ਡੇਹਲੋਂ, 26 ਅਪ੍ਰੈਲ (ਅੰਮਿ੍ਤਪਾਲ ਸਿੰਘ ਕੈਲੇ)-ਪੈਰਾਗੌਨ ਇੰਟਰਨੈਸ਼ਨਲ ਸਕੂਲ ਨੰਗਲ ਦੇ ਦਸਵੀਂ ਜਮਾਤ ਦੇ ਸ਼ਾਨਦਾਰ ਨਤੀਜੇ ਬਾਅਦ ਸਕੂਲ ਪ੍ਰਬੰਧਕਾਂ ਸਮੇਤ ਵਿਦਿਆਰਥੀ ਵੱਖ-ਵੱਖ ਧਾਰਮਿਕ ਅਸਥਾਨਾਂ ਤੇ ਨਤਮਸਤਕ ਹੋਏ ਅਤੇ ਭਵਿੱਖ ਵਿਚ ਸ਼ਾਨਦਾਰ ਉਪਲਬਧੀਆਂ ਸੰਬੰਧੀ ਅਰਦਾਸ ਬੇਨਤੀ ਕੀਤੀ | ਜ਼ਿਕਰਯੋਗ ਹੈ ਕਿ ਸੀ. ਬੀ. ਐੱਸ. ਈ. ਬੋਰਡ ਵਲੋਂ ਐਲਾਨੇ ਦਸਵੀਂ ਜਮਾਤ ਦੇ ਨਤੀਜੇ ਦੌਰਾਨ ਪੈਰਾਗੌਨ ਸਕੂਲ ਨੰਗਲ ਨੇ ਅਹਿਮ ਪ੍ਰਾਪਤੀਆਂ ਕੀਤੀਆਂ, ਜਿਸ ਨੂੰ ਮੱਦੇਨਜ਼ਰ ਰੱਖਦਿਆਂ ਸਕੂਲ ਪ੍ਰਬੰਧਕਾਂ ਵਲੋਂ ਵਿਦਿਆਰਥੀਆਂ ਲਈ ਇੱਕ ਵਿਸ਼ੇਸ਼ ਧੰਨਵਾਦ ਯਾਤਰਾ ਕਰਵਾਈ ਗਈ, ਜਿਸ ਦੌਰਾਨ ਵਿਦਿਆਰਥੀਆਂ ਨੇ ਖਾਟੂ ਸਿਆਮ ਮੰਦਿਰ ਅਤੇ ਗੁਰਦੁਆਰਾ ਰਾੜਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ ਗਿਆ | ਇਸ ਸਮੇਂ ਸਕੂਲ ਦੀ ਪਿ੍ੰਸੀਪਲ ਮਨਜੀਤ ਕੌਰ ਸਿੱਧੂ, ਚੇਅਰਪਰਸਨ ਸੁਮਨ ਸੋਫਤ ਅਤੇ ਡਾਇਰੈਕਟਰ ਡਾ. ਸੁਰਿੰਦਰਪਾਲ ਸਿੰਘ ਸੋਫਤ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਸਫਲਤਾ ਸਿਰਫ਼ ਮਿਹਨਤ ਨਾਲ ਹੀ ਨਹੀਂ, ਸਗੋਂ ਵਿਸ਼ਵਾਸ ਅਤੇ ਸੰਕਲਪ ਨਾਲ ਵੀ ਮਿਲਦੀ ਹੈ | ਸਕੂਲ ਪ੍ਰਬੰਧਕਾਂ ਨੇ ਦੱਸਿਆ ਕਿ ਇਹ ਉਪਲਬਧੀ ਰੱਬ ਦੀ ਮੇਹਰ, ਅਧਿਆਪਕਾਂ ਦੀ ਨਿਰੰਤਰ ਰਹਿਨੁਮਾਈ ਅਤੇ ਵਿਦਿਆਰਥੀਆਂ ਦੀ ਲਗਨ ਦਾ ਨਤੀਜਾ ਹੈ |