19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਬਾਬਾ ਜ਼ੋਰਾਵਰ ਸਿੰਘ ਬਾਬਾ ਫ਼ਤਹਿ ਸਿੰਘ ਸਕੂਲ ਕੋਟਾਂ ਵਿਖੇ ਇਕ ਦਿਨਾ ਧਾਰਮਿਕ ਸੈਮੀਨਾਰ ਕਰਵਾਇਆ

Ad Position 21
No active advertisement
ਅਜੀਤ ਡੈਸਕ 25-04-2026
ਬੀਜਾ, 24 ਅਪ੍ਰੈਲ (ਕਸ਼ਮੀਰਾ ਸਿੰਘ ਬਗ਼ਲੀ)-ਬਾਬਾ ਜ਼ੋਰਾਵਰ ਸਿੰਘ ਫਤਿਹ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮੰਜੀ ਸਾਹਿਬ ਕੋਟਾਂ ਵਿਖੇ ਸਹਿਜ ਪਾਠ ਸਾਹਿਬ ਸੇਵਾ ਸੁਸਾਇਟੀ, ਸ਼੍ਰੀ ਅੰਮਿ੍ਤਸਰ ਸਾਹਿਬ ਵਲੋਂ ਅਧਿਆਤਮਕ ਵਿਕਾਸ ਨੂੰ ਧਿਆਨ ਵਿਚ ਰੱਖਦਿਆਂ ਇੱਕ ਦਿਨਾਂ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ | ਇਸ ਸੈਮੀਨਾਰ ਦਾ ਮੁੱਖ ਉਦੇਸ਼ ਨੌਜਵਾਨ ਪੀੜ੍ਹੀ ਨੂੰ ਗੁਰਬਾਣੀ ਨਾਲ ਜੋੜਨਾ, ਸਹਿਜ ਪਾਠ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਅਤੇ ਉਨ੍ਹਾਂ ਨੂੰ ਗੁਰਸਿੱਖੀ ਵਾਲੀ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨਾ ਸੀ | ਇਸ ਮੌਕੇ ਭਾਈ ਸਤਨਾਮ ਸਿੰਘ ਸਲੋਹਪੁਰੀ, ਭਾਈ ਸੁਖਦੇਵ ਸਿੰਘ ਅਤੇ ਭਾਈ ਗੁਰਜੀਤ ਸਿੰਘ ਨੇ ਵਿਦਿਆਰਥੀਆਂ ਨਾਲ ਸਾਂਝ ਪਾਉਂਦਿਆਂ ਸਹਿਜ ਪਾਠ ਦੀ ਪ੍ਰਕਿਰਿਆ ਅਤੇ ਇਸ ਦੇ ਆਤਮਿਕ ਲਾਭਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਉਨ੍ਹਾਂ ਨੇ ਕਿਹਾ ਕਿ ਸਹਿਜ ਪਾਠ ਸਿਰਫ਼ ਪਾਠ ਕਰਨ ਤੱਕ ਸੀਮਤ ਨਹੀਂ, ਸਗੋਂ ਇਹ ਮਨ ਦੀ ਸ਼ਾਂਤੀ, ਸਬਰ ਅਤੇ ਸੱਚੇ ਜੀਵਨ ਦੇ ਰਸਤੇ 'ਤੇ ਚੱਲਣ ਲਈ ਪ੍ਰੇਰਿਤ ਕਰਦਾ ਹੈ | ਉਨ੍ਹਾਂ ਨੇ ਕਿਹਾ ਕਿ ਨੌਜਵਾਨਾਂ ਨੂੰ ਆਧੁਨਿਕ ਯੁੱਗ ਦੀਆਂ ਚੁਨੌਤੀਆਂ ਤੋਂ ਬਚਣ ਅਤੇ ਚੰਗੀ ਸੰਗਤ ਅਪਣਾਉਣ ਦੀ ਵੀ ਸਲਾਹ ਦਿੱਤੀ | ਉਨ੍ਹਾਂ ਨੇ ਕਿਹਾ ਕਿ ਜੇਕਰ ਵਿਦਿਆਰਥੀ ਆਪਣੇ ਜੀਵਨ ਵਿਚ ਸਿੱਖੀ ਦੇ ਅਸੂਲਾਂ ਨੂੰ ਅਪਣਾਉਣਗੇ ਤਾਂ ਉਹ ਨਿਸ਼ਚਿਤ ਤੌਰ 'ਤੇ ਕਾਮਯਾਬੀ ਦੀਆਂ ਉਚਾਈਆਂ ਨੂੰ ਛੂਹ ਸਕਦੇ ਹਨ | ਪਿ੍ੰ. ਗੁਰਦੀਪ ਸਿੰਘ ਕਾਹਲੋਂ ਨੇ ਸੈਮੀਨਾਰ ਦੇ ਪ੍ਰਬੰਧਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਅਧਿਆਤਮਕ ਪ੍ਰੋਗਰਾਮ ਵਿਦਿਆਰਥੀਆਂ ਦੇ ਚਰਿੱਤਰ ਨਿਰਮਾਣ ਵਿਚ ਮਹੱਤਵਪੂਰਨ ਯੋਗਦਾਨ ਪਾਉਂਦੇ ਹਨ ਅਤੇ ਉਨ੍ਹਾਂ ਨੂੰ ਜੀਵਨ ਵਿਚ ਸਹੀ ਦਿਸ਼ਾ ਪ੍ਰਦਾਨ ਕਰਦੇ ਹਨ | ਸੈਮੀਨਾਰ ਦੌਰਾਨ ਵਿਦਿਆਰਥੀਆਂ ਨੇ ਬਹੁਤ ਹੀ ਧਿਆਨ ਅਤੇ ਰੁਚੀ ਨਾਲ ਸਾਰੀਆਂ ਗੱਲਾਂ ਸੁਣੀਆਂ |
ਇਸ ਦੌਰਾਨ 21 ਨਵੇਂ ਬੱਚਿਆਂ ਨੇ ਸਹਿਜ ਪਾਠ ਸਾਹਿਬ ਕਰਨ ਲਈ ਆਪਣਾ ਨਾਮ ਦਰਜ ਕਰਵਾਇਆ, ਜੋ ਕਿ ਇਸ ਉਪਰਾਲੇ ਦੀ ਵੱਡੀ ਸਫਲਤਾ ਨੂੰ ਦਰਸਾਉਂਦਾ ਹੈ | ਅੰਤ ਵਿਚ ਸਹਿਜ ਪਾਠ ਸਾਹਿਬ ਸੇਵਾ ਸੁਸਾਇਟੀ ਦੇ ਮੈਂਬਰਾਂ ਦਾ ਸਕੂਲ ਪ੍ਰਬੰਧਕਾਂ ਵਲੋਂ ਸਨਮਾਨ ਕੀਤਾ ਗਿਆ | ਇਸ ਯਾਦਗਾਰੀ ਸੈਮੀਨਾਰ ਦੀ ਸਫਲਤਾ 'ਤੇ ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਅਮਰਇੰਦਰ ਸਿੰਘ ਲਿਬੜਾ ਅਤੇ ਆਨਰੇਰੀ ਡਾਕਟਰ ਗੁਰਮੋਹਨ ਸਿੰਘ ਵਾਲੀਆ ਨੇ ਸਕੂਲ ਪ੍ਰਬੰਧਕਾਂ, ਆਯੋਜਕਾਂ ਅਤੇ ਸਾਰੇ ਭਾਗੀਦਾਰਾਂ ਨੂੰ ਦਿਲੋਂ ਮੁਬਾਰਕਬਾਦ ਦਿੱਤੀ | ਉਨ੍ਹਾਂ ਨੇ ਇਸ ਤਰ੍ਹਾਂ ਦੇ ਅਧਿਆਤਮਿਕ ਉਪਰਾਲਿਆਂ ਨੂੰ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਬਹੁਤ ਹੀ ਲਾਭਦਾਇਕ ਦੱਸਿਆ ਅਤੇ ਭਵਿੱਖ ਵਿਚ ਵੀ ਇਸ ਤਰ੍ਹਾਂ ਦੇ ਪ੍ਰੋਗਰਾਮ ਜਾਰੀ ਰੱਖਣ ਦੀ ਪੇ੍ਰਰਨਾ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਕਾਲਜ 'ਚ ਬੀ. ਏ. ਭਾਗ ਤੀਜਾ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਅਗਲੀ ਖ਼ਬਰ ਬੇਅਦਬੀ ਦੇ ਦੋਸ਼ੀਆਂ ਲਈ ਕਾਨੂੰਨ ਬਣਾਉਣਾ ਮਾਨ ਸਰਕਾਰ ਦਾ ਸ਼ਲਾਘਾਯੋਗ ਤੇ ਸਪੱਸ਼ਟ ਚੇਤਾਵਨੀ-ਸਤਵਿੰਦਰ ਸਿੰਘ ਹੈਪੀ
Ad Position 24