03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-04-2026

ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਵਲੋਂ ਮੁਹਾਲੀ 'ਚ ਸੂਬਾ ਪੱਧਰੀ ਰੋਸ ਰੈਲੀ

Ad Position 21
No active advertisement
ਅਜੀਤ ਡੈਸਕ 27-04-2026

ਐੱਸ. ਏ. ਐੱਸ. ਨਗਰ, 26 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਵਲੋਂ ਆਪਣੀਆਂ ਮੰਗਾਂ ਦੇ ਹੱਲ ਲਈ ਸਥਾਨਕ ਫ਼ੇਜ਼ 8 'ਚ ਸੂਬਾ ਪੱਧਰੀ ਰੋਸ ਰੈਲੀ ਕੀਤੀ ਗਈ, ਜਿਸ ਵਿਚ ਸੈਂਕੜਿਆਂ ਵੈਟਰਨਰੀ ਇੰਸਪੈਕਟਰਾਂ ਨੇ ਹਿੱਸਾ ਲਿਆ ਤੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਮੌਕੇ ਰੋਸ ਰੈਲੀ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਗੁਰਦੀਪ ਬਾਸੀ ਅਤੇ ਸੂਬਾ ਜਨਰਲ ਸਕੱਤਰ ਵਿਪਨ ਕੁਮਾਰ ਗੋਇਲ ਨੇ ਕਿਹਾ ਕੇ ਪੰਜਾਬ ਦੇ ਪਸ਼ੂ ਪਾਲਣ ਵਿਭਾਗ ਦੇ ਕੈਬਨਿਟ ਮੰਤਰੀ ਤੇ ਪਸ਼ੂ ਪਾਲਣ ਵਿਭਾਗ ਦੀ ਅਫ਼ਸਰਸ਼ਾਹੀ ਵੈਟਰਨਰੀ ਇੰਸਪੈਕਟਰ ਕਾਡਰ ਦੀਆਂ ਮੰਗਾਂ ਨੂੰ ਅਣਦੇਖਿਆਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੰਗਾਂ ਦੇ ਹੱਲ ਲਈ ਕੋਈ ਭਰੋਸਾ ਨਾ ਮਿਲਣ 'ਤੇ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਵਲੋਂ ਰੋਸ ਰੈਲੀ ਉਪਰੰਤ ਦੁਪਹਿਰ 2 ਵਜੇ ਸਖ਼ਤ ਗਰਮੀ ਤੇ ਪੈ ਰਹੀ ਤਿੱਖੀ ਧੁੱਪ ਦੀ ਪ੍ਰਵਾਹ ਨਾ ਕਰਦਿਆਂ ਮੁੱਖ ਮੰਤਰੀ ਪੰਜਾਬ ਦੇ ਘਰ ਦਾ ਘਿਰਾਓ ਕਰਨ ਲਈ ਚੰਡੀਗੜ੍ਹ ਵੱਲ ਰੋਸ ਮਾਰਚ ਸ਼ੁਰੂ ਕਰ ਦਿੱਤਾ ਗਿਆ। ਇਸ ਰੋਸ ਮਾਰਚ ਨੂੰ ਮੁਹਾਲੀ ਪੁਲਿਸ ਪ੍ਰਸ਼ਾਸਨ ਵਲੋਂ ਸਥਾਨਕ ਫ਼ੇਜ਼ 8 ਤੇ 9 ਦੇ ਪੁੱਲ ਉੱਪਰ ਬੈਰੀਕੇਡਿੰਗ ਕਰਕੇ ਤੇ ਵੱਡੀ ਗਿਣਤੀ ਵਿਚ ਪੁਲਿਸ ਬਲ ਤਾਇਨਾਤ ਕਰਕੇ ਰੋਕ ਲਿਆ ਤੇ ਯੂਨੀਅਨ ਆਗੂਆਂ ਨੂੰ ਉਨ੍ਹਾਂ ਦੀਆਂ ਮੰਗਾਂ ਦੇ ਹੱਲ ਲਈ 6 ਮਈ ਨੂੰ ਮੁੱਖ ਮੰਤਰੀ ਪੰਜਾਬ ਦੇ ਪ੍ਰਿੰਸੀਪਲ ਸਕੱਤਰ ਨਾਲ ਪੈਨਲ ਮੀਟਿੰਗ ਤਹਿ ਕਰਵਾਉਣ ਸੰਬੰਧੀ ਲਿਖਤੀ ਪੱਤਰ ਸੌਂਪਿਆਂ ਗਿਆ, ਜਿਸ ਤੋਂ ਬਾਅਦ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੇ ਆਗੂਆਂ ਵਲੋਂ ਇਹ ਰੋਸ ਮਾਰਚ ਮੁਲਤਵੀ ਕਰ ਦਿੱਤਾ ਗਿਆ। ਇਸ ਮੌਕੇ ਆਗੂਆਂ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ 6 ਮਈ ਨੂੰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ 14 ਮਈ ਨੂੰ ਮੁੜ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕਰਨਗੇ। ਇਸ ਧਰਨੇ ਨੂੰ ਗੁਰਦੀਪ ਸਿੰਘ ਛੰਨਾਂ, ਰਾਜੀਵ ਮਲਹੋਤਰਾ, ਦਲਜੀਤ ਸਿੰਘ ਚਾਹਲ, ਪਰਮਜੀਤ ਸਿੰਘ ਸੋਹੀ, ਗੁਰਮੀਤ ਸਿੰਘ ਮਹਿਤਾ, ਗੁਰਪ੍ਰੀਤ ਸਿੰਘ ਸੰਗਰੂਰ, ਗੁਰਜੀਤ ਸਿੰਘ, ਗੁਰਪ੍ਰੀਤ ਸਿੰਘ ਨਾਭਾ ਆਦਿ ਮੌਜੂਦ ਸਨ।

Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ਦੀਆਂ ਵਿਦਿਆਰਥਣਾਂ ਨੇ 'ਇੰਡੀਆ ਸਕਿੱਲਜ਼' ਮੁਕਾਬਲੇ 'ਚ ਤਗਮੇ ਜਿੱਤੇ <br/> ਅਗਲੀ ਖ਼ਬਰ ਦੇਸ਼ ਭਰ 'ਚ ਬਿਜਲੀ ਦੀ ਮੰਗ 256 ਗੀਗਾਵਾਟ ਤੋਂ ਵੱਧ ਦੇ ਸਭ ਤੋਂ ਉੱਚੇ ਪੱਧਰ 'ਤੇ ਪੁੱਜੀ <br/>
Ad Position 24