੇ 'ਤੇ ਜਤਾਏ ਗਏ ਭਰੋਸੇ ਦਾ ਮੈਂ ਤਹਿ ਦਿਲੋਂ ਧੰਨਵਾਦੀ ਹਾਂ | ਮੇਰਾ ਮੁੱਖ ਉਦੇਸ਼ ਵਾਰਡ ਨੰਬਰ 28 ਦੇ ਹਰੇਕ ਵਾਸੀ ਦੀ ਸੇਵਾ ਕਰਨਾ ਅਤੇ ਵਾਰਡ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣਾ ਹੈ | ਉਨ੍ਹਾਂ ਕਿਹਾ ਕਿ ਵਾਰਡ ਵਾਸੀਆਂ ਨੂੰ ਆ ਰਹੀਆਂ ਬੁਨਿਆਦੀ ਸਮੱਸਿਆਵਾਂ ਦੇ ਹੱਲ ਲਈ ਉਹ ਪੂਰੀ ਤਨਦੇਹੀ ਨਾਲ ਕੰਮ ਕਰਨਗੇ ਅਤੇ ਸਰਕਾਰੀ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣ ਲਈ ਵਚਨਬੱਧ ਰਹਿਣਗੇ | ਸਾਬਕਾ ਮੰਤਰੀ ਗੁਰਕੀਰਤ ਸਿੰਘ ਨੇ ਸੁਭਾਸ਼ ਸ਼ਰਮਾ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਉਹ ਵਾਰਡ ਦੇ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉੱਤਰਨਗੇ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣਗੇ | ਇਸ ਮੌਕੇ ਰਾਜੀਵ ਰਾਏ ਮਹਿਤਾ, ਸਾਬਕਾ ਕੌਂਸਲ ਪ੍ਰਧਾਨ ਕਮਲਜੀਤ ਸਿੰਘ ਲੱਧੜ, ਸੁਸ਼ੀਲ ਕੁਮਾਰ ਸ਼ੀਲਾ, ਅਨਿਲ ਸ਼ੁਕਲਾ, ਤਜਿੰਦਰ ਸ਼ਰਮਾ, ਵਿਕਾਸ ਮਹਿਤਾ, ਯਾਦਵਿੰਦਰ ਸਿੰਘ ਜੰਡਾਲੀ, ਗੁਰਦੀਪ ਸਿੰਘ, ਅਮਿਤ ਤਿਵਾੜੀ, ਗੁਰਮੀਤ ਨਾਗਪਾਲ, ਸੁਖਵਿੰਦਰ ਸਿੰਘ ਸੁੱਖੀ, ਨਵਦੀਪ ਸ਼ਰਮਾ ਆਦਿ ਹਾਜ਼ਰ ਸਨ |