ਕੁਹਾੜਾ, 25 ਅਪ੍ਰੈਲ (ਸੰਦੀਪ ਸਿੰਘ ਕੁਹਾੜਾ)-ਸਰਕਾਰੀ ਹਾਈ ਸਕੂਲ ਕੁਹਾੜਾ ਵਿਖੇ ਸਿਵਲ ਸਰਜਨ ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਡਾ. ਰਮੇਸ਼ ਕੁਮਾਰ ਸਾਹਨੇਵਾਲ ਦੀ ਅਗਵਾਈ ਹੇਠ ਵਿਸ਼ਵ ਮਲੇਰੀਆ ਦਿਵਸ ਮਨਾਇਆ ਗਿਆ | ਇਸ ਦੌਰਾਨ ਸਿਹਤ ਵਿਭਾਗ ਦੀ ਟੀਮ ਦੇ ਜਸਵਿੰਦਰ ਸਿੰਘ ਹੈਲਥ ਇੰਸਪੈਕਟਰ ਅਤੇ ਮਨਜੀਤ ਸਿੰਘ ਕੁਹਾੜਾ ਵਲੋਂ ਬੱਚਿਆਂ ਨੂੰ ਮਲੇਰੀਏ ਬੁਖ਼ਾਰ ਦੇ ਲੱਛਣ ਅਤੇ ਬਚਾਅ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ | ਉਨ੍ਹਾਂ ਦੱਸਿਆ ਕਿ ਇਹ ਮਲੇਰੀਆ ਬੁਖ਼ਾਰ ਮਾਦਾ ਮੱਛਰ ਦੇ ਕੱਟਣ ਨਾਲ ਫੈਲਦਾ ਹੈ, ਜੋ ਸਿਰਫ਼ ਰਾਤ ਵੇਲੇ ਕੱਟਦਾ ਹੈ ਤੇ ਸਾਫ਼ ਪਾਣੀ ਵਿਚ ਪੈਦਾ ਹੁੰਦਾ ਹੈ ਤੇ ਇਸ ਦੇ ਲੱਛਣ ਤੇਜ ਬੁਖ਼ਾਰ, ਸਿਰਦਰਦ, ਉਲਟੀਆਂ ਮੁੱਖ ਨਿਸ਼ਾਨੀ ਹਨ | ਜੇਕਰ ਇਹ ਕਿਸੇ ਨੂੰ ਲੱਛਣ ਦਿਖਾਈ ਦੇਣ ਤਾਂ ਨੇੜੇ ਦੇ ਸਿਹਤ ਕੇਂਦਰ ਵਿਚ ਆਪਣੀ ਖੂਨ ਦੀ ਜਾਂਚ ਕਰਵਾਉਣੀ ਚਾਹੀਦੀ ਹੈ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਨੀਰਜ ਕੁਮਾਰ ਸਮੂਹ ਸਟਾਫ਼ ਤੇ ਬੱਚੇ ਹਾਜ਼ਰ ਸਨ |