17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

'ਆਪ' ਸਰਕਾਰ ਦੀਆਂ ਨੀਤੀਆਂ ਤੋਂ ਹਰ ਵਰਗ ਦੁਖੀ-ਚੇਅਰਮੈਨ ਹੁੰਦਲ ਹਵਾਸ, ਚੌਹਾਨ <br/>

Ad Position 21
No active advertisement
ਅਜੀਤ ਡੈਸਕ 25-04-2026
ਭਾਮੀਆਂ ਕਲਾਂ, 24 ਅਪ੍ਰੈਲ (ਜਤਿੰਰ ਭੰਬੀ)-ਸੂਬੇ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਲੋਕਾਂ ਨਾਲ ਕੀਤੇ ਗਏ ਵਾਅਦਿਆਂ 'ਤੇ ਖਰੀ ਨਾ ਉਤਰਨ ਕਰਕੇ ਲੋਕ ਬੇਹੱਦ ਦੁਖੀ ਹਨ | ਇਹ ਪ੍ਰਗਟਾਵਾ ਚੇਅਰਮੈਨ ਸੁਰਿੰਦਰਪਾਲ ਸਿੰਘ ਹੁੰਦਲ ਹਵਾਸ ਅਤੇ ਯੂਥ ਆਗੂ ਭੁਪਿੰਦਰ ਸਿੰਘ ਚੌਹਾਨ ਨੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਸੂਬੇ ਵਿਚ ਕਾਨੂੰਨ ਵਿਵਸਥਾ ਪੁਰੀ ਤਰ੍ਹਾਂ ਨਾਲ ਡਗਮਗਾ ਚੁੱਕੀ ਹੈ ਅਤੇ ਲੋਕ ਘਰੋਂ ਨਿਕਲਣ ਲੱਗਿਆ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ | ਦਿਨ ਦਿਹਾੜੇ ਚੋਰੀ, ਲੁੱਟਾਂ ਖੋਹਾਂ ਅਤੇ ਡਕੈਤੀਆਂ ਦੀਆਂ ਘਟਨਾਵਾਂ ਆਮ ਜਿਹੀ ਗੱਲ ਬਣ ਕੇ ਰਹਿ ਗਈ | ਪੜ੍ਹੇ-ਲਿਖੇ ਨੌਜਵਾਨ ਨੌਕਰੀਆਂ ਦੀ ਭਾਲ ਵਿਚ ਸੜਕਾਂ 'ਤੇ ਰੁਲਣ ਲਈ ਮਜਬੂਰ ਹਨ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਚਲਾਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਮਹਿਜ਼ ਇਕ ਡਰਾਮਾ ਸਾਬਤ ਹੋਈ ਹੈ | ਸਰਕਾਰ ਅਤੇ ਪ੍ਰਸ਼ਾਸਨ ਨਸ਼ੇ ਨੂੰ ਰੋਕਣ ਲਈ ਪੂਰੀ ਤਰ੍ਹਾਂ ਨਾਲ ਫ਼ੇਲ੍ਹ ਸਾਬਤ ਹੋ ਰਿਹਾ ਹੈ | ਉਨ੍ਹਾਂ ਕਿਹਾ ਕਿ ਹੁਣ ਲੋਕ ਕਾਂਗਰਸ ਦੀ ਸਰਕਾਰ ਸਮੇਂ ਹੋਏ ਕੰਮਾਂ ਨੂੰ ਯਾਦ ਕਰ ਰਹੇ ਹਨ ਅਤੇ ਆਉਣ ਵਾਲੀਆਂ 2027 ਵਿਧਾਨ ਸਭਾ ਚੋਣਾਂ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ ਤਾਂ ਜੋ ਆਪ ਸਰਕਾਰ ਨੂੰ ਚੱਲਦਾ ਕਰਕੇ ਸੂਬੇ ਵਿਚ ਕਾਂਗਰਸ ਦੀ ਸਰਕਾਰ ਲਿਆਂਦੀ ਜਾ ਸਕੇ |

Ad Position 22
No active advertisement
ਪਿਛਲੀ ਖ਼ਬਰ ਸੀਨੀਅਰ ਮੈਡੀਕਲ ਅਫ਼ਸਰ ਨੇ ਖੰਨਾ ਵਿਚ ਅਤਿ-ਆਧੁਨਿਕ ਕੈਥ ਲੈਬ ਦਾ ਕੀਤਾ ਉਦਘਾਟਨ ਅਗਲੀ ਖ਼ਬਰ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਨਸ਼ਾ ਕਰਦੇ ਅਤੇ ਵੇਚਦੇ ਕਾਬੂ <br/>
Ad Position 24