ਈਸੜੂ, 28 ਅਪ੍ਰੈਲ (ਬਲਵਿੰਦਰ ਸਿੰਘ)-ਨਨਕਾਣਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਈਸੜੂ ਵਿਖੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਵਿਚੋਂ ਅਨੁਸ਼ਾਸਨੀ ਕਮੇਟੀ ਦੀ ਚੋਣ ਕੀਤੀ ਗਈ | ਅਨੁਸ਼ਾਸਨੀ ਕਮੇਟੀ ਦੀ ਚੋਣ ਤੋਂ ਪਹਿਲਾਂ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਦੀ ਇੰਟਰਵਿਊ ਲਈ ਗਈ | ਇਸ ਕਮੇਟੀ ਵਿੱਚ ਸੁਖਜੋਤ ਸਿੰਘ ਹੈੱਡ ਬੁਆਏ, ਹੁਸਨਪ੍ਰੀਤ ਕੌਰ ਹੈੱਡ ਗਰਲ, ਅਮਨਪ੍ਰੀਤ ਕੌਰ ਅਤੇ ਹਰਮਨਪ੍ਰੀਤ ਸਿੰਘ ਅਨੁਸ਼ਾਸਨ ਕਪਤਾਨ, ਅੰਕਿਤਾ ਅਤੇ ਜਪਗੁਨ ਸਿੰਘ ਪਾਠਕ੍ਰਮ ਕਪਤਾਨ, ਗੁਰਮਨ ਵੀਰ ਕੌਰ ਅਤੇ ਹਰਜੋਤ ਸਿੰਘ ਬਿਊਟੀਫਿਕੇਸ਼ਨ ਕਪਤਾਨ ਅਤੇ ਮਹਿਕਪ੍ਰੀਤ ਕੌਰ ਤੇ ਹਰਕਮਲ ਸਿੰਘ ਨੂੰ ਖੇਡ ਕਪਤਾਨ ਚੁਣਿਆ ਗਿਆ | ਪਿ੍ੰਸੀਪਲ ਨੇਹਾ ਢੱਲ ਨੇ ਚੁਣੇ ਹੋਏ ਵਿਦਿਆਰਥੀਆਂ ਨੂੰ ਸੈਸੇ ਪਹਿਨਾਏ ਅਤੇ ਜੀਵਨ ਅਤੇ ਸਕੂਲ ਵਿੱਚ ਅਨੁਸ਼ਾਸਨ ਰੱਖਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਮੂਹ ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ | ਸਕੂਲ ਦੇ ਕਮੇਟੀ ਮੈਂਬਰਾਂ ਗੁਰਮੀਤ ਸਿੰਘ ਸਾਬਕਾ ਸਰਪੰਚ, ਸੁਰਿੰਦਰ ਸਿੰਘ ਬੈਨੀਪਾਲ, ਰਵਿੰਦਰ ਸਿੰਘ ਬੈਨੀਪਾਲ ਅਤੇ ਦਲਜੀਤ ਸਿੰਘ ਬੈਨੀਪਾਲ ਨੇ ਚੁਣੇ ਹੋਏ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਕਰਨ ਦੀ ਅਪੀਲ ਕੀਤੀ |