25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਆਮ ਆਦਮੀ ਪਾਰਟੀ ਦਾ ਅੰਤ ਨੇੜੇ- ਪ੍ਰਧਾਨ ਗਿੱਲ ਬੇਰ ਕਲਾਂ <br/>

Ad Position 21
No active advertisement
ਅਜੀਤ ਡੈਸਕ 26-04-2026
ਮਲੌਦ, 25 ਅਪ੍ਰੈਲ (ਦਿਲਬਾਗ ਸਿੰਘ ਚਾਪੜਾ)- ਬਲਾਕ ਕਾਂਗਰਸ ਮਲੌਦ ਦੇ ਪ੍ਰਧਾਨ ਤੇ ਸਾਬਕਾ ਬਲਾਕ ਸੰਮਤੀ ਮੈਬਰ ਗੁਰਮੇਲ ਸਿੰਘ ਗਿੱਲ ਬੇਰ ਕਲਾਂ ਨੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਵਤਾਰ ਸਿੰਘ ਤਾਰੀ ਰਾਮਗੜ੍ਹ ਸਰਦਾਰਾਂ, ਬਲਾਕ ਸੰਮਤੀ ਚੇਅਰਮੈਨ ਨਿਰਮਲ ਸਿੰਘ ਗੋਗਾ ਅਤੇ ਸੀਨੀਅਰ ਆਗੂ ਤੇ ਸੰਮਤੀ ਮੈਂਬਰ ਕਿ੍ਸ਼ਨਦੇਵ ਜੋਗੀਮਾਜਰਾ ਦੀ ਹਾਜ਼ਰੀ ਵਿੱਚ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਅੰਤ ਬਹੁਤ ਨੇੜੇ ਹੈ | ਬਦਲਾਅ ਦੇ ਨਾ ਹੇਠ ਪੰਜਾਬ ਦੇ ਭੋਲੇ ਭਾਲੇ ਲੋਕਾਂ ਨੂੰ ਗੁਮਰਾਹ ਕਰਕੇ ਰਾਜ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਤੋਂ ਨਾ ਕੇਵਲ ਅੱਜ ਪੰਜਾਬ ਦਾ ਹਰ ਵਰਗ ਔਖਾ ਹੈ ਸਗੋਂ ਆਪ ਦੇ ਰਾਜ ਸਭਾ ਮੈਂਬਰ ਵੀ ਨਾਖ਼ੁਸ਼ ਹਨ ਜਿਨ੍ਹਾਂ ਆਮ ਆਦਮੀ ਪਾਰਟੀ ਦੀ ਕਾਰਜਸ਼ੈਲੀ ਤੇ ਹੀ ਦੋਸ਼ ਲਗਾਉਂਦੇ ਹੋਏ ਪਾਰਟੀ ਨੂੰ ਛੱਡ ਦਿੱਤਾ ਹੈ ਅਤੇ ਕਿਹਾ ਹੈ ਕਿ ਇਹ ਪਾਰਟੀ ਆਪਣੇ ਮਿਸ਼ਨ ਤੋਂ ਭਟਕ ਚੁੱਕੀ ਹੈ, ਜਿਸ ਕਾਰਨ ਉਹ ਭਾਜਪਾ ਵਿੱਚ ਸ਼ਾਮਲ ਹੋਣ ਲਈ ਮਜਬੂਰ ਹਨ | ਪ੍ਰਧਾਨ ਗਿੱਲ ਬੇਰ ਕਲਾਂ ਨੇ ਕਿਹਾ ਕਿ ਆਏ ਦਿਨ ਆਮ ਆਦਮੀ ਪਾਰਟੀ ਦੇ ਵਿਧਾਇਕਾ ਅਤੇ ਮੰਤਰੀਆਂ ਦੀ ਵਧੀਕੀਆਂ ਅਤੇ ਠੱਗੀਆਂ ਸਾਹਮਣੇ ਆ ਰਹੀਆਂ ਹਨ ਜਿਨ੍ਹਾਂ ਤੋਂ ਲੱਗਦਾ ਹੈ ਕਿ ਇਹ ਬਦਲਾਅ ਲਈ ਨਹੀਂ ਸਗੋਂ ਤਜੌਰੀਆਂ ਭਰਨ ਲਈ ਆਏ ਹਨ | ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਪੱਗ ਵਰਗੀ ਪੱਗ ਬੰਨ੍ਹਣ ਨਾਲ ਕੋਈ ਭਗਤ ਸਿੰਘ ਵਰਗਾ ਨਹੀਂ ਬਣ ਸਕਦਾ ਅਤੇ ਬਾਬਾ ਸਾਹਿਬ ਦੀ ਫ਼ੋਟੋਆਂ ਲਗਾਉਣ ਵਾਲੇ ਆਪ ਸੰਵਿਧਾਨ ਦੀਆਂ ਧੱਜੀਆਂ ਉਡਾ ਰਹੇ ਹਨ | ਇਸ ਮੌਕੇ ਰਾਜਵਿੰਦਰ ਸਿੰਘ ਸੋਹੀਆ ਮੀਤ ਪ੍ਰਧਾਨ, ਨਿਰਭੈ ਸਿੰਘ ਗਿੱਲ, ਮੇਘ ਸਿੰਘ ਬੇਰ ਕਲਾਂ, ਪ੍ਰਧਾਨ ਲਾਭ ਸਿੰਘ ਬੇਰ ਕਲਾਂ, ਹਰਪ੍ਰੀਤ ਸਿੰਘ ਲਹਿਲ ਜਨਰਲ ਸਕੱਤਰ, ਗੱਗੀ ਉੱਚੀ ਦੌਦ ਸ਼ੋਸ਼ਲ ਮੀਡੀਆ ਇੰਚਾਰਜ ਤੋ ਇਲਾਵਾ ਹੋਰ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਏ. ਐੈੱਸ. ਕਾਲਜ ਵਿਚ ਐੈੱਮ. ਏ. ਪੰਜਾਬੀ ਦੇ ਵਿਦਿਆਰਥੀਆਂ ਲਈ ਵਿਦਾਇਗੀ ਸਮਾਰੋਹ ਕਰਵਾਇਆ <br/> ਅਗਲੀ ਖ਼ਬਰ ਡਾਇਰੈਕਟੋਰੇਟ ਆਫ਼ ਐਜੂਕੇਸ਼ਨ, ਪਟਿਆਲਾ ਵਿਖੇ ਹੋਏ ਰਾਸ਼ਟਰੀ ਸੈਮੀਨਾਰ 'ਚ ਪੇਪਰ ਪ੍ਰਸਤੁਤ <br/>
Ad Position 24