02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੀ ਮੀਟਿੰਗ ਪੀ. ਐਸ. ਐਮ. ਯੂ ਵਲੋਂ 15 ਮਈ ਨੂੰ ਸੰਗਰੂਰ 'ਚ ਰੋਸ ਮਾਰਚ ਕਰਨ ਦਾ ਫ਼ੈਸਲਾ

Ad Position 21
No active advertisement
ਅਜੀਤ ਡੈਸਕ 28-04-2026
ਪਾਇਲ, 27 ਅਪ੍ਰੈਲ (ਨਿਜ਼ਾਮਪੁਰ, ਰਜਿੰਦਰ ਸਿੰਘ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸਜ਼ ਯੂਨੀਅਨ ਦੀ ਇੱਕ ਅਹਿਮ ਮੀਟਿੰਗ ਸੂਬਾ ਪ੍ਰਧਾਨ ਗੁਰਨਾਮ ਸਿੰਘ ਵਿਰਕ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਬੁਲਾਰਿਆਂ ਨੇ ਪੰਜਾਬ ਸਰਕਾਰ ਦੇ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਰਵੱਈਏ ਦੀ ਤਿੱਖੀ ਨਿੰਦਾ ਕਰਦਿਆਂ ਕਿਹਾ ਕਿ ਉੱਚ ਅਦਾਲਤਾਂ ਵੱਲੋਂ ਦਿੱਤੇ ਗਏ ਮੁਲਾਜ਼ਮ ਹਿਤੈਸ਼ੀ ਫ਼ੈਸਲੇ ਲਾਗੂ ਕਰਨ ਵਿੱਚ ਸਰਕਾਰ ਟਾਲਮਟੋਲ ਕਰ ਰਹੀ ਹੈ | ਇਸ ਕਰਕੇ 15 ਮਈ ਨੂੰ ਸੰਗਰੂਰ ਵਿਖੇ ਸੂਬਾ ਅਤੇ ਜ਼ਿਲ੍ਹਾ ਲੀਡਰਸ਼ਿਪ ਵਲੋਂ ਕਾਲੇ ਚੋਲੇ ਪਾ ਕੇ ਪੰਜਾਬ ਦੇ ਖਜਾਨਾ ਮੰਤਰੀ ਹਰਪਾਲ ਸਿੰਘ ਚੀਮਾ ਦੇ ਘਰ ਵੱਲ ਸੰਕੇਤਕ ਰੋਸ ਮਾਰਚ ਕੀਤਾ ਜਾਵੇਗਾ | ਯੂਨੀਅਨ ਨੇ ਆਉਣ ਵਾਲੀਆਂ ਨਗਰ ਕੌਂਸਲ ਅਤੇ ਨਿਗਮ ਚੋਣਾਂ ਦੌਰਾਨ ਵੀ ਸਰਕਾਰ ਖ਼ਿਲਾਫ਼ ਮੁਹਿੰਮ ਚਲਾਉਣ ਦਾ ਫ਼ੈਸਲਾ ਕੀਤਾ ਹੈ | ਵੋਟਾਂ ਦੇ ਦਿਨ ਕਲੈਰੀਕਲ ਕਰਮਚਾਰੀ ਕਾਲੇ ਬਿੱਲੇ ਲਾ ਕੇ ਚੋਣ ਡਿਊਟੀ ਕਰਨਗੇ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸੂਬਾ ਪ੍ਰੈੱਸ ਸਕੱਤਰ ਗੁਰਪ੍ਰੀਤ ਸਿੰਘ ਖੱਟੜਾ, ਸੂਬਾ ਚੇਅਰਮੈਨ ਰਘਬੀਰ ਸਿੰਘ ਬਡਵਾਲ, ਵਾਈਸ ਚੇਅਰਮੈਨ ਤੇ ਜ਼ਿਲ੍ਹਾ ਪ੍ਰਧਾਨ ਹੁਸ਼ਿਆਰਪੁਰ ਅਨੀਰੁਧ ਮੋਦਗਿਲ, ਪਿੱਪਲ ਸਿੰਘ ਸਿੱਧੂ ਅਤੇ ਖੁਸ਼ਕਰਨਜੀਤ ਸਿੰਘ ਦੋਵੇਂ ਸੂਬਾ ਸੀਨੀਅਰ ਮੀਤ ਪ੍ਰਧਾਨ, ਅਮਿਤ ਅਰੋੜਾ ਸੂਬਾ ਵਧੀਕ ਜਨਰਲ ਸਕੱਤਰ ਅਤੇ ਸੂਬਾ ਪ੍ਰਧਾਨ ਬੀ ਐਂਡ ਆਰ ਵਿਭਾਗ, ਤੇਜਿੰਦਰ ਸਿੰਘ ਨੰਗਲ ਸੂਬਾ ਮੁਖ ਸਲਾਹਕਾਰ ਅਤੇ ਸੂਬਾ ਪ੍ਰਧਾਨ ਤੇ ਨਰਿੰਦਰ ਸਿੰਘ ਚੀਮਾ ਸੂਬਾ ਜਨਰਲ ਸਕੱਤਰ, ਅਸ਼ੋਕ ਕੁਮਾਰ ਸੂਬਾ ਪ੍ਰਧਾਨ ਕਮਿਸ਼ਨਰ ਦਫਤਰ, ਲਖਬੀਰ ਸਿੰਘ ਗਰੇਵਾਲ ਸੂਬਾ ਪ੍ਰਧਾਨ ਖ਼ਜ਼ਾਨਾ ਕਰਮਚਾਰੀ ਐਸੋਸੀਏਸ਼ਨ, ਵਿਨੋਦ ਸਾਗਰ ਸੂਬਾ ਪ੍ਰਧਾਨ ਪੰਜਾਬ ਰੋਡਵੇਜ਼, ਅਮਰਪ੍ਰੀਤ ਸਿੰਘ ਸੂਬਾ ਪ੍ਰਧਾਨ ਐਨ ਸੀ ਸੀ, ਯਾਦਵਿੰਦਰ ਸਿੰਘ ਪ੍ਰਧਾਨ ਕਮਿਸ਼ਨਰ ਦਫ਼ਤਰ ਫ਼ਿਰੋਜਪੁਰ, ਸੰਦੀਪ ਭੁੰਬਕ ਜ਼ਿਲ੍ਹਾ ਪ੍ਰਧਾਨ ਲੁਧਿਆਣਾ, ਸੰਗਤ ਰਾਮ ਬਾਗ਼ੀ ਜ਼ਿਲ੍ਹਾ ਪ੍ਰਧਾਨ ਕਪੂਰਥਲਾ, ਸੁਨੀਲ ਕੁਮਾਰ ਜ਼ਿਲ੍ਹਾ ਪ੍ਰਧਾਨ ਫ਼ਾਜ਼ਿਲਕਾ ਗੁਰਚਰਨ ਸਿੰਘ ਪੰਧੇਰ ਜ਼ਿਲ੍ਹਾ ਜਨਰਲ ਸਕੱਤਰ ਲੁਧਿਆਣਾ ਅਮਿਤ ਕਟੋਚ ਜਿਲਾ ਪ੍ਰਧਾਨ ਮੋਹਾਲੀ, ਗੁਰਵਿੰਦਰ ਸਿੰਘ ਜਨਰਲ ਸਕੱਤਰ ਐਨ. ਸੀ. ਸੀ, ਗੁਰਪ੍ਰੀਤ ਸਿੰਘ, ਰਕੇਸ਼ ਕੁਮਾਰ ਅਤੇ ਸੁਨੀਲ ਕੁਮਾਰ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਸਾਰੇ ਲੁਧਿਆਣਾ ਆਦਿ ਸ਼ਾਮਿਲ ਹੋਏ |
Ad Position 22
No active advertisement
ਪਿਛਲੀ ਖ਼ਬਰ ਪਿੰਡ ਕੂਹਲੀ ਕਲਾਂ ਤੋਂ ਸਿਹੌੜਾ ਸੜਕ ਟੁੱਟਣ ਕਾਰਨ ਪਿੰਡ ਵਾਸੀ ਪ੍ਰੇਸ਼ਾਨ ਅਗਲੀ ਖ਼ਬਰ ਯੂਨੀਵਰਸਿਟੀ 'ਚੋਂ ਦੂਜੀ ਪੁਜ਼ੀਸ਼ਨ ਪ੍ਰਾਪਤ ਕਰਨ ਵਾਲੀ ਕੋਮਲਪ੍ਰੀਤ ਕੌਰ ਜੱਲਾ ਨੂੰ ਵਿਧਾਇਕ ਗਿਆਸਪੁਰਾ ਨੇ ਕੀਤਾ ਸਨਮਾਨਿ...
Ad Position 24