30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-04-2026

ਭਾਜਪਾ ਦੇ ਵਧ ਰਹੇ ਪ੍ਰਭਾਵ ਨੂੰ ਦੇਖ ਵਿਰੋਧੀ ਪਾਰਟੀਆਂ ਵਿਚ ਘਬਰਾਹਟ ਦਾ ਮਾਹੌਲ-ਢੋਲਣਵਾਲ

Ad Position 21
No active advertisement
ਅਜੀਤ ਡੈਸਕ 27-04-2026
ਕੁਹਾੜਾ, 26 ਅਪ੍ਰੈਲ (ਸੰਦੀਪ ਸਿੰਘ ਕੁਹਾੜਾ)-ਰਾਜ ਸਭਾ ਮੈਂਬਰਾਂ ਦੇ ਭਾਜਪਾ ਪਾਰਟੀ ਵਿਚ ਸ਼ਾਮਲ ਹੋਣ 'ਤੇ ਮੀਤ ਪ੍ਰਧਾਨ ਕਿਸਾਨ ਮੋਰਚਾ ਭਾਜਪਾ ਪੰਜਾਬ ਸੋਹਣ ਸਿੰਘ ਢੋਲਣਵਾਲ ਨੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਹ ਫ਼ੈਸਲਾ ਦੇਸ਼ ਅਤੇ ਪੰਜਾਬ ਦੀ ਰਾਜਨੀਤੀ ਲਈ ਇਕ ਸਕਾਰਾਤਮਿਕ ਕਦਮ ਹੈ | ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਨਿਰਾਸ਼ ਅਤੇ ਕਾਰਗੁਜ਼ਾਰੀ ਤੋਂ ਦੁਖੀ ਹੋ ਕੇ ਰਾਘਵ ਚੱਢਾ ਸਮੇਤ ਹੋਰ ਮੈਂਬਰ ਭਾਜਪਾ ਨਾਲ ਜੁੜੇ ਹਨ | ਉਨ੍ਹਾਂ ਕਿਹਾ ਕਿ ਭਾਜਪਾ ਦੀਆਂ ਲੋਕ ਹਿਤ ਅਤੇ ਦੇਸ਼ ਹਿਤ ਨੀਤੀਆਂ ਹੀ ਨੇਤਾਵਾਂ ਨੂੰ ਆਪਣੀ ਵੱਲ ਆਕਰਸ਼ਿਤ ਕਰ ਰਹੀਆਂ ਹਨ | ਢੋਲਣਵਾਲ ਨੇ ਕਿਹਾ ਕਿ ਭਾਜਪਾ ਹਮੇਸ਼ਾ ਦੇਸ਼ ਦੀ ਭਲਾਈ ਅਤੇ ਵਿਕਾਸ ਲਈ ਕੰਮ ਕਰਦੀ ਆ ਰਹੀ ਹੈ ਅਤੇ ਇਸ ਤਰ੍ਹਾਂ ਦੇ ਫ਼ੈਸਲੇ ਇਸ ਗੱਲ ਦਾ ਸਬੂਤ ਹਨ ਕਿ ਲੋਕ ਅਤੇ ਨੇਤਾ ਭਾਜਪਾ 'ਤੇ ਭਰੋਸਾ ਜਤਾ ਰਹੇ ਹਨ | ਉਨ੍ਹਾਂ ਕਿਹਾ ਕਿ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਲੋਕ ਹਿਤ ਅਤੇ ਵਿਕਾਸਸ਼ੀਲ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਭਾਰਤੀ ਜਨਤਾ ਪਾਰਟੀ ਦੇ ਪਰਿਵਾਰ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ | ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਸੰਬੰਧਿਤ ਨੇਤਾ ਭਾਜਪਾ ਦੀਆਂ ਨੀਤੀਆਂ 'ਤੇ ਭਰੋਸਾ ਜਤਾਉਂਦੇ ਹੋਏ ਪਾਰਟੀ ਵਿਚ ਸ਼ਾਮਲ ਹੋ ਰਹੇ ਹਨ ਅਤੇ ਮੋਦੀ ਸਰਕਾਰ ਵਲੋਂ ਲਏ ਗਏ ਫ਼ੈਸਲੇ ਦੇਸ਼ ਦੀ ਤਰੱਕੀ ਅਤੇ ਲੋਕ ਭਲਾਈ ਲਈ ਮੀਲ ਪੱਥਰ ਸਾਬਤ ਹੋ ਰਹੇ ਹਨ, ਜਿਸ ਕਾਰਨ ਲੋਕਾਂ ਦੇ ਨਾਲ-ਨਾਲ ਸਿਆਸੀ ਨੇਤਾਵਾਂ ਦਾ ਰੁਝਾਨ ਵੀ ਭਾਜਪਾ ਵੱਲ ਵੱਧ ਰਿਹਾ ਹੈ | ਇੱਥੇ ਆਉਣ ਵਾਲੇ ਸਮੇਂ ਵਿਚ ਹੋਰ ਵੀ ਵੱਡੇ ਆਗੂ ਭਾਜਪਾ ਪਾਰਟੀ ਨਾਲ ਜੁੜ ਸਕਦੇ ਹਨ | ਉਨ੍ਹਾਂ ਦੱਸਿਆ ਕਿ ਭਾਜਪਾ ਦੀ ਵਧਦੀ ਲੋਕਪਿ੍ਯਤਾ ਨੇ ਵਿਰੋਧੀ ਪਾਰਟੀਆਂ ਵਿੱਚ ਚਿੰਤਾ ਅਤੇ ਘਬਰਾਹਟ ਦਾ ਮਾਹੌਲ ਪੈਦਾ ਕਰ ਦਿੱਤਾ ਹੈ | ਵਿਰੋਧੀ ਆਗੂ ਹੁਣ ਆਪਣੀ ਸਿਆਸੀ ਜ਼ਮੀਨ ਬਚਾਉਣ ਲਈ ਜੱਦੋ-ਜਹਿਦ ਕਰ ਰਹੇ ਹਨ |
Ad Position 22
No active advertisement
ਪਿਛਲੀ ਖ਼ਬਰ ਅਹਿਮਦਗੜ੍ਹ ਦੀ ਪ੍ਰਤਿਭਾ ਗੁਪਤਾ ਦੀ ਬਰੈਂਪਟਨ ਵਿਚ ਰਹੱਸਮਈ ਮੌਤ ਅਗਲੀ ਖ਼ਬਰ ਸਿਆਸੀ ਪਾਰਟੀਆਂ ਆਪਸੀ ਤਕਰਾਰਬਾਜ਼ੀ ਛੱਡ ਪੰਜਾਬ ਦੇ ਅਸਲੀ ਮੁੱਦੇ ਹੱਲ ਕਰਨ-ਐਡਵੋਕੇਟ ਸਿਵੀਆ
Ad Position 24