26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਮਨਪ੍ਰੀਤ ਸਿੰਘ ਇਯਾਲੀ ਦੇ ਪੰਥਕ ਏਕਤਾ ਤਾਲਮੇਲ ਕਮੇਟੀ ਦਾ ਕਨਵੀਨਰ ਬਣਨ 'ਤੇ ਦੇਤਵਾਲ ਨੇ ਕੀਤਾ ਸਵਾਗਤ <br/>

Ad Position 21
No active advertisement
ਅਜੀਤ ਡੈਸਕ 26-04-2026
ਮੁੱਲਾਂਪੁਰ-ਦਾਖਾ, 25 ਅਪ੍ਰੈਲ (ਨਿਰਮਲ ਸਿੰਘ ਧਾਲੀਵਾਲ)-ਅਕਾਲੀ ਦਲ 'ਵਾਰਿਸ਼ ਪੰਜਾਬ ਦੇ' ਅਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤੀ) ਦੇ ਸਿਆਸੀ ਗਠਜੋੜ ਲਈ ਪੰਥਕ ਏਕਤਾ ਤਾਲਮੇਲ ਕਮੇਟੀ ਦੇ ਕਨਵੀਨਰ ਬਣੇ ਮਨਪ੍ਰੀਤ ਸਿੰਘ ਇਯਾਲੀ ਐੱਮ.ਐੱਲ.ਏ ਨੂੰ ਵੱਡੀ ਜ਼ਿੰਮੇਵਾਰੀ ਦੀ ਵਧਾਈ ਦਿੰਦਿਆਂ ਹਲਕਾ ਦਾਖਾ 'ਚ ਇਯਾਲੀ ਦੇ ਬੇਹੱਦ ਕਰੀਬੀ ਸਾਬਕਾ ਸਰਪੰਚ ਲਖਵੀਰ ਸਿੰਘ ਮਾਹਲ, ਬਲਾਕ ਸੰਮਤੀ ਮੈਂਬਰ ਲਖਵਿੰਦਰ ਸਿੰਘ ਦੇਤਵਾਲ, ਮਹਾਂ ਸਿੰਘ ਸੇਖੋਂ ਵਲੋਂ ਦੋਵਾਂ ਪਾਰਟੀਆਂ ਦੇ ਪ੍ਰਮੁੱਖ ਆਗੂਆਂ ਦਾ ਧੰਨਵਾਦ ਕੀਤਾ | ਲਖਵੀਰ ਸਿੰਘ ਦੇਤਵਾਲ ਕਿਹਾ ਕਿ ਪੰਥਕ ਵਿਚਾਰਧਾਰਾ ਲੈ ਕੇ ਪੰਥ ਦੇ ਗੰਭੀਰ ਮਾਮਲੇ ਜਿਵੇਂ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ, ਸਾਂਸਦ ਅੰਮਿ੍ਤਪਾਲ ਸਿੰਘ, ਹੋਰ ਸਿੰਘਾਂ ਤੋਂ ਐੱਨ.ਐੱਸ.ਏ ਹਟਾਉਣ ਵਰਗੇ ਮਾਮਲਿਆਂ ਨੂੰ ਵਿਧਾਨ ਸਭਾ 'ਚ ਲਿਆਉਣ ਵਾਲੇ ਮਨਪ੍ਰੀਤ ਸਿੰਘ ਇਯਾਲੀ ਕਿਸਾਨਾਂ ਦੇ ਹਿਤਾਂ ਲਈ ਲੈਂਡ ਪੂਲਿੰਗ ਨੀਤੀ ਵਾਪਿਸ ਕਰਵਾਉਣ ਲਈ ਮੋਹਰੀ ਰੋਲ ਅਦਾ ਕੀਤਾ | ਉਨ੍ਹਾਂ ਕਿਹਾ ਕਿ ਪਰਿਵਾਰਵਾਦ ਵਾਲੀ ਰਾਜਨੀਤੀ ਤੋਂ ਕੋਹਾਂ ਦੂਰ ਹਲਕਾ ਦਾਖਾ ਦੀ ਬਿਹਤਰੀ ਵਾਲੇ ਐੱਮ.ਐੱਲ.ਏ ਮਨਪ੍ਰੀਤ ਸਿੰਘ ਇਯਾਲੀ ਅਗਾਮੀ ਚੋਣਾਂ 'ਚ ਵੱਡਾ ਚਿਹਰਾ ਬਣਨਗੇ | ਬਲਾਕ ਸੰਮਤੀ ਮੈਂਬਰ ਲਖਵਿੰਦਰ ਸਿੰਘ ਵਲੋਂ ਮਨਪ੍ਰੀਤ ਸਿੰਘ ਇਯਾਲੀ ਦੀ ਨਵੀਂ ਨਿਯੁਕਤੀ 'ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਪਹਿਲਾਂ ਵਾਂਗ ਅਗਾਮੀ ਚੋਣਾਂ ਸਮੇਂ ਵੀ ਮਨਪ੍ਰੀਤ ਸਿੰਘ ਇਯਾਲੀ ਨੂੰ ਲੋਕਾਂ ਵਲੋਂ ਵੱਡੇ ਬਹੁਮਤ ਨਾਲ ਅੱਗੇ ਲਿਆਂਦਾ ਜਾਵੇਗਾ | ਜ਼ਿਕਰਯੋਗ ਹੈ ਕਿ ਪਿੰਡ ਦੇਤਵਾਲ ਦੇ ਵਿਧਾਇਕ ਇਯਾਲੀ ਸਮੱਰਥਕ ਲੋਕਾਂ ਵਲੋਂ ਐੱਮ.ਐੱਲ.ਏ ਮਨਪ੍ਰੀਤ ਸਿੰਘ ਇਯਾਲੀ ਦਾ ਜਲਦੀ ਸਨਮਾਨ ਕੀਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਸੀ.ਐੱਚ.ਸੀ ਹਠੂਰ ਵਿਖੇ ਵਿਸ਼ਵ ਮਲੇਰੀਆ ਦਿਵਸ ਮਨਾਇਆ ਅਗਲੀ ਖ਼ਬਰ ਪੱਖੋਵਾਲ 'ਚ ਵਿਸ਼ਵ ਮਲੇਰੀਆ ਦਿਵਸ ਮੌਕੇ ਜਾਗਰੂਕਤਾ ਕੈਂਪ ਲਗਾਇਆ <br/>
Ad Position 24