ਖੰਨਾ, 28 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਏ. ਐਸ. ਗਰੁੱਪ ਆਫ਼ ਇੰਸਟੀਚਿਊਸ਼ਨਜ਼, ਖੰਨਾ ਦੇ ਇੰਸਟੀਚਿਊਸ਼ਨ ਇਨੋਵੇਸ਼ਨ ਕੌਂਸਲ ਵੱਲੋਂ ਵਿਦਿਆਰਥੀਆਂ ਦੇ ਹੁਨਰ ਵਿਕਾਸ ਅਤੇ ਉੱਦਮਤਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਬਿਜ਼ਨਸ ਪਲਾਨ ਵਿਸ਼ੇ 'ਤੇ ਪਾਵਰਪੁਆਇੰਟ ਪੇਸ਼ਕਾਰੀ ਮੁਕਾਬਲਾ ਕਰਵਾਇਆ ਗਿਆ | ਇਸ ਪ੍ਰੋਗਰਾਮ ਵਿੱਚ ਵਿਦਿਆਰਥੀਆਂ ਨੇ ਆਪਣੇ ਕਾਰੋਬਾਰੀ ਵਿਚਾਰ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤੇ | ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੇ ਮਾਰਕੀਟ ਰਿਸਰਚ, ਨਿਵੇਸ਼ ਯੋਜਨਾ ਅਤੇ ਭਵਿੱਖ ਦੀਆਂ ਸੰਭਾਵਨਾਵਾਂ ਬਾਰੇ ਵਿਸਥਾਰ ਵਿੱਚ ਸਮਝਾਇਆ | ਇਸ ਦੌਰਾਨ ਪਹਿਲਾ ਸਥਾਨ ਸਾਹਿਲਪ੍ਰੀਤ ਕੌਰ, ਦੂਜਾ ਸਥਾਨ ਮੰਤਨਪ੍ਰੀਤ ਕੌਰ, ਤੀਜਾ ਸਥਾਨ ਹਾਰਤਿਕ ਕੁਮਾਰ ਨੇ ਹਾਸਿਲ ਕੀਤਾ | ਕਾਲਜ ਡਾਇਰੈਕਟਰ ਡਾ. ਹਰਪ੍ਰੀਤ ਸਿੰਘ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਵਿਦਿਆਰਥੀਆਂ ਨੂੰ ਗਿਆਨ ਪ੍ਰਦਾਨ ਕਰਦੀਆਂ ਹਨ ਅਤੇ ਉਨ੍ਹਾਂ ਨੂੰ ਭਵਿੱਖ ਵਿੱਚ ਸਫਲ ਕਾਰੋਬਾਰੀ ਬਣਨ ਲਈ ਪ੍ਰੇਰਿਤ ਕਰਦੀਆਂ ਹਨ | ਅੰਤ ਵਿੱਚ ਪ੍ਰੋਫ਼ੈਸਰ ਹੀਨਾ ਨੇ ਕਾਲਜ ਡਾਇਰੈਕਟਰ ਡਾ. ਹਰਪ੍ਰੀਤ ਸਿੰਘ, ਸਟਾਫ਼ ਮੈਂਬਰਾਂ ਅਤੇ ਸਾਰੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ |