13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਗੁਰਬਾਣੀ ਕੰਠ ਮੁਕਾਬਲੇ 'ਚ ਐੱਨ. ਜੇ. ਐੱਸ. ਏ. ਸਕੂਲ ਨੇ ਮਾਰੀਆਂ ਮੱਲ੍ਹਾਂ

Ad Position 21
No active advertisement
ਅਜੀਤ ਡੈਸਕ 29-04-2026
ਖੰਨਾ, 28 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਇੱਥੇ ਸਥਿਤ ਨਵਾਬ ਜੱਸਾ ਸਿੰਘ ਆਹਲੂਵਾਲੀਆ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਪਿੰਡ ਇਕੋ ਲਾਹਾ ਵਿਖੇ ਗੁਰਦੁਆਰਾ ਸਾਹਿਬ ਵਲੋਂ ਕਰਵਾਏ ਗੁਰਬਾਣੀ ਕੰਠ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇ ਭਾਗ ਲਿਆ, ਜਿਸ ਤਹਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ, ਦਸਤਾਰ ਮੁਕਾਬਲੇ ਅਤੇ ਕੁਈਜ਼ ਮੁਕਾਬਲੇ ਹੋਏ | ਇਹਨਾਂ ਮੁਕਾਬਲਿਆਂ ਦੌਰਾਨ ਸਕੂਲ ਦੇ ਵਿਦਿਆਰਥੀ ਪਰਨੀਤ ਕੌਰ ਹਰਲੀਨ ਕੌਰ ਅਤੇ ਅਗਮ ਪ੍ਰੀਤ ਕੌਰ ਨੇ ਕੁਇਜ਼ ਮੁਕਾਬਲੇ ਵਿਚ ਭਾਗ ਲਿਆ ਅਤੇ ਦੂਜਾ ਸਥਾਨ ਪ੍ਰਾਪਤ ਕੀਤਾ | ਕੁਇਜ਼ ਦੇ ਮੁਕਾਬਲੇ ਵਿੱਚ ਵੱਖ-ਵੱਖ ਸਕੂਲਾਂ ਦੀਆਂ 29 ਟੀਮਾਂ ਨੇ ਭਾਗ ਲਿਆ ਸੀ, ਵਿਦਿਆਰਥੀਆਂ ਨੂੰ ਦੋ-ਦੋ ਹਜਾਰ ਰੁਪਿਆ ਕੈਸ਼ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ | ਇਸੇ ਤਰ੍ਹਾਂ ਪਹਿਲੇ ਗਰੁੱਪ ਵਿੱਚ ਸਕੂਲ ਦੇ ਵਿਦਿਆਰਥੀ ਹਰਨਿਵਾਜ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਤੇ 5100 ਰੁਪਏ ਕੈਸ਼ ਇਨਾਮ ਜਿੱਤਿਆ | ਇਸੇ ਤਰ੍ਹਾਂ ਸਕੂਲ ਦੇ ਵਿਦਿਆਰਥੀ ਅਗਮਪ੍ਰੀਤ ਕੌਰ ਨੇ ਤੀਜੇ ਗੁਰਮਤ ਮੁਕਾਬਲੇ ਵਿੱਚ ਭਾਗ ਲੈ ਕੇ ਦੂਜਾ ਸਥਾਨ ਪ੍ਰਾਪਤ ਕੀਤਾ ਅਤੇ 3100 ਰੁਪਏ ਕੈਸ਼ ਇਨਾਮ ਪ੍ਰਾਪਤ ਕੀਤਾ | ਸਕੂਲ ਦੇ ਪਿ੍ੰਸੀਪਲ ਜਗਜੀਤ ਕੌਰ ਆਹਲੂਵਾਲੀਆ, ਪ੍ਰਧਾਨ ਸੁਖਬੀਰ ਸਿੰਘ ਆਹਲਵਾਲੀਆ ਤੇ ਡਾਇਰੈਕਟਰ ਲਖਬੀਰ ਸਿੰਘ ਆਹਲੂਵਾਲੀਆ ਨੇ ਵਿਦਿਆਰਥੀਆਂ ਦਾ ਅਧਿਆਪਕਾਂ ਦਾ ਜਿੱਥੇ ਧੰਨਵਾਦ ਕੀਤਾ, ਉੱਥੇ ਵਿਦਿਆਰਥੀਆਂ ਨੂੰ ਵਧਾਈ ਵੀ ਦਿੱਤੀ | ਸਕੂਲ ਦੇ ਗਾਈਡ ਅਧਿਆਪਕ ਰਜਿੰਦਰ ਕੌਰ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਸਰਪੰਚ ਗੁਰਿੰਦਰ ਸਿੰਘ (ਘੁਡਾਣੀ ਕਲਾਂ) ਨੂੰ ਸਦਮਾ, ਮਾਤਾ ਦਾ ਦਿਹਾਂਤ-ਅੰਤਿਮ ਸੰਸਕਾਰ ਅੱਜ ਅਗਲੀ ਖ਼ਬਰ ਨਨਕਾਣਾ ਸਾਹਿਬ ਸਕੂਲ ਈਸੜੂ ਵਿਖੇ ਵਿਦਿਆਰਥੀਆਂ ਦੀ ਅਨੁਸ਼ਾਸਨੀ ਕਮੇਟੀ ਦੀ ਚੋਣ
Ad Position 24