13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

'ਆਪ' ਪਾਰਟੀ ਤੋਂ ਲੋਕਾਂ ਦਾ ਮੋਹ ਹੋਇਆ ਭੰਗ, ਸ਼੍ਰੋਮਣੀ ਅਕਾਲੀ ਦਲ ਵੱਲ ਵਧ ਰਿਹਾ ਵਿਸ਼ਵਾਸ- ਇੰਜ. ਲਾਲਕਾ

Ad Position 21
No active advertisement
ਅਜੀਤ ਡੈਸਕ 29-04-2026
ਕੁਹਾੜਾ, 28 ਅਪ੍ਰੈਲ (ਸੰਦੀਪ ਸਿੰਘ ਕੁਹਾੜਾ)-ਪੰਜਾਬ ਦੀ ਰਾਜਨੀਤੀ ਵਿੱਚ ਤੇਜ਼ ਹੋ ਰਹੀਆਂ ਹਲਚਲਾਂ ਦਰਮਿਆਨ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਇੰਜ. ਬਲਵਿੰਦਰ ਸਿੰਘ ਲਾਲਕਾ ਨੇ ਆਮ ਆਦਮੀ ਪਾਰਟੀ ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸੂਬੇ ਦੇ ਲੋਕਾਂ ਦਾ ਆਮ ਆਦਮੀ ਪਾਰਟੀ ਤੋਂ ਮੋਹ ਭੰਗ ਹੋ ਚੁੱਕਾ ਹੈ ਅਤੇ ਹੁਣ ਲੋਕ ਇਕ ਮਜ਼ਬੂਤ ਵਿਕਲਪ ਵਜੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲ ਦੇਖ ਰਹੇ ਹਨ | ਇੰਜ. ਬਲਵਿੰਦਰ ਸਿੰਘ ਲਾਲਕਾ ਨੇ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੇ ਨੇਤਾ ਲਗਾਤਾਰ ਪਾਰਟੀ ਛੱਡ ਕੇ ਜਾ ਰਹੇ ਹਨ, ਜੋ ਇਸ ਗੱਲ ਦਾ ਸਾਫ਼ ਸੰਕੇਤ ਹੈ ਕਿ ਪਾਰਟੀ ਦਾ ਗ੍ਰਾਫ ਡਿੱਗ ਰਿਹਾ ਹੈ | ਉਨ੍ਹਾਂ ਕਿਹਾ ਕਿ ਲੋਕਾਂ ਨੂੰ ਹੁਣ ਸੂਬੇ ਦੀ ਭਲਾਈ ਲਈ ਇਕ ਸਥਿਰ ਅਤੇ ਤਜਰਬੇਕਾਰ ਪਾਰਟੀ ਦੀ ਲੋੜ ਮਹਿਸੂਸ ਹੋ ਰਹੀ ਹੈ | ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਮਜ਼ਬੂਤੀ ਨਾਲ ਮੈਦਾਨ ਵਿੱਚ ਉਤਰੇਗਾ ਅਤੇ ਸੂਬੇ ਦੇ ਹਰ ਹਲਕੇ ਵਿੱਚ ਵਧੀਆ ਪ੍ਰਦਰਸ਼ਨ ਕਰੇਗਾ | ਉਨ੍ਹਾਂ ਅੱਗੇ ਕਿਹਾ ਕਿ ਬਾਜ਼ੀਗਰ ਭਾਈਚਾਰਾ ਵੀ ਇਸ ਵਾਰ ਅਕਾਲੀ ਦਲ ਦੇ ਹੱਕ ਵਿੱਚ ਇਕਜੁੱਟ ਹੋ ਕੇ ਵੱਡੀ ਭੂਮਿਕਾ ਨਿਭਾਏਗਾ ਅਤੇ ਆਉਣ ਵਾਲੇ ਸਮੇਂ ਵਿੱਚ ਇਸਦਾ ਸਾਫ਼ ਅਸਰ ਚੋਣ ਨਤੀਜਿਆਂ 'ਚ ਵੇਖਣ ਨੂੰ ਮਿਲੇਗਾ | ਉਨਾਂ ਅੱਗੇ ਕਿਹਾ ਕਿ ਹਲਕਾ ਸਾਹਨੇਵਾਲ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਸਾਬਕਾ ਵਿਧਾਇਕ ਸ਼ਰਨਜੀਤ ਸਿੰਘ ਢਿੱਲੋਂ ਵੱਲੋਂ ਕੀਤੇ ਵਿਕਾਸ ਕਾਰਜਾਂ ਨੂੰ ਲੋਕ ਅੱਜ ਵੀ ਯਾਦ ਕਰ ਰਹੇ ਹਨ, ਜਿਸ ਨੂੰ ਦੇਖਦੇ ਹੋਏ ਇਲਾਕੇ ਦੇ ਵਾਸੀਆਂ ਵਿੱਚ ਅੱਜ ਵੀ ਉਨ੍ਹਾਂ ਪ੍ਰਤੀ ਭਰੋਸਾ ਅਤੇ ਸਮਰਥਨ ਸਪੱਸ਼ਟ ਨਜ਼ਰ ਆ ਰਿਹਾ ਹੈ |
Ad Position 22
No active advertisement
ਪਿਛਲੀ ਖ਼ਬਰ ਚੰਨੀ ਨੂੰ ਹਾਈ ਕਮਾਂਡ ਮੁੱਖ ਮੰਤਰੀ ਦਾ ਚਿਹਰਾ ਐਲਾਨ ਕੇ ਚੋਣ ਲੜੇ ਸਰਕਾਰ ਪੱਕੀ ਕਾਂਗਰਸ ਦੀ ਬਣੇਗੀ-ਬੇਰ ਕਲਾਂ ਅਗਲੀ ਖ਼ਬਰ ਮੰਡਿਆਣੀ 'ਚ ਪ੍ਰਵਾਸੀ ਨੌਜਵਾਨ ਦਾ ਕਤਲ
Ad Position 24