ਖੰਨਾ, 25 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਭਾਰਤ ਦੀ ਮਰਦਮਸ਼ੁਮਾਰੀ 2027 ਲਈ ਪੂਰੇ ਦੇਸ਼ ਵਿੱਚ ਸਿਖਲਾਈ ਵਰਕਸ਼ਾਪਾਂ ਦਾ ਦੌਰ ਪੂਰੇ ਜੋਰ ਸ਼ੋਰ ਨਾਲ ਚੱਲ ਰਿਹਾ ਹੈ | ਅੱਜ ਕਿਸ਼ੋਰੀ ਲਾਲ ਜੇਠੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਖੰਨਾ ਵਿਖੇ ਭਾਰਤ ਦੀ ਮਰਦਮਸ਼ੁਮਾਰੀ 2027 ਲਈ ਪਹਿਲੇ ਪੜਾਅ ਦੀ ਦੂਜੀ ਸਿਖਲਾਈ ਵਰਕਸ਼ਾਪ ਪੂਰੀ ਕੀਤੀ ਗਈ | ਇਸ ਤਿੰਨ ਰੋਜ਼ਾ ਸਿਖਲਾਈ ਵਰਕਸ਼ਾਪ ਦਾ ਆਯੋਜਨ ਐਸ. ਡੀ. ਐਮ. ਖੰਨਾ ਸਵਾਤੀ ਟਿਵਾਣਾ, ਤਹਿਸੀਲਦਾਰ ਜਸਵਿੰਦਰ ਸਿੰਘ, ਨਾਇਬ ਤਹਿਸੀਲਦਾਰ ਗੁਰਚਰਨ ਸਿੰਘ ਦੀ ਯੋਗ ਅਗਵਾਈ ਵਿੱਚ ਕੀਤਾ ਗਿਆ | ਇਸ ਸਿਖਲਾਈ ਵਰਕਸ਼ਾਪ ਨੂੰ ਸਫ਼ਲ ਬਣਾਉਣ ਲਈ ਸੈਂਸਿਜ਼ ਇੰਚਾਰਜ ਅਵਤਾਰ ਸਿੰਘ, ਅਮਨਦੀਪ ਸਿੰਘ, ਨਰਿੰਦਰ ਸਿੰਘ (ਆਈ. ਟੀ. ਟੀਮ) ਨੋਡਲ ਅਫਸਰ ਪਿ੍ੰਸੀਪਲ ਨਵਤੇਜ ਸ਼ਰਮਾ, ਹੈਡ ਮਾਸਟਰ ਗੁਰਦੀਪ ਘਈ ਅਤੇ ਸੌਰਵ ਮੈਨਰੋ ਵੱਲੋਂ ਅਹਿਮ ਭੂਮਿਕਾ ਨਿਭਾਈ ਗਈ, ਜਦੋਂ ਕਿ ਵਰਕਸ਼ਾਪ ਦਾ ਮੰਚ ਸੰਚਾਲਨ ਨੈਸ਼ਨਲ ਅਵਾਰਡੀ ਡਾ. ਬਲਰਾਮ ਸ਼ਰਮਾ ਵੱਲੋਂ ਬਾਖੂਬੀ ਢੰਗ ਨਾਲ ਕੀਤਾ ਗਿਆ | ਇਸ ਮੌਕੇ ਫੀਲਡ ਟਰੇਨਰ ਸੋਨੀਆ ਅਤੇ ਰਾਜਵਿੰਦਰ ਕੌਰ ਵੱਲੋਂ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਭਾਰਤ ਸਰਕਾਰ ਵੱਲੋਂ ਜਾਰੀ ਮੈਨੂਅਲ ਅਨੁਸਾਰ ਮਕਾਨ ਸੂਚੀਕਰਨ ਅਤੇ ਮਕਾਨਾਂ ਦੀ ਗਣਨਾ ਸਬੰਧੀ ਵਿਸਤਿ੍ਤ ਢੰਗ ਨਾਲ ਸਿਖਲਾਈ ਦਿੱਤੀ ਗਈ | ਇਸ ਮੌਕੇ ਵੱਖ ਵੱਖ ਰੋਲ ਪਲੇਅ ਰਾਹੀਂ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਦੀਆਂ ਮੌਕ ਰੀਹੱਸਲਜ ਵੀ ਕਰਵਾਈਆਂ ਗਈਆਂ | ਜਨਗਣਨਾ ਦੇ ਇਸ ਮਹਾਨ ਕਾਰਜ ਨੂੰ ਇਮਾਨਦਾਰੀ ਅਤੇ ਤਨਦੇਹੀ ਨਾਲ ਸੰਪੰਨ ਕਰਨ ਲਈ ਸੌਂਹ ਵੀ ਚੁਕਵਾਈ ਗਈ | ਇਸ ਤਿੰਨ ਰੋਜ਼ਾ ਵਰਕਸ਼ਾਪ ਦਾ ਪ੍ਰਬੰਧ ਚਲਾਉਣ ਵਿੱਚ ਕੰਪਿਊਟਰ ਅਧਿਆਪਕ ਬਲਰਾਮ ਸ਼ਰਮਾ, ਅਮਰੀਕ ਸਿੰਘ ਰੀਡਰ, ਹਰਪਾਲ ਸਿੰਘ ਟੀ. ਏ., ਪਿ੍ਤਪਾਲ ਸਿੰਘ, ਜਸਪਾਲ ਸਿੰਘ ਜੱਸੀ, ਰਾਕੇਸ਼ ਧੀਰ, ਸੁਖਦੇਵ ਸਿੰਘ, ਨੇਹਾ ਸ਼ਰਮਾ ਵੱਲੋਂ ਆਪਣੀਆਂ ਅਹਿਮ ਸੇਵਾਵਾਂ ਨਿਭਾਈਆਂ ਗਈਆਂ |