ਸੰਬੰਧਿਤ ਮਹਿਕਮਿਆਂ ਦਾ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਬਣਾਉਣ ਦਾ ਦਿੱਤਾ ਸੁਝਾਅ ਖੰਨਾ ਅੰਦਰ ਲਗਾਤਾਰ ਵਾਪਰ ਰਹੀਆਂ ਅੱਗ ਲੱਗਣ ਦੀਆਂ ਘਟਨਾਵਾਂ ਰੋਕਣ ਦੇ ਮਕਸਦ ਨਾਲ ਐੱਸ. ਐੱਸ. ਪੀ ਨੇ ਡੀ. ਸੀ. ਨੂੰ ਲਿਖਿਆ ਪੱਤਰ
ਅਜੀਤ ਡੈਸਕ
28-04-2026
ਪੁਲਿਸ ਦੀ ਤੇਜ਼ ਕਾਰਵਾਈ ਨਾਲ ਕਈ ਵੱਡੇ ਹਾਦਸਿਆਂ ਨੂੰ ਟਾਲਿਆ ਗਿਆ, ਲੋਕਾਂ ਨੂੰ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਗਿਆ | ਐੱਸ. ਐੱਸ. ਪੀ. ਡਾ. ਦਰਪਣ ਆਹਲੂਵਾਲੀਆ ਨੇ ਪੱਤਰ ਵਿੱਚ ਸੁਝਾਅ ਦਿੱਤਾ ਕਿ ਅੱਗ ਦੀਆਂ ਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹਾ ਪੱਧਰ ਤੇ ਇੱਕ ਕੰਟਰੋਲ ਰੂਮ ਸਥਾਪਿਤ ਕੀਤਾ ਜਾਵੇ, ਜੋ ਵੱਖ-ਵੱਖ ਵਿਭਾਗਾਂ ਨਾਲ ਮਿਲ ਕੇ ਤੁਰੰਤ ਕਾਰਵਾਈ ਯਕੀਨੀ ਬਣਾਏ | ਇਸ ਦੇ ਨਾਲ ਹੀ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਤੇ ਹੋਰ ਸੰਬੰਧਤ ਵਿਭਾਗਾਂ ਨੂੰ ਫ਼ੈਕਟਰੀਆਂ ਵਿੱਚ ਜਾ ਕੇ ਫਾਇਰ ਸੇਫ਼ਟੀ ਪ੍ਰਬੰਧਾਂ ਦੀ ਜਾਂਚ ਕਰਨੀ ਚਾਹੀਦੀ ਹੈ, ਖ਼ਾਸ ਕਰਕੇ ਉਨ੍ਹਾਂ ਥਾਵਾਂ 'ਤੇ ਜਿੱਥੇ ਜਲਨਸ਼ੀਲ ਸਮੱਗਰੀ ਜਾਂ ਕੈਮੀਕਲ ਵਰਤੇ ਜਾਂਦੇ ਹਨ | ਪੱਤਰ ਵਿੱਚ ਇਹ ਵੀ ਮੰਗ ਕੀਤੀ ਗਈ ਕਿ ਇੱਕ ਮਾਹਿਰ ਟੀਮ ਖੰਨਾ ਭੇਜੀ ਜਾਵੇ ਜੋ ਅੱਗ ਲੱਗਣ ਦੇ ਅਸਲ ਕਾਰਨਾਂ ਦੀ ਜਾਂਚ ਕਰਕੇ ਲੋਕਾਂ ਨੂੰ ਜਾਗਰੂਕ ਕਰੇ, ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਤੋਂ ਬਚਿਆ ਜਾ ਸਕੇ | ਖੰਨਾ ਪੁਲਿਸ ਦੀ ਇਸ ਪਹਿਲ ਤੇ ਸੇਵਾ ਭਾਵਨਾ ਨੇ ਸਾਬਤ ਕਰ ਦਿੱਤਾ ਹੈ ਕਿ ਪੁਲਿਸ ਮਹਿਕਮਾ ਲੋਕਾਂ ਦੀ ਸੁਰੱਖਿਆ ਲਈ ਹਰ ਸਮੇਂ ਤਤਪਰ ਹੈ | ਇਲਾਕੇ ਦੇ ਲੋਕਾਂ ਨੇ ਐਸ. ਐਸ. ਪੀ ਦੇ ਇਸ ਯਤਨ ਦੀ ਸ਼ਲਾਘਾ ਕਰਦਿਆਂ ਉਮੀਦ ਜਤਾਈ ਹੈ ਕਿ ਆਉਣ ਵਾਲੇ ਸਮੇਂ ਵਿੱਚ ਅੱਗ ਵਰਗੀਆਂ ਘਟਨਾਵਾਂ ''ਤੇ ਪੂਰੀ ਤਰ੍ਹਾਂ ਕਾਬੂ ਪਾਉਣ ਤੇ ਵੱਡੇ ਹਾਦਸੇ ਰੋਕਣ ਲਈ ਪ੍ਰਬੰਧ ਹੋਰ ਵੀ ਢੁਕਵੇਂ ਹੋਣਗੇ |