30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-04-2026

7 ਰਾਜ ਸਭਾ ਸੰਸਦ ਮੈਂਬਰਾਂ ਦੇ ਭਾਜਪਾ 'ਚ ਸ਼ਾਮਿਲ ਹੋਣ 'ਤੇ 'ਆਪ' ਦੀ ਲੀਡਰਸ਼ਿਪ ਵਹਾਅ ਰਹੀ ਮਗਰਮੱਛ ਦੇ ਹੰਝੂ-ਰਸ਼ਪਾਲ ਸਿੰਘ

Ad Position 21
No active advertisement
ਅਜੀਤ ਡੈਸਕ 27-04-2026
ਸਾਹਨੇਵਾਲ, 26 ਅਪ੍ਰੈਲ (ਹਨੀ ਚਾਠਲੀ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਸਾਬਕਾ ਜਨਰਲ ਸਕੱਤਰ ਰਸ਼ਪਾਲ ਸਿੰਘ ਨੇ ਰਾਜ ਸਭਾ ਮੈਂਬਰ ਰਾਘਵ ਚੱਢਾ ਸਮੇਤ ਸੱਤ ਮੈਂਬਰਾਂ ਵਲੋਂ ਭਾਜਪਾ ਵਿਚ ਸ਼ਾਮਿਲ ਹੋਣ 'ਤੇ ਉਨ੍ਹਾਂ ਦਾ ਤਹਿ ਦਿਲੋਂ ਸਵਾਗਤ ਕਰਦਿਆਂ ਕਿਹਾ ਕਿ ਇਹ ਫ਼ੈਸਲਾ ਦੇਸ਼ ਦੀ ਭਲਾਈ ਅਤੇ ਵਿਕਾਸ ਨੂੰ ਧਿਆਨ ਵਿਚ ਰੱਖਦੇ ਹੋਏ ਲਿਆ ਗਿਆ ਹੈ | ਰਸ਼ਪਾਲ ਸਿੰਘ ਨੇ ਆਪਣੇ ਬਿਆਨ ਵਿਚ ਕਿਹਾ ਕਿ 7 ਰਾਜ ਸਭਾ ਸੰਸਦ ਮੈਂਬਰਾਂ ਦੇ ਭਾਜਪਾ 'ਚ ਸ਼ਾਮਿਲ ਹੋਣ 'ਤੇ 'ਆਪ' ਦੀ ਲੀਡਰਸ਼ਿਪ ਇਸ ਮਾਮਲੇ 'ਚ ਮਗਰਮੱਛ ਦੇ ਹੰਝੂ ਵਹਾਅ ਕੇ ਆਪਣੀਆਂ ਨਾਕਾਮੀਆ ਨੂੰ ਛੁਪਾਉਣ ਦੀ ਕੋਸ਼ਿਸ਼ ਕਰ ਰਹੀ ਹੈ | ਉਨ੍ਹਾਂ ਦੋਸ਼ ਲਗਾਇਆ ਕਿ 'ਆਪ' ਸਰਕਾਰ ਲੋਕਾਂ ਦੀਆਂ ਉਮੀਦਾਂ 'ਤੇ ਖਰੀ ਨਹੀਂ ਉਤਰੀ, ਜਿਸ ਕਾਰਨ ਆਪ ਪਾਰਟੀ ਦੇ ਨੇਤਾਵਾਂ ਵਿਚ ਨਿਰਾਸ਼ਾ ਵੱਧ ਰਹੀ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਿਚਲੇ ਬਹੁਤੇ ਲੀਡਰ ਆਪ ਸੁਪਰੀਮੋ ਕੇਜਰੀਵਾਲ ਦੀ ਪੰਜਾਬ ਵਿਰੋਧੀ ਅਤੇ ਦੇਸ਼ ਵਿਰੋਧੀ ਵਿਚਾਰਧਾਰਾ ਤੋਂ ਦੁਖੀ ਹਨ ਅਤੇ ਉਨ੍ਹਾਂ ਦਾ ਇਸ ਆਪ ਪਾਰਟੀ ਵਿੱਚ ਦਮ ਘੁੱਟਦਾ ਹੈ ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਪੰਜਾਬ ਵਿਚਲੇ ਬਹੁਤ ਸਾਰੇ ਵਿਧਾਇਕ ਅਤੇ ਹੋਰ ਆਮ ਆਦਮੀ ਪਾਰਟੀ ਦੇ ਲੀਡਰ 'ਆਪ' ਨੂੰ ਅਲਵਿਦਾ ਆਖ ਕੇ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਹੋਣ ਲਈ ਉਤਾਵਲੇ ਹੋਏ ਪਏ ਹਨ | ਉਨ੍ਹਾਂ ਕਿਹਾ ਕਿ ਰਾਜ ਸਭਾ ਮੈਂਬਰਾਂ ਨੇ ਭਾਜਪਾ ਦੀਆਂ ਨੀਤੀਆਂ ਅਤੇ ਵਿਕਾਸਮੁੱਖੀ ਸੋਚ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਦਾ ਪੱਲਾ ਫੜਿਆ ਹੈ | ਹੁਣ ਉਨ੍ਹਾਂ ਨੂੰ 'ਗ਼ੱਦਾਰ' ਕਹਿ ਕੇ ਅਤੇ ਉਨ੍ਹਾਂ ਦੇ ਘਰਾਂ ਅੱਗੇ ਗ਼ੱਦਾਰ ਸ਼ਬਦ ਲਿਖ ਕੇ ਬਾਕੀ ਲੀਡਰਾਂ ਨੂੰ ਅਤੇ ਵੱਖ ਵੱਖ ਵਿਧਾਇਕਾ ਨੂੰ ਡਰਾਇਆ ਧਮਕਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਅਜਿਹੀਆਂ ਘਟੀਆ ਹਰਕਤਾਂ ਕਰਨ ਦੇ ਬਾਵਜੂਦ ਵੀ ਆਮ ਆਦਮੀ ਪਾਰਟੀ ਦੇ ਵਿਧਾਇਕ, ਲੀਡਰ ਅਤੇ ਹੋਰਨਾਂ ਪਾਰਟੀਆਂ ਦੇ ਲੀਡਰ ਵੀ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਕੇ ਦੇਸ਼ ਦੀ ਸੇਵਾ ਕਰਨ ਲਈ ਤਿਆਰ ਹੋ ਰਹੇ ਹਨ | ਅੰਤ ਵਿਚ ਉਨ੍ਹਾਂ ਵਿਸ਼ਵਾਸ ਜਤਾਇਆ ਕਿ ਨਵੇਂ ਮੈਂਬਰਾਂ ਦੇ ਆਉਣ ਨਾਲ ਭਾਜਪਾ ਹੋਰ ਮਜ਼ਬੂਤ ਹੋਵੇਗੀ ਅਤੇ ਆਉਣ ਵਾਲੇ ਸਮੇਂ ਵਿਚ ਲੋਕ ਭਲਾਈ ਦੇ ਕੰਮ ਹੋਰ ਤੇਜ਼ੀ ਨਾਲ ਅੱਗੇ ਵਧਾਏ ਜਾਣਗੇ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਸਾਲਾਸਰ ਬਾਲਾਜੀ ਸੇਵਾ ਮੰਡਲ ਵਲੋਂ ਧਾਮ ਦੇ ਦਰਸ਼ਨਾਂ ਲਈ 2 ਬੱਸਾਂ ਰਵਾਨਾ ਅਗਲੀ ਖ਼ਬਰ ਰੋਟਰੀ ਕਲੱਬ ਡਾਇਨੈਮਿਕ ਵਲੋਂ ਸਕੂਲ ਨੂੰ ਵਾਟਰ ਕੂਲਰ ਭੇਟ
Ad Position 24