ਰਾੜਾ ਸਾਹਿਬ, 26 ਅਪ੍ਰੈਲ (ਸੁਖਵੀਰ ਸਿੰਘ ਚਣਕੋਈਆਂ)-ਅੱਜ ਪਿੰਡ ਗਿੱਦੜੀ ਵਿਖੇ ਨਹਿਰੀ ਵਿਭਾਗ ਦੇ ਅਧਿਕਾਰੀ ਪਟਵਾਰੀ ਦਵਿੰਦਰ ਸਿੰਘ ਵੱਲੋਂ ਗੁਰੂ ਘਰ ਵਿਖੇ ਗ੍ਰਾਮ ਪੰਚਾਇਤ ਅਤੇ ਕਿਸਾਨਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ | ਜਿਸ ਵਿੱਚ ਉਨ੍ਹਾਂ ਪਿੰਡ ਗਿੱਦੜੀ ਦੇ ਖੇਤਾਂ ਨੂੰ ਨਹਿਰੀ ਪਾਣੀ ਦੇਣ ਸੰਬੰਧੀ ਗੱਲਬਾਤ ਕੀਤੀ ਅਤੇ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਇਸ ਪ੍ਰੋਜੈਕਟ ਦੇ ਬਾਰੇ ਵਿਸਥਾਰ ਨਾਲ ਦੱਸਿਆ | ਆਪ ਦੇ ਸੀਨੀ. ਆਗੂ 'ਤੇ ਸਰਪੰਚ ਗੁਰਮੋਹਨ ਸਿੰਘ ਲੱਖਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਤਾਂ ਨੂੰ ਨਹਿਰੀ ਪਾਣੀ ਦੇਣ ਲਈ ਦੀ ਇਹ ਯੋਜਨਾ ਕਿਸਾਨਾਂ ਲਈ ਬਹੁਤ ਹੀ ਲਾਭਦਾਇਕ ਸਾਬਤ ਹੋਵੇਗੀ | ਉਨ੍ਹਾਂ ਕਿਹਾ ਕਿ ਨਹਿਰੀ ਪਾਣੀ ਦੀ ਸੁਵਿਧਾ ਨਾਲ ਕਿਸਾਨਾਂ ਨੂੰ ਜਿੱਥੇ ਖੇਤੀਬਾੜੀ ਦੇ ਖਰਚੇ ਘਟਣਗੇ, ਉੱਥੇ ਹੀ ਫਸਲਾਂ ਦੀ ਪੈਦਾਵਾਰ ਵਿੱਚ ਵੀ ਵਾਧਾ ਹੋਵੇਗਾ | ਉਨ੍ਹਾਂ ਹਲਕਾ ਵਿਧਾਇਕ ਇੰਜੀ. ਮਨਵਿੰਦਰ ਸਿੰਘ ਗਿਆਸਪੁਰਾ ਨੇ ਇਸ ਪ੍ਰੋਜੈਕਟ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕਰਨ ਲਈ ਅਹਿਮ ਭੂਮਿਕਾ ਨਿਭਾਈ ਹੈ | ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਪ੍ਰੋਜੈਕਟ ਦਾ ਪੂਰਾ ਲਾਭ ਲੈਣ ਅਤੇ ਸਰਕਾਰ ਦੇ ਇਸ ਉਪਰਾਲੇ ਨੂੰ ਸਫਲ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ | ਇਸ ਮੌਕੇ ਜੱਸਾ ਪੰਚ, ਗੱਗੀ ਪੰਚ, ਬਲਜਿੰਦਰ ਸਿੰਘ ਪੰਚ, ਨਰਿੰਦਰਪਾਲ ਸਿੰਘ ਪੰਚ, ਜਗਦੇਵ ਸਿੰਘ ਪ੍ਰਧਾਨ, ਕਮਲਜੀਤ ਸਿੰਘ ਪ੍ਰਧਾਨ, ਮੇਜਰ ਸਿੰਘ, ਜਗਤਾਰ ਸਿੰਘ, ਅਮਨਾ ਸਿੰਘ, ਵਿੱਕੀ ਸਿੰਘ, ਜੱਸਾ ਸਿੰਘ, ਕਾਲਾ ਸਿੰਘ, ਜਗਵਿੰਦਰ ਸਿੰਘ ਆਦਿ ਸਨ |