25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਦੋਰਾਹਾ ਦੇ ਪਾਇਲ ਰੋਡ 'ਤੇ ਇਕ ਫ਼ੈਕਟਰੀ 'ਚ ਧਮਾਕੇ ਤੋਂ ਬਾਅਦ ਲੱਗੀ ਭਿਆਨਕ ਅੱਗ, ਘਟਨਾ ਦੌਰਾਨ ਸੱਤ ਅÏਰਤਾਂ ਗੰਭੀਰ ਜ਼ਖ਼ਮੀ <br/>

Ad Position 21
No active advertisement
ਅਜੀਤ ਡੈਸਕ 26-04-2026
ਦੋਰਾਹਾ, 25 ਅਪ੍ਰੈਲ (ਮਨਜੀਤ ਸਿੰਘ ਗਿੱਲ)-ਅੱਜ ਦੋਰਾਹਾ ਦੇ ਲਾਗਲੇ ਪਿੰਡ ਕੱਦੋਂ ਪਾਇਲ ਰੋਡ 'ਤੇ ਸਥਿੱਤ ਬੀ ਲਾਲ ਸਟੀਲ ਫ਼ੈਕਟਰੀ ਵਿੱਚ ਦੁਪਹਿਰ ਵੇਲੇ ਅਚਾਨਕ ਧਮਾਕੇ ਨਾਲ ਭਿਆਨਕ ਅੱਗ ਲੱਗ ਗਈ | ਕੁੱਝ ਪਲਾਂ ਵਿੱਚ ਆਸਮਾਨ 'ਚ ਧੂੰਏਾ ਦਾ ਬਦਲ ਬਣ ਗਏ ਅਤੇ ਇਸ ਘਟਨਾ ਵਿੱਚ ਸੱਤ ਅÏਰਤਾਂ ਜ਼ਖਮੀ ਹੋਣ ਦਾ ਸਮਾਚਾਰ ਹੈ, ਜਿਨ੍ਹਾਂ ਵਿਚੋਂ ਦੋ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਇਸ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ ਨੂੰ ਬੁਝਾਉਣ ਵੱਖ ਵੱਖ ਜ਼ਿਲਿ੍ਹਆਂ ਤੋਂ ਪੁੱਜੀਆਂ ਕਰੀਬ 50 ਅੱਗ ਬੁਝਾਊ ਦਸਤੇ ਦੀਆਂ ਗੱਡੀਆਂ ਵੱਲੋਂ ਕੋਸ਼ਿਸ਼ ਕੀਤੀ ਜਾ ਰਹੀ ਹੈ, ਪਰ ਸਮਾਚਾਰ ਲਿਖੇ ਜਾਣ ਤੱਕ ਇਸ ਅੱਗ 'ਤੇ ਪੂਰੀ ਤਰ੍ਹਾਂ ਕਾਬੂ ਨਹੀਂ ਪਾਇਆ ਜਾ ਸਕਿਆ ਸੀ | ਘਟਨਾ ਦੀ ਜਾਣਕਾਰੀ ਮਿਲਦੇ ਹੀ ਦੋਰਾਹਾ ਥਾਣਾ ਦੇ ਐਸ. ਐਚ. ਓ, ਤਹਿਸੀਲਦਾਰ ਪਾਇਲ ਅਤੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਮੌਕੇ 'ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ | ਇਸ ਮੌਕੇ ਮੌਜੂਦ ਦੋਰਾਹਾ ਦੇ ਐਸ. ਐਚ. ਓ ਆਕਾਸ਼ ਦੱਤ ਨੇ ਦੱਸਿਆ ਕਿ ਅੱਗ ਲੱਗਣ ਦੀ ਸੂਚਨਾ ਮਿਲਣ 'ਤੇ ਉਹ ਮੌਕੇ 'ਤੇ ਪਹੁੰਚੇ ਸਨ ਅਤੇ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਅੱਗ ਲੱਗੀ ਹੋਈ ਹੈ, ਪਰ ਅਜੇ ਤੱਕ ਇਹ ਸਪੱਸ਼ਟ ਨਹੀਂ ਹੈ ਕਿ ਇਹ ਕਿਵੇਂ ਲੱਗੀ | ਜਿਵੇਂ ਹੀ ਹਲਕੇ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਹਾਦਸੇ ਬਾਰੇ ਪਤਾ ਲੱਗਾ, ਉਹ ਤੁਰੰਤ ਅਧਿਕਾਰੀਆਂ ਨਾਲ ਸਥਿਤੀ ਦਾ ਜਾਇਜ਼ਾ ਲੈਣ ਲਈ ਮੌਕੇ 'ਤੇ ਪਹੁੰਚੇ | ਉਨ੍ਹਾਂ ਕਿਹਾ ਕਿ ਜੇਕਰ ਫੈਕਟਰੀ ਮਾਲਕਾਂ ਵੱਲੋਂ ਕੋਈ ਲਾਪਰਵਾਹੀ ਪਾਈ ਗਈ ਤਾਂ ਉਨ੍ਹਾਂ ਵਿਰੁੱਧ ਢੁਕਵੀਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਜ਼ਿਕਰਯੋਗ ਹੈ ਕਿ ਫ਼ੈਕਟਰੀ ਵਿੱਚ ਇੰਨੀ ਭਿਆਨਕ ਅੱਗ ਲੱਗ ਗਈ ਕਿ ਸੱਤ ਅÏਰਤਾਂ ਹਾਦਸੇ ਦਾ ਸ਼ਿਕਾਰ ਹੋ ਗਈਆਂ ਹਾਦਸੇ ਤੋਂ ਬਾਅਦ ਫ਼ੈਕਟਰੀ ਦਾ ਕੋਈ ਵੀ ਸੀਨੀਅਰ ਅਧਿਕਾਰੀ ਮੌਕੇ 'ਤੇ ਹੀ ਫ਼ੈਕਟਰੀ ਵਿੱਚ ਨਹੀਂ ਦੇਖਿਆ ਗਿਆ | ਇਸ ਅੱਗ 'ਤੇ ਕਾਬੂ ਪਾਉਣ ਲਈ ਵੱਖ ਵੱਖ ਜ਼ਿਲਿ੍ਹਆਂ ਤੋਂ ਕਰੀਬ 50 ਤੋਂ ਵੱਧ ਫਾਇਰ ਬਿ੍ਗੇਡ ਦੀਆਂ ਗੱਡੀਆਂ ਪਹੁੰਚੀਆਂ, ਪਰ ਸਮਾਚਾਰ ਲਿਖੇ ਜਾਣ ਤੱਕ ਅੱਗ 'ਤੇ ਪੂਰੀ ਤਰ੍ਹਾਂ ਕਾਬੂ ਨਹੀਂ ਪਾਇਆ ਜਾ ਸਕਿਆ |

Ad Position 22
No active advertisement
ਪਿਛਲੀ ਖ਼ਬਰ ਬਜ਼ੁਰਗ ਦੁਕਾਨਦਾਰ ਔਰਤ ਦੀਆਂ ਵਾਲੀਆਂ ਖੋਹ ਕੇ ਲੁਟੇਰੇ ਭੱਜੇ <br/> ਅਗਲੀ ਖ਼ਬਰ ਇੰਸਪੈਕਟਰ ਸੰਦੀਪ ਸਿੰਘ ਨੇ ਥਾਣਾ ਸਰਹਿੰਦ ਵਿਖੇ ਬਤੌਰ ਇੰਚਾਰਜ ਅਹੁਦਾ ਸੰਭਾਲਿਆ
Ad Position 24