01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਅਧਿਆਪਕ ਮੰਗਾਂ ਲਈ ਸਾਂਝੇ ਮੋਰਚੇ ਵਲੋਂ ਗੁਪਤ ਐਕਸ਼ਨ ਸ਼ੁਰੂ, ਸਿੱਖਿਆ ਮੰਤਰੀ ਦੇ ਘਰ ਦਾ ਕੀਤਾ ਘਿਰਾਓ

Ad Position 21
No active advertisement
ਅਜੀਤ ਡੈਸਕ 28-04-2026

ਕੁਹਾੜਾ, 27 ਅਪ੍ਰੈਲ (ਸੰਦੀਪ ਸਿੰਘ ਕੁਹਾੜਾ)-ਅਧਿਆਪਕ ਮੰਗਾਂ ਨੂੰ ਲਾਗੂ ਕਰਵਾਉਣ ਲਈ ਸਾਂਝੇ ਮੋਰਚਾ ਪੰਜਾਬ ਵਲੋਂ ਗੁਪਤ ਐਕਸ਼ਨਾਂ ਦੀ ਲੜੀ ਸ਼ੁਰੂ ਕਰ ਦਿੱਤੀ ਗਈ ਹੈ | ਇਹ ਗੱਲ ਸਾਂਝੇ ਮੋਰਚੇ ਦੇ ਸੂਬਾ ਕਨਵੀਨਰ ਹਰਵਿੰਦਰ ਸਿੰਘ ਬਿਲਗਾ ਅਤੇ ਜ਼ਿਲ੍ਹਾ ਕਨਵੀਨਰ ਗੁਰਦੀਪ ਸਿੰਘ ਚੀਮਾ ਨੇ ਸਾਂਝੇ ਬਿਆਨ ਵਿਚ ਕਹੀ | ਉਨ੍ਹਾਂ ਦੱਸਿਆ ਕਿ ਸਰਕਾਰ ਵਲੋਂ ਸੱਤਾ ਵਿਚ ਆਉਣ ਤੋਂ ਪਹਿਲਾਂ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ, ਕੱਚੇ ਅਧਿਆਪਕਾਂ ਨੂੰ ਪੱਕਾ ਕਰਨ, ਡੀ. ਏ., ਪੇਂਡੂ ਭੱਤਾ, ਏ. ਸੀ. ਪੀ. ਅਤੇ ਹੋਰ ਭੱਤਿਆਂ ਦੇ ਬਕਾਏ ਜਾਰੀ ਕਰਨ ਵਰਗੀਆਂ ਮੰਗਾਂ ਪੂਰੀਆਂ ਕਰਨ ਦੇ ਵਾਅਦੇ ਕੀਤੇ ਗਏ ਸਨ | ਪਰ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਵੀ ਇਹ ਵਾਅਦੇ ਅਜੇ ਤੱਕ ਅਧੂਰੇ ਹਨ | ਮਾਂਗਟ-3 ਦੇ ਬਲਾਕ ਆਗੂ ਜਸਵਿੰਦਰ ਸਿੰਘ ਨੇ ਕਿਹਾ ਕਿ ਸਰਕਾਰ ਨੇ ਮੰਗਾਂ ਪੂਰੀਆਂ ਕਰਨ ਦੀ ਬਜਾਏ ਟੈੱਟ ਪ੍ਰੀਖਿਆ, ਆਨਲਾਈਨ ਹਾਜ਼ਰੀ ਅਤੇ ਮਰਦਮ ਸ਼ੁਮਾਰੀ ਵਰਗੇ ਗੈਰ-ਵਿਦਿਅਕ ਕੰਮਾਂ ਨਾਲ ਅਧਿਆਪਕਾਂ 'ਤੇ ਵਾਧੂ ਬੋਝ ਪਾ ਦਿੱਤਾ ਹੈ | ਇਸ ਨਾਲ ਸਕੂਲਾਂ ਵਿਚ ਅਧਿਆਪਕਾਂ ਦੀ ਘਾਟ ਹੋਰ ਵੱਧ ਗਈ ਹੈ ਅਤੇ ਪੜ੍ਹਾਈ ਦਾ ਪੱਧਰ ਲਗਾਤਾਰ ਡਿਗ ਰਿਹਾ ਹੈ | ਸੂਬਾ ਕਨਵੀਨਰ ਹਰਵਿੰਦਰ ਸਿੰਘ ਬਿਲਗਾ ਨੇ ਦੱਸਿਆ ਕਿ ਗੁਪਤ ਐਕਸ਼ਨ ਤਹਿਤ ਅੱਜ ਸ਼੍ਰੀ ਅਨੰਦਪੁਰ ਸਾਹਿਬ ਨੇੜੇ ਗੰਭੀਰਪੁਰ ਵਿਖੇ ਸਿੱਖਿਆ ਮੰਤਰੀ ਦੇ ਘਰ ਦਾ ਘਿਰਾਓ ਕੀਤਾ ਗਿਆ | ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦ ਮੰਗਾਂ 'ਤੇ ਕੋਈ ਢੰਗ ਦਾ ਫ਼ੈਸਲਾ ਨਾ ਲਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਹੋਰ ਵੱਡੇ ਪੱਧਰ 'ਤੇ ਗੁਪਤ ਐਕਸ਼ਨ ਕੀਤੇ ਜਾਣਗੇ |

Ad Position 22
No active advertisement
ਪਿਛਲੀ ਖ਼ਬਰ ਵਿਦਿਆਰਥੀਆਂ ਵਲੋਂ ਖੰਨਾ ਦਾ ਦੌਰਾ ਅਗਲੀ ਖ਼ਬਰ ਦਰੱਖਤ ਵੱਢ ਕੇ ਚੋਰੀ ਕਰਨ ਦੇ ਮਾਮਲੇ 'ਚ 7 ਖ਼ਿਲਾਫ਼ ਮਾਮਲਾ ਦਰਜ
Ad Position 24