30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-04-2026

ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰਾਂ ਖ਼ਿਲਾਫ਼ ਸਾਹਨੇਵਾਲ 'ਚ ਨਾਅਰੇਬਾਜ਼ੀ ਕਰ ਕੇ ਫੂਕਿਆ ਪੁਤਲਾ

Ad Position 21
No active advertisement
ਅਜੀਤ ਡੈਸਕ 27-04-2026
ਸਾਹਨੇਵਾਲ, 26 ਅਪ੍ਰੈਲ (ਹਨੀ ਚਾਠਲੀ)-ਪੰਜਾਬ ਦੀ ਰਾਜਨੀਤੀ ਵਿਚ ਤਾਜ਼ਾ ਹਲਚਲ ਦੇ ਮੱਦੇਨਜ਼ਰ ਅੱਜ ਸਾਹਨੇਵਾਲ ਦੇ ਮੁੱਖ ਚੌਂਕ ਵਿਖੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੇ ਭਰਾ ਖੰਡ ਮਿੱਲ ਬੁਢੇਵਾਲ ਦੇ ਚੇਅਰਮੈਨ ਜ਼ੋਰਾਵਰ ਸਿੰਘ ਦੀ ਅਗਵਾਈ ਹੇਠ ਵੱਡਾ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ ਸਾਹਨੇਵਾਲ ਚ ਨਾਅਰੇਬਾਜ਼ੀ ਕਰ ਕੇ ਰੋਸ ਪ੍ਰਦਰਸ਼ਨ ਕਰਨ ਉਪਰੰਤ ਪੁਤਲਾ ਫੂਕਿਆ ਗਿਆ | ਇਸ ਪ੍ਰਦਰਸ਼ਨ ਵਿਚ ਰਾਜ ਸਭਾ ਮੈਂਬਰ ਰਾਘਵ ਚੱਢਾ ਸਮੇਤ ਸੱਤ ਹੋਰ ਰਾਜ ਸਭਾ ਮੈਂਬਰਾਂ ਵਲੋਂ ਪੰਜਾਬ ਨਾਲ ਦਗ਼ਾ ਕਰਨ ਦੇ ਮਾਮਲੇ 'ਤੇ ਕੜੀ ਨਿੰਦਾ ਕੀਤੀ ਗਈ | ਆਮ ਆਦਮੀ ਪਾਰਟੀ ਦੇ ਅਹੁਦੇਦਾਰਾਂ ਤੇ ਵਰਕਰਾਂ ਨੇ ਆਪਣੇ ਹੱਥਾਂ ਵਿਚ ਬੈਨਰ ਫੜ ਕੇ ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰ ਜੋ ਭਾਜਪਾ 'ਚ ਸ਼ਾਮਿਲ ਹੋਏ ਹਨ | ਉਨ੍ਹਾਂ ਦੇ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਦੋਸ਼ ਲਾਇਆ ਕਿ ਕੁੱਝ ਨੇਤਾ ਆਪਣੇ ਨਿੱਜੀ ਲਾਭ ਲੈਣ ਲਈ ਪੰਜਾਬ ਦੇ ਹਿਤਾਂ ਨੂੰ ਨਜ਼ਰਅੰਦਾਜ਼ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਇਹ ਕਦਮ ਸੂਬੇ ਦੇ ਲੋਕਾਂ ਨਾਲ ਧੋਖਾ ਹੈ ਅਤੇ ਇਸ ਨੂੰ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਇਸ ਮੌਕੇ 'ਤੇ ਚੇਅਰਮੈਨ ਜ਼ੋਰਾਵਰ ਸਿੰਘ ਨੇ ਕਿਹਾ ਕਿ ਜੋ ਵੀ ਪੰਜਾਬ ਦੇ ਹੱਕਾਂ ਦੇ ਖ਼ਿਲਾਫ਼ ਜਾਵੇਗਾ, ਉਸ ਨੰੂ ਲੋਕਾਂ ਦੇ ਸਵਾਲਾਂ ਦਾ ਸਾਹਮਣਾ ਕਰਨਾ ਪਵੇਗਾ | ਪ੍ਰਦਰਸ਼ਨ ਦੌਰਾਨ ਸੁਰੱਖਿਆ ਦੇ ਪੱਕੇ ਇੰਤਜ਼ਾਮ ਕੀਤੇ ਗਏ ਸਨ ਅਤੇ ਮਾਹੌਲ ਸ਼ਾਂਤੀਪੂਰਨ ਬਣਾਇਆ ਰੱਖਿਆ ਗਿਆ | ਵੱਡੀ ਗਿਣਤੀ ਵਿਚ ਸਥਾਨਕ ਲੋਕ ਅਤੇ ਆਮ ਆਦਮੀ ਪਾਰਟੀ ਦੇ ਵਰਕਰ ਇਸ ਪ੍ਰਦਰਸ਼ਨ ਵਿਚ ਸ਼ਾਮਲ ਹੋਇਆ ਨੇ ਮੰਗ ਕਰਦਿਆਂ ਕਿਹਾ ਕਿ ਜਿਹੜੇ ਵੀ ਨੇਤਾ ਪੰਜਾਬ ਨਾਲ ਦਗ਼ਾ ਕਰ ਰਹੇ ਹਨ | ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਭਵਿੱਖ ਵਿਚ ਕੋਈ ਵੀ ਐਸਾ ਕਦਮ ਚੁੱਕਣ ਤੋਂ ਪਹਿਲਾਂ ਸੋਚੇ | ਜ਼ੋਰਾਵਰ ਸਿੰਘ ਨੇ ਕਿਹਾ ਕਿ ਭਾਜਪਾ ਵਿਚ ਜਾਣ ਵਾਲੇ ਰਾਜ ਸਭਾ ਮੈਂਬਰਾਂ ਨਾਲ ਆਮ ਆਦਮੀ ਪਾਰਟੀ ਨੂੰ ਕੋਈ ਫ਼ਰਕ ਨਹੀਂ ਪੈਂਦਾ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਕੰਮਾਂ ਨੂੰ ਲੋਕ ਪਸੰਦ ਕਰਦੇ ਹਨ | ਇਸ ਮੌਕੇ ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰਾਂ ਦਾ ਪੁਤਲਾ ਫੂਕਿਆ ਗਿਆ | ਇਸ ਮੌਕੇ ਪ੍ਰਧਾਨ ਗੁਰਦੀਪ ਸਿੰਘ ਕੌਲ, ਪ੍ਰਧਾਨ ਅਜਮੇਰ ਸਿੰਘ ਧਾਲੀਵਾਲ, ਓਮ ਪ੍ਰਕਾਸ਼ ਗੋਇਲ, ਪ੍ਰਧਾਨ ਪੂਜਾ ਭਾਟੀਆ, ਆੜ੍ਹਤੀਆ ਅਮਰਦੀਪ ਸਿੰਘ ਗਿੱਲ, ਪ੍ਰਧਾਨ ਰਾਜਦੀਪ ਭਾਟੀਆ, ਤੇਜਿੰਦਰ ਮਿੱਠੂ, ਬਲਾਕ ਪ੍ਰਧਾਨ ਕੁਲਦੀਪ ਐਰੀ, ਪ੍ਰਧਾਨ ਮਨਜਿੰਦਰ ਸਿੰਘ ਭੋਲਾ ਮਾਂਗਟ, ਕੌਂਸਲਰ ਕੁਲਵਿੰਦਰ ਸਿੰਘ ਕਾਲਾ, ਪ੍ਰਧਾਨ ਲਾਲੀ ਹਰਾ, ਪ੍ਰਧਾਨ ਅੰਮਿ੍ਤਪਾਲ ਸਿੰਘ, ਅਰੁਣ ਬਠਲਾ, ਬੱਬੂ ਬਿਰਦੀ, ਬੱਬੂ, ਪੱਪੂ ਤਲਵਾੜਾ, ਧਰਮਿੰਦਰ ਕੁਮਾਰ ਕਾਲੀ, ਦੀਪਕ ਦੀਨੂੰ, ਬੇਅੰਤ ਬਿਲਗਾ, ਹਰਵਿੰਦਰ ਕੁਮਾਰ ਪੱਪੀ, ਸਤਵਿੰਦਰ ਸਿੰਘ ਹੈਪੀ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਖੰਨਾ ਵਿਚ ਕਬਾੜ ਦੇ ਗੁਦਾਮ ਨੂੰ ਲੱਗੀ ਭਿਆਨਕ ਅੱਗ ਅਗਲੀ ਖ਼ਬਰ ਅਹਿਮਦਗੜ੍ਹ ਦੀ ਪ੍ਰਤਿਭਾ ਗੁਪਤਾ ਦੀ ਬਰੈਂਪਟਨ ਵਿਚ ਰਹੱਸਮਈ ਮੌਤ
Ad Position 24