25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਏ. ਐੈੱਸ. ਕਾਲਜ ਵਿਚ ਐੈੱਮ. ਏ. ਪੰਜਾਬੀ ਦੇ ਵਿਦਿਆਰਥੀਆਂ ਲਈ ਵਿਦਾਇਗੀ ਸਮਾਰੋਹ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 26-04-2026
ਖੰਨਾ, 25 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਅੱਜ ਏ. ਐੈੱਸ. ਕਾਲਜ ਖੰਨਾ ਵਿਖੇ ਐੈੱਮ. ਏ. ਪੰਜਾਬੀ ਭਾਗ ਦੂਜਾ ਦੇ ਵਿਦਿਆਰਥੀਆਂ ਲਈ ਸ਼ਾਨਦਾਰ ਵਿਦਾਇਗੀ ਸਮਾਰੋਹ ਕਰਵਾਇਆ ਗਿਆ | ਜਿਸ ਵਿਚ ਵਿਦਿਆਰਥੀਆਂ ਨੇ ਉਤਸ਼ਾਹਪੂਰਵਕ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ | ਇਸ ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਡਾਂਸ ਪ੍ਰਦਰਸ਼ਨ ਅਤੇ ਮਾਡਲਿੰਗ ਮੁਕਾਬਲਾ ਆਕਰਸ਼ਣ ਦਾ ਕੇਂਦਰ ਰਿਹਾ | ਇਸ ਵਿਦਾਇਗੀ ਸਮਾਰੋਹ ਵਿਚ ਕਾਲਜ ਪਿ੍ੰਸੀਪਲ ਡਾ. ਕੇ. ਕੇ. ਸ਼ਰਮਾ ਅਤੇ ਕਾਲਜ ਸਕੱਤਰ ਅਜੇ ਸੂਦ ਨੇ ਸਮਾਗਮ ਦੀ ਸ਼ੋਭਾ ਵਧਾਈ | ਉਨ੍ਹਾਂ ਨੇ ਵਿਦਿਆਰਥੀਆਂ ਦੇ ਯਤਨਾਂ ਦੀ ਪ੍ਰਸ਼ੰਸਾ ਕਰਦਿਆਂ ਉਨ੍ਹਾਂ ਨੂੰ ਸਫਲਤਾ ਲਈ ਆਸ਼ੀਰਵਾਦ ਦਿੱਤਾ | ਇਸ ਮੌਕੇ 'ਤੇ ਕਾਮਰਸ ਵਿਭਾਗ ਦੇ ਮੁਖੀ ਡਾ. ਮੋਹਿਤ ਕੁਮਾਰ, ਡਾ. ਸ਼ਸ਼ੀ ਸ਼ਰਮਾ ਅਤੇ ਪ੍ਰੋ. ਸੌਰਵ ਸ਼ਰਮਾ ਅਤੇ ਪੰਜਾਬੀ ਵਿਭਾਗ ਦੇ ਮੁਖੀ ਡਾ. ਰਾਜਪ੍ਰੀਤ ਕੌਰ, ਡਾ. ਮਨਦੀਪ ਕੌਰ, ਪ੍ਰੋ. ਹਰਜੋਤ ਕੌਰ, ਪ੍ਰੋ. ਲਵਪ੍ਰੀਤ ਸਿੰਘ ਅਤੇ ਪ੍ਰੋ. ਰਮਨਦੀਪ ਕੌਰ ਵੀ ਮੌਜੂਦ ਸਨ | ਵਿਭਾਗ ਮੁਖੀ ਡਾ. ਰਾਜਪ੍ਰੀਤ ਕੌਰ ਹਾਜ਼ਰ ਸਨ | ਪ੍ਰੋਗਰਾਮ ਦੌਰਾਨ ਮਾਡਲਿੰਗ ਮੁਕਾਬਲਾ ਕਰਵਾਇਆ ਗਿਆ | ਜਿਸ ਵਿਚ ਕਾਲਜ ਦੇ ਕਾਮਰਸ ਵਿਭਾਗ ਦੇ ਡਾ. ਸ਼ਸ਼ੀ ਸ਼ਰਮਾ ਅਤੇ ਪੰਜਾਬੀ ਵਿਭਾਗ ਦੇ ਪ੍ਰੋ. ਰਮਨਦੀਪ ਕੌਰ ਨੇ ਜੱਜ ਵਜੋਂ ਭੂਮਿਕਾ ਨਿਭਾਈ | ਮੁਕਾਬਲੇ ਦੌਰਾਨ ਵਿਦਿਆਰਥੀਆਂ ਨੂੰ ਵੱਖ-ਵੱਖ ਖ਼ਿਤਾਬਾਂ ਨਾਲ ਸਨਮਾਨਿਤ ਕੀਤਾ ਗਿਆ | ਜਿਨ੍ਹਾਂ ਵਿਚ ਮਿਸ ਫੇਅਰਵੈੱਲ ਹਰਜੋਧ ਕੌਰ, ਮਿਸ ਐਲੀਗੈਂਸ ਸਿਮਰਤਰਾਜ ਸਿੰਘ, ਮਿਸ ਬਿਊਟੀਫੁਲ ਰਮਨਜੋਤ ਕੌਰ, ਮਿਸ ਟੈਲੇਂਟਿਡ ਸਿਮਰਨਜੀਤ ਕੌਰ ਜੇਤੂ ਰਹੇ | ਕਾਲਜ ਮੈਨੇਜਮੈਂਟ ਦੇ ਪ੍ਰਧਾਨ ਸੰਜੀਵ ਧਮੀਜਾ, ਉਪ ਪ੍ਰਧਾਨ ਨਵੀਨ ਥੰਮਨ, ਜਨਰਲ ਸਕੱਤਰ ਰਾਜੇਸ਼ ਡਾਲੀ, ਸੰਯੁਕਤ ਜਨਰਲ ਸਕੱਤਰ ਜਤਿੰਦਰ ਦੇਵਗਨ ਅਤੇ ਕਾਲਜ ਸਕੱਤਰ ਅਜੇ ਸੂਦ ਨੇ ਇਸ ਸ਼ਾਨਦਾਰ ਪ੍ਰੋਗਰਾਮ ਲਈ ਪੰਜਾਬੀ ਵਿਭਾਗ ਨੂੰ ਵਧਾਈ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਭਾਰਤ ਸਰਕਾਰ ਦੇ ਉੱਚ ਅਧਿਕਾਰੀਆਂ ਅਤੇ ਪੰਜਾਬ ਦੇ ਡਾਇਰੈਕਟਰ ਫੂਡ ਨੇ ਖੰਨਾ ਮੰਡੀ ਵਿਚ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ... ਅਗਲੀ ਖ਼ਬਰ ਆਮ ਆਦਮੀ ਪਾਰਟੀ ਦਾ ਅੰਤ ਨੇੜੇ- ਪ੍ਰਧਾਨ ਗਿੱਲ ਬੇਰ ਕਲਾਂ <br/>
Ad Position 24