ਸਾਹਨੇਵਾਲ, 28 ਅਪ੍ਰੈਲ (ਹਨੀ ਚਾਠਲੀ)-ਆਮ ਆਦਮੀ ਪਾਰਟੀ ਦੇ ਪੰਜਾਬ ਨਾਲ ਸਬੰਧਿਤ 7 ਰਾਜ ਸਭਾ ਮੈਂਬਰਾਂ ਨੇ ਆਪ ਪਾਰਟੀ ਛੱਡ ਕੇ ਭਾਰਤੀ ਜਨਤਾ ਪਾਰਟੀ ਵਿਚ ਜਾ ਕੇ ਪੰਜਾਬ ਅਤੇ ਪੰਜਾਬੀਆਂ ਨਾਲ ਬਹੁਤ ਵੱਡੀ ਗ਼ੱਦਾਰੀ ਕੀਤੀ ਹੈ ਅਤੇ ਇਨ੍ਹਾਂ ਵਿਅਕਤੀਆਂ ਨੂੰ ਪਾਰਟੀ ਨੇ ਇੰਨੇ ਵੱਡੇ ਅਹੁਦਿਆਂ 'ਤੇ ਬਿਠਾ ਕੇ ਪੂਰਾ ਮਾਣ ਸਤਿਕਾਰ ਦਿੱਤਾ ਸੀ | ਪਰ ਇਹ ਵਿਅਕਤੀ ਪਾਰਟੀ ਵਲੋਂ ਦਿੱਤੇ ਮਾਣ ਸਨਮਾਨ ਨੂੰ ਹਜ਼ਮ ਨਹੀਂ ਕਰ ਸਕੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਹਨੇਵਾਲ ਵਾਰਡ ਨੰਬਰ 5 ਤੋਂ ਆਪ ਦੇ ਇੰਚਾਰਜ ਧਰਮਿੰਦਰ ਕੁਮਾਰ ਕਾਲੀ ਅਤੇ ਯੂਥ ਵਿੰਗ ਦੇ ਬਲਾਕ ਕੋਆਰਡੀਨੇਟਰ ਦੀਪਕ ਦੀਨੂੰ ਨੇ ਅਜੀਤ ਨਾਲ ਗੱਲਬਾਤ ਕਰਦਿਆਂ ਪ੍ਰਗਟ ਕੀਤਾ | ਉਨ੍ਹਾਂ ਕਿਹਾ ਕਿ ਜਿਨ੍ਹਾਂ ਆਗੂਆਂ ਨੂੰ ਆਪ ਪਾਰਟੀ ਨੇ ਭਰੋਸੇ ਨਾਲ ਰਾਜ ਸਭਾ ਵਿਚ ਭੇਜਿਆ ਸੀ, ਉਨ੍ਹਾਂ ਨੇ ਲੋਕਾਂ ਦੀ ਪਿੱਠ 'ਚ ਛੁਰਾ ਮਾਰਿਆ ਹੈ | ਕਾਲੀ ਤੇ ਦੀਨੂੰ ਨੇ ਕਿਹਾ ਕਿ ਪੰਜਾਬ ਵਿਚਲੀ ਆਮ ਆਦਮੀ ਪਾਰਟੀ ਇੱਕਜੁੱਟ ਹੈ ਅਤੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜ਼ਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਮਜ਼ਬੂਤ ਹੈ ਅਤੇ 2027 ਦੀਆਂ ਵਿਧਾਨ ਸਭਾ ਦੀਆਂ ਚੋਣਾਂ ਵਿਚ ਇੱਕਜੁੱਟਤਾ ਨਾਲ ਪੰਜਾਬ ਵਿਚ ਦੁਬਾਰਾ ਆਪ ਦੀ ਸਰਕਾਰ ਬਣਾਵੇਗੀ |