30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-04-2026

ਗਰਮੀ ਦੇ ਮੌਸਮ ਦੌਰਾਨ ਘਰਾਂ ਦੀਆਂ ਛੱਤਾਂ 'ਤੇ ਪੰਛੀਆਂ ਲਈ ਰੱਖਿਆ ਜਾਵੇ ਪਾਣੀ-ਪਾਲਾ ਢੰਡਾਰੀ

Ad Position 21
No active advertisement
ਅਜੀਤ ਡੈਸਕ 27-04-2026
ਢੰਡਾਰੀ ਕਲਾਂ/ਲੁਧਿਆਣਾ, 26 ਅਪ੍ਰੈਲ (ਜਸਵੀਰ ਸਿੰਘ ਬੰਗਾ)-ਅੱਤ ਦੀ ਪੈ ਰਹੀ ਗਰਮੀ ਕਾਰਨ ਜਿੱਥੇ ਇਨਸਾਨੀ ਜ਼ਿੰਦਗੀ 'ਤੇ ਅਸਰ ਪੈ ਰਿਹਾ ਹੈ, ਉਥੇ ਹੀ ਪਸ਼ੂ-ਪੰਛੀਆਂ ਤੇ ਹੋਰ ਜਾਨਵਰਾਂ ਲਈ ਵੀ ਗਰਮੀ 'ਚ ਜ਼ਿੰਦਗੀ ਵਤੀਤ ਕਰਨਾ ਔਖਾ ਹੋ ਗਿਆ ਹੈ | ਅਜਿਹੇ ਹਾਲਤਾਂ ਨੂੰ ਮੁੱਖ ਰੱਖਦੇ ਹੋਏ ਸਾਨੂੰ ਚਾਹੀਦਾ ਹੈ ਕਿ ਅਸੀਂ ਆਪਣੇ ਘਰਾਂ ਦੀਆਂ ਛੱਤਾਂ ਉਪਰ ਪੰਛੀਆਂ ਲਈ ਪਾਣੀ ਦਾ ਪ੍ਰਬੰਧ ਜ਼ਰੂਰ ਕਰੀਏ ਤਾਂ ਜੋ ਕੋਈ ਵੀ ਪੰਛੀ ਭੁੱਖ ਅਤੇ ਪਿਆਸ ਨਾਲ ਤੜਫ ਕੇ ਨਾ ਮਰੇ | ਇਹ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਤੇ ਸਮਾਜ ਸੇਵਕ ਗੁਰਕਿਰਪਾਲ ਸਿੰਘ ਪਾਲਾ ਢੰਡਾਰੀ ਨੇ ਕੀਤਾ | ਉਨ੍ਹਾਂ ਕਿਹਾ ਕਿ ਸਾਡਾ ਸਾਰਿਆਂ ਦਾ ਫ਼ਰਜ਼ ਬਣਦਾ ਹੈ ਕਿ ਗਰਮੀ ਦੇ ਮੌਸਮ ਨੂੰ ਧਿਆਨ ਵਿਚ ਰੱਖਦਿਆਂ ਆਪਣੇ ਘਰਾਂ ਦੀਆਂ ਛੱਤਾਂ ਉਪਰ ਪੰਛੀਆਂ ਲਈ ਪਾਣੀ ਵਾਲੇ ਕਟੋਰੇ ਜ਼ਰੂਰ ਰੱਖੇ ਜਾਣ, ਕਿਉਂਕਿ ਅੰਬਰੀ ਉਡਾਰੀਆਂ ਲਗਾਉਣ ਵਾਲੇ ਪੰਛੀ ਗਰਮੀ ਦੇ ਦਿਨਾਂ ਦੌਰਾਨ ਪਾਣੀ ਦੀ ਭਾਲ ਵਿਚ ਭਟਕਦੇ ਫਿਰਦੇ ਹਨ ਅਤੇ ਪਿਆਸ ਕਾਰਨ ਤੜਫ਼-ਤੜਫ਼ ਕੇ ਮਰ ਜਾਂਦੇ ਹਨ | ਉਨ੍ਹਾਂ ਕਿਹਾ ਕਿ ਹਰ ਇਨਸਾਨ ਦਾ ਫ਼ਰਜ਼ ਬਣਦਾ ਹੈ ਕਿ ਉਹ ਖੁਦ ਘਰ ਦੀ ਛੱਤ ਉਪਰ ਪਾਣੀ ਦਾ ਕਟੋਰਾ ਰੱਖਣ ਦੇ ਨਾਲ-ਨਾਲ ਹੋਰਨਾਂ ਨੂੰ ਵੀ ਜਾਗਰੂਕ ਕੀਤਾ ਜਾਵੇ ਤਾਂ ਜੋ ਬੇਜ਼ਬਾਨ ਪੰਛੀਆਂ ਨੂੰ ਮਰਨ ਤੋਂ ਬਚਾਇਆ ਜਾ ਸਕੇ |

Ad Position 22
No active advertisement
ਪਿਛਲੀ ਖ਼ਬਰ ਬਿਜਲੀ ਕੱਟਾਂ ਤੋਂ ਭੜਕ ਰਹੇ ਲੋਕਾਂ ਤੋਂ ਮੁਲਾਜ਼ਮਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਗਰਿੱਡਾਂ 'ਤੇ ਪੁਲਿਸ ਤਾਇਨਾਤ ਕਰ... ਅਗਲੀ ਖ਼ਬਰ 10 ਮਈ ਦੀ ਅਕਾਲੀ ਦਲ ਦੀ ਰੈਲੀ ਇਤਿਹਾਸਕ ਹੋਵੇਗੀ-ਕਾਉਂਕੇ ਰੈਲੀ ਲਈ ਲੋਕਾਂ ਵਿਚ ਭਾਰੀ ਉਤਸ਼ਾਹ
Ad Position 24