01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਪਿੰਡ ਹਰਬੰਸਪੁਰਾ ਵਿਖੇ ਸਰਪੰਚ ਰਾਜਾ ਦੀ ਦੇਖ ਰੇਖ ਹੇਠ ਲੱਗਿਆ ਮਲੇਰੀਆ ਜਾਗਰੂਕਤਾ ਕੈਂਪ

Ad Position 21
No active advertisement
ਅਜੀਤ ਡੈਸਕ 28-04-2026
ਬੀਜਾ, 27 ਅਪ੍ਰੈਲ (ਕਸ਼ਮੀਰਾ ਸਿੰਘ ਬਗ਼ਲੀ)-ਪਿੰਡ ਹਰਬੰਸਪੁਰਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਸਿਵਲ ਸਰਜਨ ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਸੁਦੀਪ ਸਿੱਧੂ ਐਸ. ਐਮ. ਓ. ਮਾਨੂੰਪੁਰ ਦੀ ਯੋਗ ਅਗਵਾਈ 'ਚ ਮਲੇਰੀਆ ਬੁਖ਼ਾਰ ਵਿਰੋਧੀ ਸਿਹਤ ਜਾਗਰੂਕਤਾ ਕੈਪ ਸਰਪੰਚ ਮਨਪ੍ਰੀਤ ਸਿੰਘ ਰਾਜਾ ਦੀ ਦੇਖ ਰੇਖ ਹੇਠ ਲਗਾਇਆ ਗਿਆ | ਇਸ ਮੌਕੇ ਸਿਹਤ ਇੰਸਪੈਕਟਰ ਮੋਹਨ ਸਿੰਘ ਨੇ ਇਸ ਬੁਖ਼ਾਰ ਤੋਂ ਬਚਾਓ ਸਬੰਧੀ ਜਾਣਕਾਰੀ ਦਿੰਦਿਆਂ ਦਸਿਆ ਕਿ ਬੁਖ਼ਾਰ ਮਾਦਾ ਐਨੋਫਲੀਜ ਮੱਛਰ ਦੇ ਕੱਟਣ ਨਾਲ ਫੈਲਦਾ ਹੈ | ਇਹ ਮੱਛਰ ਠਹਿਰੇ ਹੋਏ ਪਾਣੀ ਵਿੱਚ ਪੈਦਾ ਹੁੰਦੇ ਹਨ ਅਤੇ ਰਾਤ ਵੇਲੇ ਕੱਟਦੇ ਹਨ | ਇਸ ਵਿੱਚ ਮਰੀਜ਼ ਨੂੰ ਤੇਜ ਬੁਖ਼ਾਰ,ਸਿਰ ਦਰਦ, ਉਲਟੀਆਂ ਅਤੇ ਥਕਾਵਟ ਹੁੰਦੀ ਹੈ | ਇਸ ਕਰਕੇ ਆਪਣੇ ਘਰਾਂ ਅਤੇ ਆਲੇ ਦੁਆਲੇ ਦੀ ਸਫਾਈ ਰੱਖੀ ਜਾਵੇ | ਖੁੱਲੇ੍ਹ ਮੂੰਹ ਵਾਲੇ ਬਰਤਨਾਂ, ਟੈਂਕੀਆਂ, ਟਾਇਰ, ਕੂਲਰਾਂ, ਫ਼ਰਿਜਾਂ ਦੀ ਟਰੇਆਂ ਆਦਿ ਨੂੰ ਹਫ਼ਤੇ ਵਿੱਚ ਇਕ ਵਾਰ ਸਾਫ਼ ਕੀਤਾ ਜਾਵੇ | ਛੱਪੜਾਂ ਵਿੱਚ ਕਾਲਾ ਤੇਲ ਪਾਇਆ ਜਾਵੇ ਤਾਂ ਕਿ ਮੱਛਰਾਂ ਦੀ ਪੈਦਾਇਸ਼ ਨੂੰ ਰੋਕਿਆ ਜਾ ਸਕੇ | ਮੱਛਰਾਂ ਦੇ ਕੱਟਣ ਤੋਂ ਬਚਣ ਲਈ ਪੂਰੇ ਸਰੀਰ ਨੂੰ ਢੱਕ ਕੇ ਰੱਖਿਆ ਜਾਵੇ, ਰਾਤ ਸਮੇਂ ਮੱਛਰਦਾਨੀ ਜਾਂ ਮੱਛਰ ਭਜਾਉਣ ਵਾਲੀਆਂ ਕਰੀਮਾ ਦਾ ਇਸਤੇਮਾਲ ਕੀਤਾ ਜਾਵੇ | ਜੇ ਕਿਸੇ ਵਿਅਕਤੀ ਨੂੰ ਬੁਖ਼ਾਰ ਹੁੰਦਾ ਹੈ ਤਾਂ ਆਪਣੇ ਖੂਨ ਦੀ ਜਾਂਚ ਕਰਵਾਈ ਜਾਵੇ | ਇਸਦਾ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ | ਇਸ ਕੈਪ ਵਿੱਚ ਜਗਦੇਵ ਸਿੰਘ ਰੁਪਾਲੋਂ, ਗੁਰਦੀਪ ਸਿੰਘ, ਮਨਪ੍ਰੀਤ ਸਿੰਘ ਸਰਪੰਚ, ਪ੍ਰਧਾਨ ਬਲਵਿੰਦਰ ਸਿੰਘ ਸੰਧੂ, ਵਾਈਸ ਪ੍ਰਧਾਨ ਜਰਨੈਲ ਸਿੰਘ ਸੰਧੂ, ਭਿੰਦਰਪਾਲ ਸਿੰਘ ਸੰਧੂ, ਪੰਚ, ਚੇਅਰਮੈਨ ਗੁਰਜੰਟ ਸਿੰਘ ਸੰਧੂ, ਸੁਦਾਗਰ ਸੰਧੂ, ਪੰਚ- ਲਖਵੀਰ ਕੌਰ, ਹਰਪ੍ਰੀਤ ਸਿੰਘ, ਲਖਵੀਰ ਸਿੰਘ, ਇਕਬਾਲ ਸਿੰਘ ਸੰਧੂ, ਮੋਹਣ ਸਿੰਘ, ਬਲਜੀਤ ਕੌਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਜਾਰੀ ਐਲਾਨਨਾਮਾ (ਦਸਤਾਵੇਜ਼) ਬਹੁਤ ਹੀ ਸ਼ਲਾਘਾਯੋਗ ਕਦਮ, ਲੋਕ ਹਿੱਤਾਂ ਅਨੁ... ਅਗਲੀ ਖ਼ਬਰ ਬਿ੍ਟਿਸ਼ ਕਾਨਵੈਂਟ ਸਕੂਲ ਫ਼ਤਹਿਪੁਰ 'ਚ ਮਨਾਇਆ ਧਰਤੀ ਦਿਵਸ
Ad Position 24