13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਡਾਕਟਰ ਸੁਨੀਤ ਇਕ ਹੋਰ ਸਟੇਟ ਐਵਾਰਡ ਨਾਲ ਸਨਮਾਨਿਤ

Ad Position 21
No active advertisement
ਅਜੀਤ ਡੈਸਕ 29-04-2026
ਅਹਿਮਦਗੜ੍ਹ, 28 ਅਪ੍ਰੈਲ (ਰਵਿੰਦਰ ਪੁਰੀ)-ਇਲਾਕੇ ਦੇ ਪ੍ਰਸਿੱਧ ਹਿੰਦ ਹਸਪਤਾਲ ਦੇ ਡਾਇਰੈਕਟਰ ਡਾਕਟਰ ਸੁਨੀਤ ਹਿੰਦ ਨੂੰ ਮੈਡੀਕਲ ਖੇਤਰ ਵਿੱਚ ਚੰਗੀਆਂ ਸੇਵਾਵਾਂ ਦੇਣ ਬਦਲੇ ਇੱਕ ਹੋਰ ਸਟੇਟ ਵਾਰਡ ਨਾਲ ਸਨਮਾਨਿਤ ਕੀਤਾ ਗਿਆ | ਦਿੱਲੀ ਦੇ ਇੱਕ ਪ੍ਰਸਿੱਧ ਮੀਡੀਆ ਗਰੁੱਪ ਵਲੋਂ ਸਿਹਤ ਵਿਭਾਗ ਪੰਜਾਬ ਦੇ ਸਹਿਯੋਗ ਨਾਲ ਕੀਤੇ ਗਏ ਇੱਕ ਸਰਵੇਖਣ ਬਾਅਦ ਡਾਕਟਰ ਸੁਨੀਤ ਹਿੰਦ ਨੂੰ 'ਹੈਲਥ ਕੇਅਰ ਪਾਇਨਰ ਆਫ਼ ਪੰਜਾਬ' ਐਵਾਰਡ ਨਾਲ ਸਨਮਾਨਿਤ ਕੀਤਾ ਗਿਆ | ਇਹ ਸਨਮਾਨ ਪੰਜਾਬ ਦੇ ਸਿਹਤ ਅਤੇ ਪਰਿਵਾਰਿਕ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਵੱਲੋਂ ਦਿੱਤਾ ਗਿਆ | ਜਿਸ ਮੌਕੇ ਸਿਹਤ ਮੰਤਰੀ ਨੇ ਪੰਜਾਬ ਅੰਦਰ ਮੈਡੀਕਲ ਖੇਤਰ ਵਿੱਚ ਅਜਿਹੀਆਂ ਸ਼ਾਨਦਾਰ ਸੇਵਾਵਾਂ ਦੇਣ ਵਾਲੇ ਡਾਕਟਰਾਂ ਦੀ ਭਰਪੂਰ ਸ਼ਲਾਘਾ ਕਰਦਿਆਂ ਹੋਰਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਸੇਵਾ ਭਾਵਨਾ ਨਾਲ ਮਰੀਜ਼ਾਂ ਅਤੇ ਲੋੜਵੰਦ ਲੋਕਾਂ ਦਾ ਚੰਗਾ ਇਲਾਜ ਕਰਨ | ਜ਼ਿਕਰਯੋਗ ਹੈ ਕਿ ਪੰਜਾਬ ਦੀ ਸਭ ਤੋਂ ਪ੍ਰਸਿੱਧ ਖ਼ੂਨਦਾਨੀ ਸੰਸਥਾ ਸੋਸ਼ਲ ਵੈੱਲਫੇਅਰ ਆਰਗੇਨਾਈਜ਼ੇਸ਼ਨ ਅਹਿਮਦਗੜ੍ਹ ਦੇ ਪ੍ਰਧਾਨ ਡਾਕਟਰ ਸੁਨੀਤ ਜਿਨ੍ਹਾਂ ਨੂੰ ਪਹਿਲਾਂ ਵੀ ਸਟੇਟ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ ਸੀ ਅਤੇ ਨਾਲ ਹੀ ਪਿਛਲੇ ਸਾਲ ਵੀ ਸਿਹਤ ਵਿਭਾਗ ਪੰਜਾਬ ਵੱਲੋਂ ਵਿਸ਼ੇਸ਼ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ ਸੀ | ਡਾਕਟਰ ਸੁਨੀਤ ਹਿੰਦ ਜਿਨ੍ਹਾਂ ਦੀ ਸ਼ਾਨਦਾਰ ਪ੍ਰਾਪਤੀ ਤੇ ਇਲਾਕੇ ਦੀਆਂ ਸਮੂਹ ਸਮਾਜ ਸੇਵੀ ਸੰਸਥਾਵਾਂ ਦੇ ਆਗੂਆਂ ਵੱਲੋਂ ਭਰਭੂਰ ਸ਼ਲਾਘਾ ਕੀਤੀ ਗਈ ਅਤੇ ਹਿੰਦ ਪਰਿਵਾਰ ਨੂੰ ਵਧਾਈ ਦਿੱਤੀ ਗਈ |
Ad Position 22
No active advertisement
ਪਿਛਲੀ ਖ਼ਬਰ ਮੈਡੀਕਲ ਖੇਤਰ 'ਚ ਵਧੀਆ ਪ੍ਰਦਰਸ਼ਨ ਬਦਲੇ ਮਾਛੀਵਾੜਾ ਦੇ ਡਾਕਟਰਾਂ ਨੂੰ ਸਿਹਤ ਮੰਤਰੀ ਨੇ ਕੀਤਾ ਸਨਮਾਨਿਤ ਅਗਲੀ ਖ਼ਬਰ ਚੰਨੀ ਨੂੰ ਹਾਈ ਕਮਾਂਡ ਮੁੱਖ ਮੰਤਰੀ ਦਾ ਚਿਹਰਾ ਐਲਾਨ ਕੇ ਚੋਣ ਲੜੇ ਸਰਕਾਰ ਪੱਕੀ ਕਾਂਗਰਸ ਦੀ ਬਣੇਗੀ-ਬੇਰ ਕਲਾਂ
Ad Position 24