ਮਲੌਦ, 28 ਅਪ੍ਰੈਲ (ਦਿਲਬਾਗ ਸਿੰਘ ਚਾਪੜਾ)-ਬਾਰਡਰ ਰੋਡ ਆਰਗੀਨੇਸ਼ਨ ਵਿੱਚ ਬਤੌਰ ਅਸਿਸਟੈਂਟ ਇੰਜੀਨੀਅਰ ਸੇਵਾ ਨਿਭਾ ਰਹੇ ਪਿੰਡ ਸਿਆੜ੍ਹ ਦੇ ਅਵਤਾਰ ਸਿੰਘ ਆਪਣੀਆਂ ਦਹਾਕਿਆਂ ਦੀ ਬੇਦਾਗ਼ ਅਤੇ ਸ਼ਾਨਦਾਰ ਸੇਵਾ ਉਪਰੰਤ ਸੇਵਾ ਮੁਕਤ ਹੋਏ, ਜਿਨ੍ਹਾਂ ਦਾ ਪਿੰਡ ਵਾਸੀਆਂ ਵੱਲੋਂ ਸੀਨੀਅਰ ਆਗੂ ਅਤੇ ਸਾਬਕਾ ਚੇਅਰਮੈਨ ਕਮਲਜੀਤ ਸਿੰਘ ਸਿਆੜ੍ਹ ਅਤੇ ਸੰਮਤੀ ਮੈਂਬਰ ਪ੍ਰੋ. ਗੁਰਮੁੱਖ ਸਿੰਘ ਗੋਮੀ ਸਿਆੜ੍ਹ ਦੀ ਅਗਵਾਈ ਹੇਠ ਸਨਮਾਨ ਕੀਤਾ ਗਿਆ | ਇਸ ਮੌਕੇ ਇੰਜੀ. ਅਵਤਾਰ ਸਿੰਘ ਨੇ ਮਾਣ ਸਨਮਾਨ ਦੇਣ ਲਈ ਪਿੰਡ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਹੁਣ ਪਿੰਡ ਵਿੱਚ ਹੀ ਵਿਚਰ ਕੇ ਸਮਾਜ ਸੇਵਾ ਵੱਲ ਧਿਆਨ ਦੇਣਗੇ | ਇਸ ਮੌਕੇ ਜਗਜੀਤ ਸਿੰਘ, ਲਖਵੀਰ ਸਿੰਘ, ਮਨਪ੍ਰੀਤ ਸਿੰਘ, ਦਸਵਿੰਦਰ ਸਿੰਘ, ਜਸਪਾਲ ਸਿੰਘ (ਸਾਰੇ ਪੰਚਾਇਤ ਮੈਂਬਰ), ਕੁਲਦੀਪ ਸਿੰਘ, ਜੱਸੀ ਸਿੰਘ, ਅਜ਼ਮੇਰ ਸਿੰਘ, ਕੈਪਟਨ ਬਲਵੀਰ ਸਿੰਘ, ਹਰਬੰਸ ਸਿੰਘ ਚੋਮੋਂ, ਨਾਜ਼ਰ ਸਿੰਘ ਆਦਿ ਹਾਜ਼ਰ ਸਨ |