01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਅਕਾਲੀ ਦਲ ਵਾਰਿਸ ਪੰਜਾਬ ਦੇ ਕਾਰਜਕਾਰੀ ਮੁਖੀ ਖ਼ਾਲਸਾ ਅੱਜ ਖੰਨਾ ਆਉਣਗੇ - ਰੁਪਾਲੋਂ

Ad Position 21
No active advertisement
ਅਜੀਤ ਡੈਸਕ 28-04-2026
ਖੰਨਾ, 27 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਸ੍ਰੀ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅਤੇ ਅਕਾਲੀ ਦਲ ਵਾਰਸ ਪੰਜਾਬ ਦੇ ਸੰਸਥਾਪਕ ਭਾਈ ਅੰਮਿ੍ਤਪਾਲ ਸਿੰਘ ਖ਼ਾਲਸਾ ਦੇ ਪਿਤਾ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ ਖ਼ਾਲਸਾ 28 ਅਪ੍ਰੈਲ ਨੂੰ ਖੰਨਾ ਆਉਣਗੇ | ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਅਕਾਲੀ ਦਲ ਵਾਰਸ ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਨ ਸਭਾ ਹਲਕਾ ਪਾਇਲ ਦੇ ਇੰਚਾਰਜ ਸੰਦੀਪ ਸਿੰਘ ਰੁਪਾਲੋਂ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਕੀਤਾ | ਉਨ੍ਹਾਂ ਨੇ ਕਿਹਾ ਕਿ ਪੂਰੇ ਪੰਜਾਬ ਵਿੱਚ ਪਾਰਟੀ ਦਾ ਵਿਸਥਾਰ ਕਰਨ ਦੇ ਲਈ ਅਤੇ ਪਾਰਟੀ ਦੇ ਨਾਲ ਲੋਕਾਂ ਨੂੰ ਜੋੜਨ ਦੇ ਲਈ ਬਾਪੂ ਤਰਸੇਮ ਸਿੰਘ ਖ਼ਾਲਸਾ ਵੱਲੋਂ ਪੂਰੇ ਪੰਜਾਬ ਦਾ ਦੌਰਾ ਕੀਤਾ ਜਾ ਰਿਹਾ ਅਤੇ ਪਾਰਟੀ ਦੀ ਕਾਰਜਸ਼ੈਲੀ ਅਤੇ ਵਿਚਾਰਧਾਰਾ ਤੋਂ ਪ੍ਰਭਾਵਿਤ ਹੋ ਕੇ ਬਹੁਤ ਸਾਰੇ ਲੋਕ ਪਾਰਟੀ ਦੇ ਨਾਲ ਜੁੜ ਰਹੇ ਹਨ | ਨਵੇਂ ਜੁੜ ਰਹੇ ਲੋਕਾਂ ਨੂੰ ਪਾਰਟੀ ਦੇ ਵਿਚ ਸ਼ਾਮਿਲ ਕਰਵਾਉਣ ਦੇ ਲਈ ਅਕਾਲੀ ਦਲ ਵਾਰਸ ਪੰਜਾਬ ਦੇ ਵਲੋਂ 28 ਅਪ੍ਰੈਲ ਵਾਲੇ ਦਿਨ ਗੁਰਦੁਆਰਾ ਕਲਗ਼ੀਧਰ ਸਾਹਿਬ ਖੰਨਾ ਵਿਖੇ ਇੱਕ ਮੀਟਿੰਗ ਰੱਖੀ ਗਈ, ਜਿਸ ਨੂੰ ਪਾਰਟੀ ਦੇ ਹੋਰ ਆਗੂ ਵੀ ਸੰਬੋਧਨ ਕਰਨਗੇ ਇਸ ਮੀਟਿੰਗ ਮੌਕੇ ਵੱਖ-ਵੱਖ ਵਰਗਾਂ ਦੇ ਵਿਚੋਂ ਲੋਕ ਪਾਰਟੀ ਵਿੱਚ ਸ਼ਾਮਿਲ ਹੋਣਗੇ |
Ad Position 22
No active advertisement
ਪਿਛਲੀ ਖ਼ਬਰ ਬਿ੍ਟਿਸ਼ ਕਾਨਵੈਂਟ ਸਕੂਲ ਫ਼ਤਹਿਪੁਰ 'ਚ ਮਨਾਇਆ ਧਰਤੀ ਦਿਵਸ ਅਗਲੀ ਖ਼ਬਰ ਸ਼ਾਇਰਾ ਸੁਖਵਿੰਦਰ ਅੰਮਿ੍ਤ ਮਾਤਾ ਜਸਵੰਤ ਕੌਰ ਕਵਿੱਤਰੀ ਪੁਰਸਕਾਰ ਨਾਲ ਸਨਮਾਨਿਤ
Ad Position 24