ਲੁਧਿਆਣਾ, 24 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਨਸ਼ਾ ਕਰਦੇ ਅਤੇ ਵੇਚਦੇ ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਪਹਿਲੇ ਮਾਮਲੇ ਵਿਚ ਥਾਣਾ ਸਰਾਭਾ ਨਗਰ ਵਿਖੇ ਤੈਨਾਤ ਹੈੱਡ ਕਾਂਸਟੇਬਲ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਸਬੰਧੀ ਇਲਾਕੇ ਵਿਚ ਮੌਜੂਦ ਸਨ ਤਾਂ ਬੀ.ਐਸ.ਐਨ.ਐਲ. ਐਕਸਚੇਂਜ ਝਾੜੀਆਂ ਵਿਚ ਬੈਠ ਕੇ ਨਸ਼ਾ ਕਰ ਰਹੇ ਵਿਅਕਤੀ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ ਸਿਲਵਰ ਪੰਨੀ, ਲਾਈਟਰ, 10 ਰੁਪਏ ਦਾ ਨੋਟ ਬਰਾਮਦ ਕੀਤਾ ਹੈ | ਮੁਲਜ਼ਮ ਦੀ ਸ਼ਨਾਖ਼ਤ ਰਾਮ ਨਾਥ ਵਜੋਂ ਹੋਈ ਹੈ | ਦੂਜੇ ਮਾਮਲੇ ਵਿਚ ਥਾਣਾ ਡਵੀਜ਼ਨ ਨੰਬਰ 5 ਵਿਖੇ ਤੈਨਾਤ ਏ.ਐਸ.ਆਈ. ਸੁਖਦੇਵ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਸਬੰਧੀ ਇਲਾਕੇ ਵਿਚ ਮੌਜੂਦ ਸਨ ਤਾਂ ਬੱਸ ਸਟੈਂਡ ਦੇ ਨੇੜੇ ਖੜੀਆਂ ਬੱਸਾਂ ਦੇ ਓਹਲੇ ਬੈਠ ਕੇ ਨਸ਼ਾ ਕਰਦੇ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ ਸਿਲਵਰ ਪੰਨੀ, ਲਾਈਟਰ ਤੇ 10 ਰੁਪਏ ਦਾ ਨੋਟ ਬਰਾਮਦ ਕੀਤਾ | ਮੁਲਜ਼ਮ ਦੀ ਸ਼ਨਾਖ਼ਤ ਅਜੀਤ ਸਿੰਘ ਵਜੋਂ ਹੋਈ ਹੈ | ਤੀਜੇ ਮਾਮਲੇ ਵਿਚ ਥਾਣਾ ਮੋਤੀ ਨਗਰ ਵਿਖੇ ਤੈਨਾਤ ਸਹਾਇਕ ਥਾਣੇਦਾਰ ਸਾਹਿਬ ਕੁਮਾਰ ਨੇ ਦੱਸਿਆ ਕਿ ਉਹ ਗਸ਼ਤ ਸਬੰਧੀ ਇਲਾਕੇ ਵਿਚ ਮੌਜੂਦ ਸਨ ਤਾਂ ਮੁਖ਼ਬਰ ਖਾਸ ਦੀ ਇਤਲਾਹ 'ਤੇ ਮੁਲਜ਼ਮ ਨੂੰ ਦਰਬਾਰ ਕੱਟ ਤੋਂ ਕਾਬੂ ਕਰਕੇ 5 ਗ੍ਰਾਮ ਹੈਰੋਇਨ ਬਰਾਮਦ ਕੀਤੀ | ਮੁਲਜ਼ਮ ਦੀ ਸ਼ਨਾਖ਼ਤ ਗੌਰਵ ਵਜੋਂ ਹੋਈ ਹੈ | ਚੌਥੇ ਮਾਮਲੇ ਵਿਚ ਥਾਣਾ ਡਵੀਜ਼ਨ ਨੰਬਰ 7 ਵਿਖੇ ਤੈਨਾਤ ਸਹਾਇਕ ਥਾਣੇਦਾਰ ਮਲਕੀਤ ਸਿੰਘ ਨੇ ਦੱਸਿਆ ਕਿ ਉਹ ਗਸ਼ਤ ਸਬੰਧੀ ਇਲਾਕੇ ਵਿਚ ਮੌਜੂਦ ਸਨ ਤਾਂ ਔਰਤ ਨੂੰ ਗੰਦਾ ਨਾਲਾ ਤਾਜਪੁਰ ਰੋਡ 'ਤੇ ਬੈਠ ਕੇ ਨਸ਼ਾ ਕਰਦੀ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 2 ਪੰਨੀਆਂ, ਇਕ ਲਾਈਟਰ ਤੇ 10 ਰੁਪਏ ਦਾ ਨੋਟ ਬਰਾਮਦ ਕੀਤਾ |