13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਪੁਲਿਸ ਵਲੋਂ ਵੱਖ-ਵੱਖ ਥਾਵਾਂ 'ਤੇ ਜਾਂਚ ਨਸ਼ਾ ਤਸਕਰਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ- ਡੀ. ਐੱਸ. ਪੀ ਸਮਰਾਲਾ

Ad Position 21
No active advertisement
ਅਜੀਤ ਡੈਸਕ 29-04-2026
ਮਾਛੀਵਾੜਾ ਸਾਹਿਬ, 28 ਅਪ੍ਰੈਲ (ਮਨੋਜ ਕੁਮਾਰ)-ਪੁਲਿਸ ਜ਼ਿਲ੍ਹਾ ਖੰਨਾ ਦੀ ਸੀਨੀਅਰ ਪੁਲਿਸ ਕਪਤਾਨ ਡਾ. ਦਰਪਨ ਆਹਲੂਵਾਲੀਆ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨਸ਼ਾ ਤਸਕਰਾਂ 'ਤੇ ਸ਼ਿਕੰਜਾ ਕੱਸਣ ਲਈ ਮਾਛੀਵਾੜਾ ਦੇ ਵੱਖ ਵੱਖ ਥਾਵਾ 'ਤੇ ਡੀ. ਐਸ. ਪੀ. ਸਮਰਾਲਾ ਪਿ੍ਤਪਾਲ ਸਿੰਘ ਦੀ ਅਗਵਾਈ ਵਿੱਚ ਕਾਸੋ ਆਪ੍ਰੇਸ਼ਨ ਸ਼ੁਰੂ ਕੀਤਾ ਗਿਆ | ਜਿਸ ਤਹਿਤ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਚੈਕਿੰਗ ਕੀਤੀ | ਪੁਲਿਸ ਦੀ ਟੀਮ ਵਿੱਚ ਸ਼ਾਮਿਲ ਮੁਲਾਜ਼ਮਾਂ ਨੇ ਸ਼੍ਰੀ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿੱਚ ਵੀ ਤਲਾਸ਼ੀ ਮੁਹਿੰਮ ਚਲਾਈ | ਇਸ ਮੌਕੇ ਗੱਲਬਾਤ ਕਰਦਿਆਂ, ਡੀ. ਐਸ. ਪੀ. ਪਿ੍ਤਪਾਲ ਸਿੰਘ ਨੇ ਕਿਹਾ ਕਿ ਖੇਡ ਸਟੇਡੀਅਮ ਸਿਰਫ਼ ਖੇਡਾਂ ਲਈ ਹਨ, ਇਹ ਸਾਡੇ ਨੌਜਵਾਨਾਂ ਦੀ ਪ੍ਰਤਿਭਾ ਨੂੰ ਦਰਸਾਉਂਦੇ ਹਨ | ਇਨਾਂ ਸਟੇਡੀਅਮਾਂ ਨੂੰ ਨਸ਼ੇੜੀਆਂ ਦਾ ਅੱਡਾ ਨਹੀਂ ਬਣਨ ਦਿੱਤਾ ਜਾਵੇਗਾ | ਪੁਲਿਸ ਸਮੇਂ-ਸਮੇਂ 'ਤੇ ਸਟੇਡੀਅਮ ਵਿੱਚ ਗਸ਼ਤ ਕਰਦੀ ਰਹੇਗੀ | ਇਸ ਤੋਂ ਇਲਾਵਾ, ਪੁਲਿਸ ਸ਼ਹਿਰ ਦੇ ਹੋਰ ਸ਼ੱਕੀ ਸਥਾਨਾਂ 'ਤੇ ਤਲਾਸ਼ੀ ਵੀ ਲਈ | ਡੀ. ਐਸ. ਪੀ. ਸਮਰਾਲਾ ਨੇ ਨਸ਼ਾ ਤਸਕਰਾਂ ਨੂੰ ਆਪਣੀਆਂ ਗੈਰ-ਕਾਨੂੰਨੀ ਗਤੀਵਿਧੀਆਂ ਬੰਦ ਕਰਨ ਦੀ ਚਿਤਾਵਨੀ ਵੀ ਦਿੱਤੀ | ਇਸ ਮੌਕੇ ਉਨਾਂ ਨਾਲ ਵਧੀਕ ਐਸ. ਐਚ. ਓ. ਪ੍ਰਸ਼ੋਤਮ ਲਾਲ, ਸਹਾਇਕ ਥਾਣੇਦਾਰ ਜਰਨੈਲ ਸਿੰਘ ਅਤੇ ਹੋਰ ਪੁਲਿਸ ਮੁਲਾਜ਼ਮ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਚੰਦਨ ਨੇਗੀ ਨੇ ਈ. ਓ. ਅਤੇ ਐਸ. ਐਮ. ਓ. ਨੂੰ ਸਟਾਲਾਂ ਅਤੇ ਦੁਕਾਨਾਂ ਦੀ ਮਾੜੀ ਸਫ਼ਾਈ ਸੰਬੰਧੀ ਮੰਗ ਪੱਤਰ ਸੌਂਪਿਆ ਅਗਲੀ ਖ਼ਬਰ ਕੇਜਰੀਵਾਲ ਤੇ ਭਗਵੰਤ ਮਾਨ ਜਵਾਬ ਦੇਣ ਕਿ ਭਾਜਪਾ 'ਚ ਸ਼ਾਮਿਲ ਹੋਏ 7 ਰਾਜ ਸਭਾ ਮੈਂਬਰਾਂ ਵਿਚੋਂ ਆਮ ਆਦਮੀ ਕੌਣ ਸੀ- ਜਗਜੀਵ...
Ad Position 24