02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਪਿੰਡ ਕੂਹਲੀ ਕਲਾਂ ਤੋਂ ਸਿਹੌੜਾ ਸੜਕ ਟੁੱਟਣ ਕਾਰਨ ਪਿੰਡ ਵਾਸੀ ਪ੍ਰੇਸ਼ਾਨ

Ad Position 21
No active advertisement
ਅਜੀਤ ਡੈਸਕ 28-04-2026
ਮਲੌਦ, 27 ਅਪ੍ਰੈਲ (ਦਿਲਬਾਗ ਸਿੰਘ ਚਾਪੜਾ)-ਪਿੰਡ ਕੂਹਲੀ ਕਲਾਂ ਤੋਂ ਸਿਹੌੜਾ ਜਾਣ ਵਾਲੀ ਸੜਕ ਦੀ ਖ਼ਸਤਾ ਹਾਲ ਸੜਕ ਤੇ ਰੋਸ ਜ਼ਾਹਿਰ ਕਰਦਿਆਂ ਸਿੰਘ ਵੈੱਲਫੇਅਰ ਯੂਥ ਕਲੱਬ ਕੂਹਲੀ ਕਲਾਂ ਦੇ ਪ੍ਰਧਾਨ ਅਤੇ ਸਮਾਜ ਸੇਵੀ ਹਰਵਿੰਦਰ ਸਿੰਘ ਬਿੰਦੀ ਨੇ ਕਿਹਾ ਕਿ ਇਸ ਸੜਕ ਵਿੱਚ ਵੱਡੇ ਵੱਡੇ ਟੋਏ ਪਏ ਹੋਣ ਕਾਰਨ ਪਿੰਡ ਵਾਸੀਆਂ ਦੇ ਨਾਲ ਨਾਲ ਰਾਹਗੀਰਾਂ ਨੂੰ ਬੜੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਰਾੜਾ ਸਾਹਿਬ ਤੋਂ ਪਾਇਲ ਨਾਲ ਜੋੜਨ ਪਿੰਡ ਕੂਹਲੀ ਕਲਾਂ ਤੋਂ ਸਿਹੌੜਾ ਤੱਕ ਤਿੰਨ ਕਿੱਲੋਮੀਟਰ ਦੀ ਲੰਬਾਈ ਵਾਲੀ ਇਹ ਸੜਕ ਦੀ ਬੇਹੱਦ ਬੁਰੀ ਹਾਲਾਤ ਕਾਰਣ ਸਕੂਲਾਂ ਕਾਲਜਾਂ ਨੂੰ ਜਾਣ ਵਾਲੇ ਵਿਦਿਆਰਥੀ, ਗੁਰੂਘਰਾਂ ਨੂੰ ਜਾਣ ਵਾਲੀ ਸੰਗਤ ਅਤੇ ਖ਼ਾਸਕਰ ਬਜ਼ੁਰਗਾਂ ਨੂੰ ਭਾਰੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈਂਦਾ ਹੈ, ਪਰ ਹਜ਼ਾਰਾ ਕਿੱਲੋਮੀਟਰ ਸੜਕਾਂ ਦੇ ਨਵੀਨੀਕਰਨ ਦੇ ਦਾਅਵੇ ਕਰਨ ਵਾਲੀ ਸਰਕਾਰ ਇਸ ਸੜਕ ਵੱਲ ਕੋਈ ਧਿਆਨ ਨਹੀਂ ਦੇ ਰਹੀ | ਉਨ੍ਹਾਂ ਕਿਹਾ ਕਿ ਸਰਕਾਰ ਇਸ਼ਤਿਹਾਰਬਾਜ਼ੀ ਵਿੱਚ ਪੰਜਾਬ ਦੇ ਲੋਕਾਂ ਦੇ ਕਰੋੜਾਂ ਰੁਪਏ ਫੂਕ ਰਹੀ ਹੈ, ਪਰ ਬੁਨਿਆਦੀ ਸਹੂਲਤਾਂ ਦੇਣ ਤੋਂ ਕੰਨੀ ਕਤਰਾ ਰਹੀ ਹੈ ਅਤੇ ਪੰਜਾਬ ਦਾ ਸਾਰਾ ਖਜਾਨਾ ਦਿੱਲੀ ਵਾਲਿਆਂ ਨੂੰ ਲੁਟਾਇਆ ਜਾ ਰਿਹਾ ਹੈ |
ਉਨ੍ਹਾਂ ਪ੍ਰਸ਼ਾਸਨ ਅਤੇ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਠੀਕ ਹਾਲਤ ਸੜਕਾਂ ਦੀ ਦੇਖਭਾਲ ਯਕੀਨੀ ਬਣਾਈ ਜਾਵੇ ਅਤੇ ਟੁੱਟ ਚੁੱਕੀਆਂ ਸੜਕਾਂ ਨੂੰ ਪਹਿਲ ਦੇ ਆਧਾਰ ਤੇ ਦੁਬਾਰਾ ਤੋਂ ਬਣਾਇਆ ਜਾਵੇ | ਇਸ ਮੌਕੇ ਗ਼ੁਲਾਮ ਹੁਸੈਨ, ਕੁਲਦੀਪ ਸਿੰਘ, ਯਾਦਵਿੰਦਰ ਸਿੰਘ, ਯੁਵਕ ਸੇਵਾਵਾਂ ਕਲੱਬ ਪ੍ਰਧਾਨ ਕਮਲਜੀਤ ਸਿੰਘ, ਅਕਾਸ਼ਪ੍ਰੀਤ, ਗੁਰਪ੍ਰੀਤ ਸਿੰਘ ਆਦਿ ਸਾਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਗਿਆਸਪੁਰਾ ਨੇ 34 ਪਰਿਵਾਰਾਂ ਨੂੰ ਮਕਾਨ ਬਣਾਉਣ ਲਈ ਸੈਕਸ਼ਨ ਲੈਂਟਰ ਵੰਡੇ ਅਗਲੀ ਖ਼ਬਰ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੀ ਮੀਟਿੰਗ ਪੀ. ਐਸ. ਐਮ. ਯੂ ਵਲੋਂ 15 ਮਈ ਨੂੰ ਸੰਗਰੂਰ 'ਚ ਰੋਸ ਮਾਰਚ ਕ...
Ad Position 24