30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-04-2026

ਖੰਨਾ ਵਿਚ ਕਬਾੜ ਦੇ ਗੁਦਾਮ ਨੂੰ ਲੱਗੀ ਭਿਆਨਕ ਅੱਗ

Ad Position 21
No active advertisement
ਅਜੀਤ ਡੈਸਕ 27-04-2026
ਖੰਨਾ, 26 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਸ਼ਹਿਰ ਦੇ ਵੱਲਭ ਰੋਡ ਇਲਾਕੇ ਵਿੱਚ ਸਥਿਤ ਇੱਕ ਕਬਾੜ ਦੇ ਗੁਦਾਮ ਵਿੱਚ ਭਿਆਨਕ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ | ਅੱਗ ਇਨੀ ਭਿਆਨਕ ਸੀ ਕਿ ਇਸ ਦਾ ਧੂੰਆਂ ਕਈ ਕਿੱਲੋਮੀਟਰ ਦੂਰ ਤੱਕ ਅਸਮਾਨ ਵਿੱਚ ਉੱਡਦਾ ਸਾਫ਼ ਨਜ਼ਰ ਆ ਰਿਹਾ ਸੀ, ਜਿਸ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ | ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਫਾਇਰ ਬਿ੍ਗੇਡ ਦੀਆਂ ਕਈ ਗੱਡੀਆਂ ਤੁਰੰਤ ਮੌਕੇ 'ਤੇ ਪਹੁੰਚ ਗਈਆਂ | ਲੰਬੇ ਸਮੇਂ ਤੱਕ ਜਾਰੀ ਰਹੇ ਰਾਹਤ ਕਾਰਜਾਂ ਦੌਰਾਨ ਫਾਇਰਮੈਨਾਂ ਵੱਲੋਂ ਕਈ ਗੱਡੀਆਂ ਪਾਣੀ ਪਾ ਕੇ ਅੱਗ 'ਤੇ ਕਾਬੂ ਪਾਇਆ ਗਿਆ | ਜੇ ਇਸ ਅੱਗ ਤੇ ਸਮੇਂ ਸਿਰ ਕਾਬੂ ਨਾ ਪਾਇਆ ਜਾਂਦਾ ਤਾਂ ਇਹ ਵੱਡੇ ਹਾਦਸੇ ਦਾ ਕਾਰਨ ਬਣ ਸਕਦੀ ਸੀ | ਗੌਰਤਲਬ ਹੈ ਕਿ ਸ਼ਹਿਰ ਵਿੱਚ ਇਸ ਤਰ੍ਹਾਂ ਦੀਆਂ ਘਟਨਾਵਾਂ ਪਹਿਲਾਂ ਵੀ ਕਈ ਵਾਰ ਵਾਪਰ ਚੁੱਕੀਆਂ ਹਨ | ਅਜੇ ਤੱਕ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ | ਜਦੋਂ ਕਿ ਵੱਡਾ ਆਰਥਿਕ ਨੁਕਸਾਨ ਹੋਣ ਦੀ ਗੱਲ ਕਹੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਸੀ. ਐੱਚ. ਸੀ. ਡੇਹਲੋਂ ਵਿਖੇ ਵਿਸ਼ਵ ਮਲੇਰੀਆ ਦਿਵਸ ਮਨਾਇਆ ਅਗਲੀ ਖ਼ਬਰ ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰਾਂ ਖ਼ਿਲਾਫ਼ ਸਾਹਨੇਵਾਲ 'ਚ ਨਾਅਰੇਬਾਜ਼ੀ ਕਰ ਕੇ ਫੂਕਿਆ ਪੁਤਲਾ
Ad Position 24